ਗੋਦ ਲੈਣ ਦੇ ਨਿਯਮਾਂ, 2022 ਅਤੇ ਮਿਸ਼ਨ ਵਾਤਸਲਯ ਪੋਰਟਲ ਦੇ ਜ਼ਰੀਏ ਦੇਖਭਾਲ਼ (ਕੇਅਰਿੰਗਸ) ਬਾਰੇ ਸਟੇਟ-ਲੈਵਲ ਓਰੀਐਂਟੇਸ਼ਨ ਅਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ

by | Aug 26, 2026 | breaking news, daily, politics | 0 comments

ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੀ ਸਰਪ੍ਰਸਤੀ ਵਿੱਚ ਸਟੇਟ ਅਡੌਪਸ਼ਨ ਰਿਸੋਰਸ ਏਜੰਸੀ (ਐੱਸਏਆਰਏ) ਨੇ ਯੂ.ਟੀ. ਸਟੇਟ ਗੈਸਟ ਹਾਊਸ, ਸੈਕਟਰ 6, ਚੰਡੀਗੜ੍ਹ ਵਿਖੇ ਮਿਸ਼ਨ ਵਾਤਸਲਯ ਪੋਰਟਲ ਦੇ ਜ਼ਰੀਏ ਗੋਦ ਲੈਣ ਦੇ ਨਿਯਮਾਂ, 2022 ਅਤੇ ਦੇਖਭਾਲ਼ ਬਾਰੇ ਇੱਕ ਸਟੇਟ-ਲੈਵਲ ਓਰੀਐਂਟੇਸ਼ਨ ਅਤੇ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਸੈਂਟਰਲ ਅਡੌਪਸ਼ਨ ਰਿਸੋਰਸ ਅਥਾਰਿਟੀ (ਸੀਏਆਰਏ), ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੁਆਰਾ ਸਪਾਂਸਰ ਕੀਤਾ ਗਿਆ ਸੀ।

ਪ੍ਰੋਗਰਾਮ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਸਕੱਤਰ, ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ, ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ। ਇਸ ਅਵਸਰ ‘ਤੇ ਵਿਸ਼ਿਸ਼ਟ ਮਹਿਮਾਨ ਸ਼੍ਰੀ ਨਵੀਨ ਰੱਤੂ, ਡਾਇਰੈਕਟਰ, ਸਮਾਜ ਭਲਾਈ ਅਤੇ ਸੁਸ਼੍ਰੀ ਬਿਸਮਨ ਆਹੂਜਾ, ਪ੍ਰੋਗਰਾਮ ਮੈਨੇਜਰ, ਯੂਟੀਸੀਪੀਐੱਸ ਵੀ ਉਪਸਥਿਤ ਰਹੇ। ਪ੍ਰੋਗਰਾਮ ਦੇ ਮਾਹਰ ਬੁਲਾਰਿਆਂ ਵਿੱਚ ਸੈਂਟਰਲ ਅਡੌਪਸ਼ਨ ਰਿਸੋਰਸ ਅਥਾਰਿਟੀ (ਸੀਏਆਰਏ) ਦੇ ਸੀਨੀਅਰ ਡਿਵੈਲਪਰ ਸ਼੍ਰੀ ਸ਼ਿਵਾਨ ਤਿਆਗੀ, ਬਾਲ ਭਲਾਈ ਕਮੇਟੀ ਦੇ ਮਾਹਰ ਸੁਸ਼੍ਰੀ ਚਾਰੂ ਮੱਕੜ ਅਤੇ ਮਾਨਸਿਕ ਸਿਹਤ ਅਤੇ ਸਲਾਹ ਮਾਹਰ
ਡਾ. ਮਿਥਿਲੀ ਹਜ਼ਾਰਿਕਾ ਸ਼ਾਮਲ ਰਹੇ।

ਮੁੱਖ ਮਹਿਮਾਨ ਨੇ ਆਪਣੇ ਮੁੱਖ ਸੰਬੋਧਨ ਵਿੱਚ ਗੋਦ ਲੈਣ ਦੀ ਪ੍ਰਕਿਰਿਆ ਨੂੰ ਸੁਵਿਵਸਥਿਤ ਕਰਨ ਵਿੱਚ ਸੈਂਟਰਲ ਅਡੌਪਸ਼ਨ ਰਿਸੋਰਸ ਅਥਾਰਿਟੀ (ਸੀਏਆਰਏ) ਦੁਆਰਾ ਦਿੱਤੇ ਜਾ ਰਹੇ ਨਿਰੰਤਰ ਮਾਰਗਦਰਸ਼ਨ ਅਤੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਗੋਦ ਲੈਣਾ ਕੇਵਲ ਇੱਕ ਕਾਨੂੰਨੀ ਪ੍ਰਕਿਰਿਆ ਨਹੀਂ,ਬਲਕਿ ਇੱਕ ਐਸਾ ਜੀਵਨਪਰਿਵਰਤਨਕਾਰੀ ਕਾਰਜ ਹੈ, ਜੋ ਬੱਚੇ ਦੇ ਪਰਿਵਾਰ, ਪ੍ਰੇਮ ਅਤੇ ਪਹਿਚਾਣ ਦੇ ਅਧਿਕਾਰ ਨੂੰ ਬਹਾਲ ਕਰਦਾ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ
ਬਾਲ ਤਸਕਰੀ ਨਾਲ ਸਬੰਧਿਤ ਚਿੰਤਾਵਾਂ ‘ਤੇ ਜ਼ੋਰ ਦਿੰਦੇ ਹੋਏ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਸਾਰੇ ਹਿਤਧਾਰਕਾਂ ਦੁਆਰਾ ਨਿਰੰਤਰ ਸਤਰਕਤਾ ਅਤੇ ਤਾਲਮੇਲ ਵਾਲੇ ਪ੍ਰਯਾਸਾਂ ਦੀ ਜ਼ਰੂਰਤ ‘ਤੇ ਬਲ ਦਿੱਤਾ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅਗਵਾ, ਅਵੈਧ ਤਬਾਦਲਾ, ਸ਼ੋਸ਼ਣ ਜਾਂ ਤਸਕਰੀ ਜਿਹੇ ਸੰਭਾਵਿਤ ਜੋਖਮਾਂ ਤੋਂ ਬਚਾਉਣ ਲਈ ਨਿਰਧਾਰਿਤ ਕਾਨੂੰਨੀ ਅਤੇ ਪ੍ਰਕਿਰਿਆਤਮਕ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਨ ਜ਼ਰੂਰੀ ਹੈ। ਉਨ੍ਹਾਂ ਨੇ ਸਾਰੇ ਹਿਤਧਾਰਕਾਂ ਨੂੰ ਬੱਚਿਆਂ ਜਾਂ ਗੋਦ ਲੈਣ ਨਾਲ ਸਬੰਧਿਤ ਕਿਸੇ ਵੀ ਸ਼ੱਕੀ ਜਾਂ ਗ਼ੈਰ-ਕਾਨੂੰਨੀ ਗਤੀਵਿਧੀ ਦੀ ਪਹਿਚਾਣ ਕਰਕੇ ਉਸ ਦੀ ਸੂਚਨਾ ਦੇਣ ਲਈ ਸਤਰਕ ਰਹਿਣ ਦਾ ਸੱਦਾ ਦਿੱਤਾ।

ਉਦਘਾਟਨੀ ਪ੍ਰੋਗਰਾਮ ਦੇ ਦੌਰਾਨ ਗੋਦ ਲੈਣ ਵਾਲੇ ਮਾਪਿਆਂ ਦੇ ਅਨੁਭਵਾਂ ‘ਤੇ ਅਧਾਰਿਤ ਇੱਕ ਵੀਡੀਓ ਦਿਖਾਈ ਗਈ, ਜਿਸ ਵਿੱਚ ਵੱਡੇ ਬੱਚਿਆਂ ਦੇ ਗੋਦ ਲੈਣ ਦੀ ਪਰਿਵਰਤਨਕਾਰੀ ਯਾਤਰਾ ਅਤੇ ਬੱਚਿਆਂ ਲਈ ਪਰਿਵਾਰ-ਅਧਾਰਿਤ ਦੇਖਭਾਲ਼ ਦੇ ਮਹੱਤਵ ਨੂੰ ਦਰਸਾਇਆ ਗਿਆ।ਇਸ ਅਵਸਰ ‘ਤੇ ਕਾਨੂੰਨੀ ਗੋਦ ਲੈਣ ਨਾਲ ਸਬੰਧਿਤ ਸਨ-ਬੋਰਡ ਵੀ ਲਾਂਚ ਕੀਤੇ ਗਏ, ਜਿਨ੍ਹਾਂ ਦਾ ਉਦੇਸ਼ ਆਮ ਜਨਤਾ ਨੂੰ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਅਤੇ ਅਵੈਧ ਗੋਦ ਲੈਣ ਦੀਆਂ ਪਿਰਤਾਂ ਲਈ ਨਿਰਧਾਰਿਤ ਦੰਡ ਬਾਰੇ ਜਾਗਰੂਕ ਕਰਨਾ ਹੈ।

ਟ੍ਰੇਨਿੰਗ ਪ੍ਰੋਗਰਾਮ ਵਿੱਚ ਗੋਦ ਲੈਣ ਦੇ ਨਿਯਮਾਂ, ਬੱਚਿਆਂ ਦੀ ਪਹਿਚਾਣ, ਪਰਿਵਾਰ-ਅਧਾਰਿਤ ਦੇਖਭਾਲ਼ ਪ੍ਰਤੀ ਸੰਸਥਾਗਤ ਜ਼ਿੰਮੇਵਾਰੀ ਅਤੇ ਬਾਲ ਭਲਾਈ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਚੀਫ਼ ਮੈਡੀਕਲ ਅਫ਼ਸਰ ਅਤੇ ਵਿਸ਼ਿਸ਼ਟ ਗੋਦ ਲੈਣ ਏਜੰਸੀ ਦੀ ਭੂਮਿਕਾ ਬਾਰੇ ਮਾਹਰ ਸੈਸ਼ਨ ਆਯੋਜਿਤ ਕੀਤੇ ਗਏ। ਇਸ ਤੋਂ ਇਲਾਵਾ, ਗੋਦ ਲੈਣ ਅਤੇ ਸਲਾਹ ਦੇਣ ਦੇ ਸਿਧਾਂਤਾਂ,ਬੱਚਿਆਂ ਅਤੇ ਭਾਵੀ ਗੋਦ ਲੈਣ ਵਾਲੇ ਮਾਪਿਆਂ (ਪੀਏਪੀਜ਼) ਨੂੰ ਮਨੋਵਿਗਿਆਨਿਕ ਸਹਿਯੋਗ ਪ੍ਰਦਾਨ ਕਰਨ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ। ਮਿਸ਼ਨ ਵਾਤਸਲਯ ਪੋਰਟਲ ਦੇ ਜ਼ਰੀਏ ਕੇਅਰਿੰਗਸ (CARINGS) ‘ਤੇ ਇੱਕ ਸਮਰਪਿਤ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪ੍ਰਤੀਭਾਗੀਆਂ ਨੂੰ ਡਿਜੀਟਲ ਗੋਦ ਲੈਣ ਦੀ ਪ੍ਰਕਿਰਿਆ ਦੀ ਜਾਣਕਾਰੀ ਦਿੱਤੀ ਗਈ।

ਟ੍ਰੇਨਿੰਗ ਪ੍ਰੋਗਰਾਮ ਵਿੱਚ ਬਾਲ ਭਲਾਈ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਸਿਹਤ ਵਿਭਾਗ ਦੇ ਚਿਕਿਤਸਾ ਮਾਹਰਾਂ, ਵਿਸ਼ਿਸ਼ਟ ਗੋਦ ਲੈਣ ਏਜੰਸੀ, ਬਾਲ ਦੇਖਭਾਲ਼ ਸੰਸਥਾਵਾਂ ਅਤੇ ਚਾਇਲਡ ਹੈਲਪਲਾਇਨ-1098 ਨਾਲ ਜੁੜੇ 58 ਤੋਂ ਵੱਧ ਪ੍ਰਤੀਭਾਗੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...