ਚੰਡੀਗੜ੍ਹ ਵਿੱਚ ਵਾਤਾਵਰਣ-ਅਨੁਕੂਲ ਪਿਰਤਾਂ, ਮਾਤਾਵਾਂ ਦੀ ਸਿਹਤ ਅਤੇ ਪੋਸ਼ਣ ਜਾਗਰੂਕਤਾ ਨੂੰ ਹੁਲਾਰਾ

by | Sep 24, 2025 | breaking news, daily | 0 comments

ਚੰਡੀਗੜ੍ਹ, 23 ਸਤੰਬਰ, 2025: ਪੋਸ਼ਣ ਮਾਹ 2025 ਦੇ ਤਹਿਤ, ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਯੂਟੀ ਚੰਡੀਗੜ੍ਹ ਨੇ ਸਿਹਤ, ਪੋਸ਼ਣ ਅਤੇ ਵਾਤਾਵਰਣ ਜਾਗਰੂਕਤਾ ‘ਤੇ ਭਾਈਚਾਰੇ ਨੂੰ ਸ਼ਾਮਲ ਕਰਨ ਲਈ ਪ੍ਰਭਾਵਸ਼ਾਲੀ ਗਤੀਵਿਧੀਆਂ ਦੀ ਇੱਕ ਲੜੀ ਦਾ ਆਯੋਜਨ ਕੀਤਾ। ਮੌਲੀ ਕਲੋਨੀ ਵਿਖੇ ਸਿੰਗਲ-ਯੂਜ਼ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਵਾਤਾਵਰਣ-ਅਨੁਕੂਲ ਵਿਕਲਪਾਂ ਦੇ ਪ੍ਰਚਾਰ ਬਾਰੇ ਜਾਗਰੂਕਤਾ ਸੈਸ਼ਨ ਆਯੋਜਿਤ ਕੀਤੇ ਗਏ, ਜਿਨ੍ਹਾਂ ਨਾਲ ਨਿਵਾਸੀਆਂ ਨੂੰ ਟਿਕਾਊ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਧਨਾਸ ਵਿਖੇ, ਲਾਭਾਰਥੀਆਂ ਦੀ ਰਜਿਸਟ੍ਰੇਸ਼ਨ ਦੀ ਸੁਵਿਧਾ ਲਈ ਆਭਾ ਆਈਡੀ (ABHA ID) ਅਤੇ ਅਪਾਰ ਆਈਡੀ (APAAR ID) ਬਣਾਉਣ ਦੇ ਨਾਲ ਇੱਕ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ (ਪੀਐੱਮਐੱਮਵੀਵਾਈ/PMMVY) ਕੈਂਪ ਆਯੋਜਿਤ ਕੀਤਾ ਗਿਆ। ਆਰਸੀ (RC) ਧਨਾਸ-II ਨੇ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ (ਪੀਐੱਮਐੱਮਵੀਵਾਈ/PMMVY) ਰਜਿਸਟ੍ਰੇਸ਼ਨ, ਆਭਾ ਆਈਡੀ (ABHA ID) ਅਤੇ ਅਪਾਰ ਆਈਡੀ (APAAR ID), ਅਤੇ ਆਧਾਰ ਨਾਮਾਂਕਣ ਲਈ ਇੱਕ ਵਿਆਪਕ ਕੈਂਪ ਦੀ ਮੇਜ਼ਬਾਨੀ ਕੀਤੀ, ਤਾਕਿ ਪਾਤਰ ਲਾਭਾਰਥੀਆਂ ਨੂੰ ਸਿਹਤ ਅਤੇ ਕਲਿਆਣਕਾਰੀ ਯੋਜਨਾਵਾਂ ਦਾ ਸਹਿਜ ਲਾਭ ਮਿਲ ਸਕੇ।

ਚੰਡੀਗੜ੍ਹ ਦੇ ਸਾਰੇ 450 ਆਂਗਣਵਾੜੀ ਕੇਂਦਰਾਂ ਵਿੱਚ ਵੀ ਵਿਵਿਧ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਯੁਵਾ ਸਮੂਹ ਮੀਟਿੰਗਾਂ, ਸ਼੍ਰੀ ਅੰਨ (ਮਿਲਟਸ) ਦਾ ਪ੍ਰਚਾਰ-ਪ੍ਰਸਾਰ, ਬੈਕਯਾਰਡ ਕਿਚਨ ਗਾਰਡਨ ਅਭਿਯਾਨ ਅਤੇ ਆਂਗਣਵਾੜੀ ਕੇਂਦਰਾਂ ਨੂੰ ਲਰਨਿੰਗ ਹੱਬ ਦੇ ਰੂਪ ਵਿੱਚ ਪ੍ਰੋਤਸਾਹਿਤ ਕਰਨਾ ਸ਼ਾਮਲ ਰਿਹਾ। ਨਾਲ ਹੀ,ਜਾਗਰੂਕਤਾ ਸੈਸ਼ਨਾਂ ਵਿੱਚ ਦਸਤ (ਡਾਇਰੀਆ) ‘ਤੇ ਲੈਕਚਰ, ਗੰਭੀਰ ਕੁਪੋਸ਼ਿਤ (ਐੱਸਏਐੱਮ/SAM) ਬੱਚਿਆਂ ਦੇ ਮਾਪਿਆਂ ਦੀ ਕੌਂਸਲਿੰਗ ਅਤੇ ਗਰਭਵਤੀ ਮਹਿਲਾਵਾਂ ਨੂੰ ਜਣੇਪੇ ਦੀ ਤਿਆਰੀ ਹਿਤ ਮਾਰਗਦਰਸ਼ਨ ਜਿਹੀਆਂ ਗਤੀਵਿਧੀਆਂ ਵੀ ਕੀਤੀਆਂ ਗਈਆਂ।

ਸਮੁਦਾਇ ਦੀ ਸ਼ਮੂਲੀਅਤ ਵਧਾਉਣ ਦੇ ਲਈ ਘਰੇਲੂ ਕਚਰੇ ਤੋਂ ਈਸੀਸੀਈ (ECCE) ਸਮੱਗਰੀ ਤਿਆਰ ਕਰਨਾ, ਘਰ-ਘਰ ਜਾ ਕੇ ਅਨੀਮੀਆ ਅਤੇ ਟੀਕਾਕਰਨ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਓਆਰਐੱਸ (ORS) ਘੋਵ ਬਣਾਉਣ ਦਾ ਪ੍ਰਦਰਸ਼ਨ ਕੀਤਾ ਗਿਆ। ਵਿਸ਼ੇਸ਼ ਧਿਆਨ ਨਵਗਰਭਵਤੀ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਮਿਲਟਸ-ਅਧਾਰਿਤ ਪੋਸ਼ਣ ਨੂੰ ਪ੍ਰੋਤਸਾਹਿਤ ਕਰਨ ‘ਤੇ ਦਿੱਤਾ ਗਿਆ, ਜਿਸ ਨਾਲ ਮਾਤਾਵਾਂ ਅਤੇ ਬਾਲ ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕੀਤਾ ਜਾ ਸਕੇ।

ਇਨ੍ਹਾਂ ਪਹਿਲਾਂ ਦੇ ਜ਼ਰੀਏ ਚੰਡੀਗੜ੍ਹ ਪ੍ਰਸ਼ਾਸਨ ਨੇ ਸਿਹਤ ਅਤੇ ਪੋਸ਼ਣ ਸੁਧਾਰ, ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਅਤੇ ਵਾਤਾਵਰਣ-ਅਨੁਕੂਲ ਟਿਕਾਊ ਜੀਵਨਸ਼ੈਲੀ ਨੂੰ ਪ੍ਰੋਤਸਾਹਿਤ ਕਰਨ ਦੇ ਆਪਣੇ ਸੰਕਲਪ ਨੂੰ ਦੁਬਾਰਾ ਮਜ਼ਬੂਤ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...