ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

by | Nov 14, 2025 | breaking news, crime, daily | 0 comments

* ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੇਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ*

ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਸਮੇਤ ਦੋ .30 ਬੋਰ ਸਟਾਰ-ਮਾਰਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੂਸਫ਼ ਮਸੀਹ ਉਰਫ਼ ਐਮਪੀ, ਵਾਸੀ ਧਰਮਕੋਟ ਬੱਗਾ, ਬਟਾਲਾ, ਸੈਮੂਅਲ ਮਸੀਹ ਉਰਫ਼ ਅੰਕਿਤ ਉਰਫ਼ ਅੰਕੀ, ਵਾਸੀ ਪਿੰਡਾ ਰੋੜੀ, ਬਟਾਲਾ ਅਤੇ ਸਾਹਿਬਜੀਤ ਸਿੰਘ ਉਰਫ਼ ਸਾਭੀ, ਵਾਸੀ ਹਰੂਵਾਲ, ਬਟਾਲਾ ਵਜੋਂ ਹੋਈ ਹੈ। ਦੋ ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ02ਡੀਕਿਉ0314 ਸੀ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੀਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜਿਸਨੇ ਬਰਾਮਦ ਕੀਤੇ ਹਥਿਆਰਾਂ ਦੀ ਡਲਿਵਰੀ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਮਾਡਿਊਲ ਹਥਿਆਰਾਂ ਅਤੇ ਪੈਸੇ ਦਾ ਲੈਣ-ਦੇਣ ਕਰਨ ਤੋਂ ਇਲਾਵਾ ਜਬਰੀ ਵਸੂਲੀ ਲਈ ਕਈ ਵਿਅਕਤੀਆਂ ਦੀ ਰੇਕੀ ਵੀ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦੀ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਟਾਲਾ ਖੇਤਰ ਤੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ ਜਿਨ੍ਹਾਂ ਵਿਰੁੱਧ ਬਟਾਲਾ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਅਗਵਾ, ਕਤਲ ਦੀ ਕੋਸ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਦਰਜ ਹਨ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਹਥਿਆਰ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 67 ਮਿਤੀ 13.11.2025 ਨੂੰ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...