ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਕੋਟਕਪੁਰਾ ਦੇ ਪਿੰਡ ਖਾਰਾ ਵਿੱਚ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲਿਆ ਗਿਆ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਖੇਤਾਂ ਵਿੱਚ ਜਾ ਕੇ ਜਿੱਥੇ ਖਰਾਬ ਹੋਈ ਫਸਲ ਦੇ ਹਾਲਾਤ ਦੇਖੇ ਉੱਥੇ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਤੇ ਸਰਕਾਰ ਨੂੰ ਇੰਨਾਂ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ।ਉੱਨਾਂ ਕਿਹਾ ਕਿ ਕੁਦਰਤੀ ਮਾਰ ਦੇ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਗਿਆ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।ਉੱਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਵਿੱਚ ਵੀ ਫੇਲ ਸਾਬਤ ਹੋਈ ਹੈ ਪਹਿਲਾਂ ਵੀ ਹੋਏ ਫਸਲਾ ਦੇ ਨੁਕਸਾਨ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।