‘ਆਪ’ ਪੰਜਾਬ ਨੂੰ ਸ਼ਰਮਸਾਰ ਕਰ ਰਹੀ ਹੈ: ਚੁੱਘ
ਚੰਡੀਗੜ੍ਹ, 23 ਮਈ
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਕਿਹਾ ਕਿ ‘ਆਪ’ ਸਪਾਂਸਰਡ ਸ਼ਰਾਬ ਮਾਫੀਆ ਪੰਜਾਬ ਵਿੱਚ ਡੂੰਘੀਆਂ ਪੈੜਾਂ ਪਾ ਚੁੱਕਾ ਹੈ ਜਿਸ ਨੇ ਸੂਬੇ ਵਿੱਚ ਖਤਰੇ ਦੀ ਘੰਟੀ ਵਜਾ ਦਿੱਤੀ ਹੈ।
ਲੁਧਿਆਣਾ ਵਿੱਚ ਸ਼ਰਾਬ ਪੀਣ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਦੁੱਖ ਪ੍ਰਗਟ ਕਰਦੇ ਹੋਏ, ਚੁੱਘ ਨੇ ਭਗਵੰਤ ਸਿੰਘ ਮਾਨ ਸਰਕਾਰ ਨੂੰ ਕੇਜਰੀਵਾਲ ਅਤੇ ਸਿਸੋਦੀਆ ਜੋੜੀ ਨੂੰ ਖੁਸ਼ ਕਰਨ ਲਈ ਪੰਜਾਬੀਆਂ ਦੀਆਂ ਜਾਨਾਂ ਨਾਲ ਖੇਡਣ ਵਿਰੁੱਧ ਚੇਤਾਵਨੀ ਦਿੱਤੀ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਸਿਸੋਦੀਆ ਦੋਵੇਂ ਦਿੱਲੀ ਸ਼ਰਾਬ ਘੁਟਾਲੇ ਵਿੱਚ ਕਥਿਤ ਸ਼ਮੂਲੀਅਤ ਲਈ ਜ਼ਮਾਨਤ ‘ਤੇ ਹਨ ਅਤੇ ਹੁਣ ਉਹ ਘਿਨਾਉਣੇ ਢੰਗ ਨਾਲ ਤਿਆਰ ਕੀਤੇ ਸ਼ਰਾਬ ਘੁਟਾਲੇ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਚੁੱਘ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਮਜੀਠਾ ਸ਼ਰਾਬ ਦੁਖਾਂਤ ਦੇ ਕੁਝ ਦਿਨਾਂ ਦੇ ਅੰਦਰ ਹੀ ਲੁਧਿਆਣਾ ਵਿੱਚ ਇੱਕ ਹੋਰ ਘਟਨਾ ਵਾਪਰੀ ਹੈ।
ਇਹ ਸਿਰਫ਼ ਇਸ ਗੱਲ ਦਾ ਪਰਦਾਫਾਸ਼ ਕਰਦਾ ਹੈ ਕਿ ‘ਆਪ’ ਸਰਕਾਰ ਪੰਜਾਬ ਵਿੱਚ ਨਾਜਾਇਜ਼ ਸ਼ਰਾਬ ਮਾਫੀਆ ਨੂੰ ਕਿਵੇਂ ਉਤਸ਼ਾਹਿਤ ਕਰ ਰਹੀ ਹੈ।
ਮਾਮਲਿਆਂ ਦੀ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਚੁੱਘ ਨੇ ਕਿਹਾ ਕਿ ‘ਆਪ’ ਸਰਕਾਰ ਨੇ ਉਸ ਸੂਬੇ ਨੂੰ ਸ਼ਰਮਸਾਰ ਕੀਤਾ ਹੈ ਜਿੱਥੇ ਬਹਾਦਰੀ ਅਤੇ ਮਿਹਨਤ ਦਾ ਸਤਿਕਾਰ ਕੀਤਾ ਜਾਂਦਾ ਹੈ।
ਚੁੱਘ ਨੇ ‘ਆਪ’ ਆਗੂਆਂ ਨੂੰ ਪੰਜਾਬ ਵਿੱਚ ਨਾਪਾਕ ਖੇਡਾਂ ਖੇਡਣ ਵਿਰੁੱਧ ਚੇਤਾਵਨੀ ਦਿੱਤੀ,