ਚੰਡੀਗੜ੍ਹ, 24 ਅਪ੍ਰੈਲ (ਦਸਨਸ): ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਦੇ ਚਾਰ ਸਾਲ ਬੀਤ ਜਾਣ ਮਗਰੋਂ ਹੁਣ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਚਾਰ ਸਾਲਾਂ ਮਗਰੋਂ ਹੁਣ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਗਠਨ ਲਈ ਸਿਆਸੀ ਪਾਰਟੀਆਂ ਦੀ ਨੁਮਾਇੰਦਗੀ ਲਈ ਉਨ੍ਹਾਂ ਤੋਂ ਨਾਵਾਂ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸੀਪੀਆਈ(ਐਮ) ਵੱਲੋਂ ਕਾਫ਼ੀ ਸਮਾਂ ਪਹਿਲਾਂ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਣ ਕਮੇਟੀਆਂ ਲਈ ਪਾਰਟੀ ਦੇ ਨੁਮਾਇੰਦਿਆਂ ਦੀ ਸੂਚੀ ਭੇਜ ਦਿੱਤੀ ਗਈ ਸੀ ਤੇ ਭੇਜੀ ਗਈ ਸੂਚੀ ਅਨੁਸਾਰ ਇਨ੍ਹਾਂ ਨੁਮਾਇੰਦਿਆਂ ਦੀ ਸਰਕਾਰੀ ਤੌਰ ‘ਤੇ ਲੋਂੜੀਦੀ ਤਸਦੀਕ ਵੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮੁੜ ਕੇ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਗਠਨ ਦਾ ਕੰਮ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ। ਕਾਮਰੇਡ ਸੇਖੋਂ ਨੇ ਕਿਹਾ ਕਿ ਹੁਣ ਮੁੜ ਸਿਆਸੀ ਪਾਰਟੀਆਂ ਨੂੰ ਆਪਣੇ ਨੁਮਾਇੰਦਿਆਂ ਦੀ ਸੂਚੀ ਭੇਜਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦੀ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਚਾਰ ਸਾਲ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਨਾ ਕਰਨ ਲਈ ਸਰਕਾਰ ਜਵਾਬਦੇਹ ਹੈ। ਉਨ੍ਹਾਂ ਕਿਹਾ ਪਹਿਲਾਂ ਸਰਕਾਰ ਬਣਨ ਦੇ ਤੁਰੰਤ ਬਾਅਦ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਹੁੰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤੇ ਤਹਿਸੀਲ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਇੱਕ ਖ਼ਾਸ ਮਹੱਤਵ ਹੈ, ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਆਪਣੇ ਖੇਤਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਮੁਸ਼ਕਲਾਂ ਰੱਖਦੇ ਹਨ ਤੇ ਉਨ੍ਹਾਂ ਦਾ ਹੱਲ ਕਰਵਾਉਂਦੇ ਹਨ।
ਤਾਜ਼ਾ ਪੋਸਟਾਂ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ: ਦੀਪਕ ਬਾਲੀ
- ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ
- ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
- 40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ
Please provide a channel id.


