ਚੰਡੀਗੜ੍ਹ ਵਿੱਚ ਚੋਣਕਾਰਾਂ ਦੀ ਮੈਪਿੰਗ

by | Jan 9, 2026 | breaking news, daily | 0 comments

​​​ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼/BLOs) ਅਤੇ ਬੀਐੱਲਓ (BLO) ਸੁਪਰਵਾਇਜ਼ਰਾਂ ਨਾਲ ਹੋਈ ਇੱਕ ਮੀਟਿੰਗ ਵਿੱਚ ਇਹ ਦੇਖਿਆ ਗਿਆ ਕਿ ਇਸ ਸਮੇਂ ਚਲ ਰਹੀ ਚੋਣਕਾਰ ਮੈਪਿੰਗ ਪ੍ਰਕਿਰਿਆ ਬਾਰੇ ਆਮ ਜਨਤਾ ਵਿੱਚ ਉਚਿਤ ਜਾਗਰੂਕਤਾ ਦੀ ਘਾਟ ਹੈ। ਇਸ ਦੇ ਨਤੀਜੇ ਵਜੋਂ ਕਈ ਨਾਗਰਿਕ ਇਸ ਪ੍ਰਕਿਰਿਆ ਵਿੱਚ ਲੋੜੀਂਦਾ ਸਹਿਯੋਗ ਨਹੀਂ ਕਰ ਸਕ ਰਹੇ ਹਨ ਜਾਂ ਬੂਥ ਲੈਵਲ ਅਫ਼ਸਰਾਂ ਨੂੰ ਜ਼ਰੂਰੀ ਜਾਣਕਾਰੀ ਦੇਣ ਤੋਂ ਝਿਜਕ ਰਹੇ ਹਨ।

ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਇਹ ਚੋਣਕਾਰ ਮੈਪਿੰਗ ਅਭਿਆਸ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੇ ਅਨੁਸਾਰ ਸਾਲ 2025 ਦੇ ਚੋਣ ਡੇਟਾ ਨੂੰ ਸਾਲ 2002 ਦੇ ਚੋਣ ਰਿਕਾਰਡਾਂ ਨਾਲ ਮੇਲਣ ਅਤੇ ਤਸਦੀਕ ਕਰਨ ਦੇ ਉਦੇਸ਼ ਕੀਤਾ ਜਾ ਰਿਹਾ ਹੈ।

ਇਸ ਅਭਿਆਸ ਦਾ ਮੁੱਖ ਉਦੇਸ਼ ਇਲੈਕਟੋਰਲ ਰੋਲਸ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਸੁਨਿਸ਼ਚਿਤ ਕਰਨਾ ਹੈ। ਸੈਕਟਰ 7, ਸੈਕਟਰ-18, ਸੈਕਟਰ-19, ਸੈਕਟਰ-20, ਸੈਕਟਰ-21, ਸੈਕਟਰ-26, ਬਾਪੂ ਧਾਮ ਕਲੋਨੀ, ਸੈਕਟਰ-27 ਅਤੇ ਸੈਕਟਰ-28 ਦੇ ਸਾਰੇ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਬੂਥ ਲੈਵਲ ਅਫ਼ਸਰਾਂ ਦੇ ਦੌਰੇ ਦੌਰਾਨ ਜਾਂ ਸੰਪਰਕ ਕਰਨ ‘ਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ।

ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੋਈ ਵੀ ਸ਼ੰਕਾ ਨਾ ਰੱਖਣ ਅਤੇ ਸਹੀ ਅਤੇ ਸੱਚੀ ਜਾਣਕਾਰੀ ਉਪਲਬਧ ਕਰਵਾਉਣ, ਕਿਉਂਕਿ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਪ੍ਰਸ਼ਾਸਨਿਕ ਹੈ ਅਤੇ ਇਸ ਦਾ ਉਦੇਸ਼ ਕੇਵਲ ਚੋਣ ਰਿਕਾਰਡਾਂ ਨੂੰ ਅਪਡੇਟ ਅਤੇ ਸਟੀਕ ਬਣਾਈ ਰੱਖਣਾ ਹੈ। ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਨਾਗਰਿਕ ਖ਼ੁਦ ਸਾਲ 2002 ਦੀ ਇਲੈਕਟੋਰਲ ਰੋਲ ਵਿੱਚ ਆਪਣੇ ਨਾਮ www.voter.eci.gov.in ‘ਤੇ ਜਾ ਕੇ ਦੇਖ ਸਕਦੇ ਹਨ।

ਇਸ ਮਹੱਤਵਪੂਰਨ ਕਾਰਜ ਦੀ ਸਫ਼ਲਤਾ ਲਈ ਜਨ ਸਹਿਯੋਗ ਅਤਿਅੰਤ ਜ਼ਰੂਰੀ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਲੈਕਟਰ ਮੈਪਿੰਗ ਪ੍ਰਕਿਰਿਆ ਦੇ ਸਬੰਧ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਸਹਿਯੋਗ ਕਰਨ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਉਨ੍ਹਾਂ ਦੇ ਕਰਤੱਵ ਨਿਭਾਉਣ ਵਿੱਚ ਸਹਾਇਤਾ ਪ੍ਰਦਾਨ ਕਰਨ।

ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਜਾਂ ਸਪਸ਼ਟੀਕਰਣ ਦੇ ਲਈ ਨਾਗਰਿਕ ਆਪਣੇ ਸਬੰਧਿਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਚੋਣ ਕਮਿਸ਼ਨ ਦੀ ਹੈਲਪਲਾਇਨ 1950 ‘ਤੇ ਕਾਲ ਕਰ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...