ਚੰਡੀਗੜ 31 ਮਈ, 2025 ਨੂੰ ਦੂਸਰੇ ਰਾਸ਼ਟਰਵਿਆਪੀ ਨਾਗਰਿਕ ਸੁਰੱਖਿਆ ਅਭਿਆਸ ‘ਅਪ੍ਰੇਸ਼ਨ ਸ਼ੀਲਡ’ ਵਿੱਚ ਹਿੱਸਾ ਲਵੇਗਾ

by | May 31, 2025 | breaking news, daily | 0 comments

31 ਮਈ, 2025 ਨੂੰ ਰਾਸ਼ਟਰੀ ਮੌਕ ਡ੍ਰਿਲ ਦੇ ਹਿੱਸੇ ਦੇ ਰੂਪ ਵਿੱਚ ਕਿਸ਼ਨਗੜ੍ਹ ਅਤੇ ਆਈ.ਟੀ. ਪਾਰਕ ਵਿੱਚ ਬਲੈਕਆਊਟ ਕੀਤਾ ਜਾਵੇਗਾ

ਚੰਡੀਗੜ੍ਹ, 30 ਮਈ, 2025: ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਪੱਛਮੀ ਸੀਮਾ ‘ਤੇ ਸਥਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਜ਼ਿਲ੍ਹਿਆਂ ਵਿੱਚ “ਅਪ੍ਰੇਸ਼ਨ ਸ਼ੀਲਡ” ਨਾਮਕ ਦੂਸਰਾ ਨਾਗਰਿਕ ਸੁਰੱਖਿਆ ਅਭਿਆਸ ਆਯੋਜਿਤ ਕਰਨ ਦਾ ਨਿਰਣਾ ਲਿਆ ਹੈ।

ਰਾਸ਼ਟਰਵਿਆਪੀ ਨਾਗਰਿਕ ਸੁਰੱਖਿਆ ਅਭਿਆਸ ਦੇ ਹਿੱਸੇ ਦੇ ਰੂਪ ਵਿੱਚ, ਚੰਡੀਗੜ੍ਹ ਦੇ ਕਿਸ਼ਨਗੜ੍ਹ ਅਤੇ ਆਈ.ਟੀ. ਪਾਰਕ ਖੇਤਰਾਂ ਵਿੱਚ 31 ਮਈ, 2025 (ਸ਼ਨੀਵਾਰ) ਨੂੰ ਰਾਤ 8:00 ਵਜੇ ਤੋਂ 8:10 ਵਜੇ ਤੱਕ ਬਲੈਕਆਊਟ ਕੀਤਾ ਜਾਵੇਗਾ। ਇਸ ਪਹਿਲ ਦਾ ਉਦੇਸ਼ ਐਮਰਜੈਂਸੀ ਬਲੈਕਆਊਟ ਸਥਿਤੀਆਂ ਦਾ ਅਨੁਕਰਣ ਕਰਨਾ ਅਤੇ ਸੰਭਾਵੀ ਦੁਸ਼ਮਣ ਹਮਲਿਆਂ ਦੇ ਦੌਰਾਨ ਤਿਆਰੀਆਂ ਨੂੰ ਵਧਾਉਣਾ ਹੈ।

ਬਲੈਕਆਊਟ ਦੇ ਇਲਾਵਾ, ਚੰਡੀਗੜ੍ਹ ਦੇ ਸੈਕਟਰ 47 ਵਿੱਚ ਕਮਿਊਨਿਟੀ ਸੈਂਟਰ ਵਿਖੇ ਇੱਕ ਮੌਕ ਡ੍ਰਿੱਲ ਵੀ ਕੀਤੀ ਜਾਵੇਗੀ। ਇਹ ਅਭਿਆਸ ਇੱਕ ਸਿਮੂਲੇਸ਼ਨ ਹੋਵੇਗਾ ਜਿੱਥੇ ਇੱਕ ਮਿਲਿਟਰੀ ਸਟੇਸ਼ਨ ‘ਤੇ ਦੁਸ਼ਮਣ ਦੇ ਡ੍ਰੋਨ ਦੁਆਰਾ ਹਮਲਾ ਕੀਤਾ ਜਾਂਦਾ ਹੈ। ਇਸ ਸਥਿਤੀ ਵਿੱਚ, ਨਾਗਰਿਕ ਪ੍ਰਸ਼ਾਸਨ ਪਰਿਵਾਰਾਂ ਨੂੰ ਸੁਰੱਖਿਅਤ ਸਥਾਨ ‘ਤੇ ਪਹੁੰਚਾਉਣ ਵਿੱਚ ਮਦਦ ਕਰੇਗਾ, ਜਿਸ ਵਿੱਚ ਮੌਕ ਡ੍ਰਿਲ ਦੇ ਹਿੱਸੇ ਦੇ ਰੂਪ ਵਿੱਚ 20 ਲੋਕਾਂ ਨੂੰ ਬਾਹਰ ਕੱਢਿਆ ਜਾਵੇਗਾ। ਜ਼ਖ਼ਮੀਆਂ ਦੇ ਇਲਾਜ ਦੇ ਲਈ 30 ਯੂਨਿਟ ਖੂਨ ਅਤੇ ਅਤਿਰਿਕਤ ਮੈਡੀਕਲ ਟੀਮਾਂ ਦੀ ਵਿਵਸਥਾ ਸਹਿਤ ਮੈਡੀਕਲ ਪ੍ਰਤੀਕਿਰਿਆ ਦਾ ਵੀ ਪਰੀਖਣ ਕੀਤਾ ਜਾਵੇਗਾ। ਇਹ ਡ੍ਰਿੱਲ ਤਾਲਮੇਲ ਵਾਲੇ ਤੰਤਰ ਦਾ ਪਰੀਖਣ ਕਰਨ ਅਤੇ ਵਿਭਿੰਨ ਵਿਭਾਗਾਂ ਅਤੇ ਐਮਰਜੈਂਸੀ ਬਲਾਂ ਦੇ ਦਰਮਿਆਨ ਪ੍ਰਤੀਕਿਰਿਆ ਰਣਨੀਤੀਆਂ ਨੂੰ ਬਿਹਤਰ ਬਣਾਉਣ ਦੇ ਇੱਕ ਬੜੇ ਪ੍ਰਯਾਸ ਦਾ ਹਿੱਸਾ ਹੈ।

ਇਸ ਅਭਿਆਸ ਵਿੱਚ ਸਿਵਲ ਡਿਫੈਂਸ ਵਲੰਟੀਅਰ, ਹੋਮ ਗਾਰਡ, ਸਥਾਨਕ ਅਧਿਕਾਰੀ ਅਤੇ ਐੱਨਸੀਸੀ (NCC), ਐੱਨਐੱਸਐੱਸ (NSS) ਅਤੇ ਗ਼ੈਰ ਸਰਕਾਰੀ ਸੰਗਠਨਾਂ (ਐੱਨਜੀਓਜ਼/NGOs) ਜਿਹੇ ਯੁਵਾ ਸੰਗਠਨ ਸ਼ਾਮਲ ਹੋਣਗੇ। ਡ੍ਰਿੱਲ ਵਿੱਚ ਹਵਾਈ ਹਮਲੇ, ਡ੍ਰੋਨ ਅਤੇ ਮਿਜ਼ਾਈਲ ਹਮਲੇ, ਹਵਾਈ ਹਮਲੇ ਦੇ ਸਾਇਰਨ ਦਾ ਸੰਚਾਲਨ ਅਤੇ ਵਾਯੂ ਸੈਨਾ ਅਤੇ ਸਿਵਲ ਡਿਫੈਂਸ ਕੰਟਰੋਲ ਰੂਮਾਂ ਦੇ ਦਰਮਿਆਨ ਜਿਹੇ ਅਭਿਆਸ ਪਰਿਦ੍ਰਿਸ਼ ਸ਼ਾਮਲ ਹੋਣਗੇ।

ਰਿਅਰ ਏਰੀਆ (rear area) ਸੁਰੱਖਿਆ ਯੋਜਨਾ ਦੇ ਹਿੱਸੇ ਦੇ ਰੂਪ ਵਿੱਚ, ਅਭਿਆਸ ਵਿੱਚ ਭਾਰਤੀ ਸੈਨਾ ਦਾ ਸਮਰਥਨ ਕਰਨ ਦੇ ਲਈ ਬਾਰਡਰ ਵਿੰਗ ਹੋਮ ਗਾਰਡ ਦੀ ਤੇਜ਼ੀ ਨਾਲ ਲਾਮਬੰਦੀ ਵੀ ਸ਼ਾਮਲ ਹੋਵੇਗੀ।

ਡਿਪਟੀ ਕਮਿਸ਼ਨਰ ਸ਼੍ਰੀ. ਨਿਸ਼ਾਂਤ ਕੁਮਾਰ ਯਾਦਵ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਵਿਭਾਗਾਂ ਨੂੰ ਇਸ ਅਭਿਆਸ ਵਿੱਚ ਪੂਰਨ ਸਹਿਯੋਗ ਅਤੇ ਭਾਗੀਦਾਰੀ ਕਰਨ ਨੂੰ ਕਿਹਾ।

ਇਹ ਮਹੱਤਵਪੂਰਨ ਅਭਿਆਸ ਤਾਲਮੇਲ ਨੂੰ ਬਿਹਤਰ ਬਣਾਉਣ, ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਦਾ ਪਰੀਖਣ ਕਰਨ ਅਤੇ ਇਹ ਸੁਨਿਸ਼ਚਿਤ ਕਰਨ ਵਿੱਚ ਮਦਦ ਕਰੇਗਾ ਕਿ ਚੰਡੀਗੜ੍ਹ ਭਵਿੱਖ ਵਿੱਚ ਕਿਸੇ ਵੀ ਐਮਰਜੈਂਸੀ ਜਾਂ ਖ਼ਤਰੇ ਦੇ ਲਈ ਬਿਹਤਰ ਤਰੀਕੇ ਨਾਲ ਤਿਆਰ ਰਹੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...