ਚੰਡੀਗੜ੍ਹ ਪ੍ਰਸ਼ਾਸਨ ਨੇ ਇੰਡਸਟ੍ਰੀਅਲ ਪਲਾਟਾਂ ਦੇ ਟੁਕੜੇ ਕਰਨ ਸਬੰਧੀ ਚੰਡੀਗੜ੍ਹ ਮਾਸਟਰ ਪਲਾਨ-2031 ਵਿੱਚ ਪ੍ਰਸਤਾਵਿਤ ਸੰਸ਼ੋਧਨਾਂ ਲਈ ਜ਼ਮੀਮਾ (ਐਡੈਂਡਮ/ADDENDUM) ਜਾਰੀ ਕੀਤਾ

by | May 30, 2026 | daily, politics | 0 comments

ਚੰਡੀਗੜ੍ਹ ਪ੍ਰਸ਼ਾਸਨ ਨੇ ਇੰਡਸਟ੍ਰੀਅਲ ਏਰੀਆ ਫੇਜ਼-1 ਅਤੇ ਫੇਜ਼-2, ਚੰਡੀਗੜ੍ਹ ਵਿੱਚ ਇੰਡਸਟ੍ਰੀਅਲ ਪਲਾਟਾਂ ਦੇ ਟੁਕੜੇ ਕਰਨ ਸਬੰਧੀ ਚੰਡੀਗੜ੍ਹ ਮਾਸਟਰ ਪਲਾਨ (ਸੀਐੱਮਪੀ/CMP) – 2031 ਵਿੱਚ ਪ੍ਰਸਤਾਵਿਤ ਸੰਸ਼ੋਧਨਾਂ ਦੇ ਸਬੰਧ ਵਿੱਚ ਇੱਕ ਜ਼ਮੀਮਾ (ਐਡੈਂਡਮ/ADDENDUM) ਜਾਰੀ ਕੀਤਾ ਹੈ। ਇਹ ਕਦਮ ਇੰਡਸਟ੍ਰੀਅਲ ਭੂਮੀ ਦੇ ਅਧਿਕਤਮ ਅਤੇ ਪ੍ਰਭਾਵੀ ਉਪਯੋਗ ਨੂੰ ਪ੍ਰੋਤਸਾਹਿਤ ਕਰਨ ਹਿਤ ਚਲਾਈ ਜਾ ਰਹੀ ਡੀ-ਰੇਗੂਲੇਸ਼ਨ ਮੁਹਿੰਮ ਦੇ ਤਹਿਤ ਉਠਾਇਆ ਗਿਆ ਹੈ।

ਇਹ ਜ਼ਮੀਮਾ (ਐਡੈਂਡਮ/ADDENDUM) ਮਾਣਯੋਗ ਪ੍ਰਸ਼ਾਸਕ, ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੀ ਪ੍ਰਵਾਨਗੀ ਨਾਲ ਜਾਰੀ ਕੀਤਾ ਗਿਆ ਹੈ ਅਤੇ 22 ਮਈ, 2026 ਨੂੰ ਅਧਿਸੂਚਿਤ ਕੀਤੇ ਗਏ ਪ੍ਰਸਤਾਵਿਤ ਸੰਸ਼ੋਧਨਾਂ ਦੇ ਕ੍ਰਮ ਵਿੱਚ ਪੜ੍ਹਿਆ ਜਾਵੇਗਾ। ਇਸ ਦਾ ਉਦੇਸ਼ ਇੰਡਸਟ੍ਰੀਅਲ ਏਰੀਆ ਫੇਜ਼-1 ਅਤੇ ਫੇਜ਼-2, ਚੰਡੀਗੜ੍ਹ ਵਿੱਚ ਬੜੇ ਇੰਡਸਟ੍ਰੀਅਲ ਪਲਾਟਾਂ ਦੇ ਅਧਿਕਤਮ ਅਤੇ ਪ੍ਰਭਾਵੀ ਉਪਯੋਗ ਨੂੰ ਸੁਗਮ ਬਣਾਉਣਾ ਹੈ।

ਡੀ-ਰੈਗੂਲੇਸ਼ਨ-II ਦੇ ਤਹਿਤ ਇਹ ਪ੍ਰਸਤਾਵਿਤ ਕੀਤਾ ਗਿਆ ਹੈ ਕਿ ਇੰਡਸਟ੍ਰੀਅਲ ਏਰੀਆ ਫੇਜ਼-1 ਅਤੇ ਫੇਜ਼-2, ਚੰਡੀਗੜ੍ਹ ਵਿੱਚ ਬੜੇ ਇੰਡਸਟ੍ਰੀਅਲ ਪਲਾਟਾਂ ਨੂੰ ਛੋਟੇ ਪਲਾਟਾਂ ਵਿੱਚ ਵੰਡਣ ਦੀ ਇਜਾਜ਼ਤ ਦਿੱਤੀ ਜਾਵੇ, ਬਸ਼ਰਤੇ ਸੰਸ਼ੋਧਿਤ ਪਲਾਨਿੰਗ ਅਤੇ ਜ਼ੋਨਿੰਗ ਨੂੰ ਪ੍ਰਵਾਨਗੀ ਪ੍ਰਾਪਤ ਹੋਵੇ ਅਤੇ ਲਾਗੂ ਨੀਤੀ ਦੇ ਤਹਿਤ ਨਿਰਧਾਰਿਤ ਹੋਰ ਸ਼ਰਤਾਂ ਦਾ ਅਨੁਪਾਲਨ ਕੀਤਾ ਜਾਵੇ। ਅਜਿਹੇ ਫ੍ਰੈਗਮੈਂਟੇਸ਼ਨ ਨੂੰ ਨਿਯੰਤ੍ਰਿਤ ਕਰਨ ਵਾਲੀ ਨੀਤੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਵੱਖਰੇ ਤੌਰ ‘ਤੇ ਅਧਿਸੂਚਿਤ ਕੀਤਾ ਜਾਵੇਗਾ।

ਇਸ ਅਨੁਸਾਰ, ਸੀਐੱਮਪੀ (CMP) -2031 ਦੇ ਅਧਿਆਇ-16 ਜੋ ਉਦਯੋਗਿਕ ਖੇਤਰਾਂ ਲਈ ਵਿਕਾਸ ਨਿਯੰਤ੍ਰਣ ਅਤੇ ਰੈਗੂਲੇਸ਼ਨਾਂ ਨਾਲ ਸਬੰਧਿਤ ਹੈ, ਵਿੱਚ ਵਰਤਮਾਨ ਪ੍ਰਾਵਧਾਨ, ਜਿਸ ਵਿੱਚ ਫ੍ਰੈਗਮੈਂਟੇਸ਼ਨ ਦੀ ਇਜਾਜ਼ਤ ਨਹੀਂ ਹੈ, ਨੂੰ ਹਟਾ ਕੇ ਇਹ ਪ੍ਰਾਵਾਧਾਨ ਪ੍ਰਸਤਾਵਿਤ ਕੀਤਾ ਗਿਆ ਹੈ ਕਿ ਫ੍ਰੈਗਮੈਂਟੇਸ਼ਨ ਸਬੰਧੀ ਮਾਪਦੰਡ ਚੰਡੀਗੜ੍ਹ ਪ੍ਰਸ਼ਾਸਨ ਦੀ ਲਾਗੂ ਨੀਤੀ ਦੇ ਅਨੁਸਾਰ ਹੋਣਗੇ, ਜੋ ਸੰਸ਼ੋਧਿਤ ਪਲਾਨਿੰਗ ਅਤੇ ਜ਼ੋਨਿੰਗ ਦੀ ਪ੍ਰਵਾਨਗੀ ਅਤੇ ਹੋਰ ਨਿਰਧਾਰਿਤ ਸ਼ਰਤਾਂ ਦੀ ਪੂਰਤੀ ਦੇ ਅਧੀਨ ਹੋਣਗੇ।

ਪ੍ਰਸਤਾਵਿਤ ਸੰਸ਼ੋਧਨਾਂ ਅਤੇ ਇਸ
ਜ਼ਮੀਮਾ (ਐਡੈਂਡਮ/ADDENDUM) ਬਾਰੇ ਵਿਸਤ੍ਰਿਤ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਨ ਦੇ ਸ਼ਹਿਰੀ ਯੋਜਨਾਬੰਦੀ ਵਿਭਾਗ ਦੀ ਅਧਿਕਾਰਿਤ ਵੈੱਬਸਾਇਟ ‘ਤੇ ਉਪਲਬਧ ਹੈ: http://urbanplanning.chd.gov.in/.

ਜਨ ਹਿਤ ਵਿੱਚ ਜਾਰੀ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...