ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ

by | Feb 18, 2026 | breaking news, daily | 0 comments

*ਐਡਵੋਕੇਟ ਧਾਮੀ ਨੇ ਸੰਗਤ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਰੱਖਿਆ ਨੀਂਹ ਪੱਥਰ*
*ਧਰਮ ਦੇ ਪ੍ਰਚਾਰ ਪ੍ਰਸਾਰ ਲਈ ਐਡਵੋਕੇਟ ਧਾਮੀ ਨੇ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ*

ਅੰਮ੍ਰਿਤਸਰ, 17 ਫਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਭਵਿੱਖ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ ਉਲੀਕੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਦੇ ਨਵੀਨੀਕਰਨ ਮਗਰੋਂ ਸੰਗਤ ਅਰਪਣ ਕਰਨ ਸਮੇਂ ਹੋ ਰਹੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਛੱਤੀਸਗੜ੍ਹ ਰਾਹੀਂ ਚਲਾਇਆ ਜਾਂਦਾ ਹੈ। ਇਸ ਦਰਬਾਰ ਦੇ ਨਵੀਨੀਕਰਨ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਸ. ਜਗਜੀਤ ਸਿੰਘ ਖਨੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇੇਟੀ ਵੱਲੋਂ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਰਾਹੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉਚੇਚੇ ਯਤਨ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਸਿੱਖ ਮਿਸ਼ਨ ਛੱਤੀਸਗੜ੍ਹ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਣੋਗ ਨਾਲ ਉਚੇਚੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਹੈ ਕਿ ਬਾਹਰ ਵੱਸਦੇ ਸਿੱਖਾਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਆਪਣੇ ਸਿੱਖੀ ਸਰੂਪ ਨੂੰ ਸੰਭਾਲ ਕੇ ਰੱਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਿੱਖ ਦੀ ਆਪਣੀ ਸੰਸਥਾ ਹੈ, ਜਿਸ ਨੂੰ ਸਾਡੇ ਬਜ਼ਰੁਗਾਂ ਨੇ ਲੰਮੇ ਸੰਘਰਸ਼ ਤੋਂ ਬਾਅਦ ਹੋਂਦ ਵਿਚ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਆਪਣੀ ਮਾਣ-ਮੱਤੀ ਸੰਸਥਾ ਨਾਲ ਸਹਿਯੋਗ ਕਰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਯਤਨ ਕਰਨੇ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਪਾਵਨ ਅਸਥਾਨ ’ਤੇ ਸੰਗਤਾਂ ਦੀ ਸਹੂਲਤ ਲਈ ਹੋਰ ਕਾਰਜ ਵੀ ਕੀਤੇ ਜਾਣਗੇ, ਜਿਸ ਲਈ ਵਿਸ਼ੇਸ਼ ਤੌਰ ’ਤੇ ਰਾਸ਼ੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸੇ ਦੌਰਾਨ ਛੱਤੀਗੜ੍ਹ ਦੇ ਸਮਾਜਸੇਵੀ ਤੇ ਸਿੱਖ ਆਗੂ ਸ. ਬਲਦੇਵ ਸਿੰਘ ਭਾਟੀਆ ਅਤੇ ਛੱਤੀਸਗੜ੍ਹ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਛੱਤੀਸਗੜ੍ਹ ਦੇ ਸਿੱਖ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਸ਼ੈਣੀ ਤੇ ਸ. ਅਜੀਤ ਸਿੰਘ, ਛੱਤੀਸਗੜ੍ਹ ਦੇ ਸਿੱਖ ਆਗੂ ਸ. ਜਗਜੀਤ ਸਿੰਘ ਖਨੂਜਾ, ਸ. ਜੀ.ਐਸ. ਬਾਮਰਾ, ਘੱਟਗਿਣਤੀ ਕਮਿਸ਼ਨ ਛੱਤੀਸਗੜ੍ਹ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ, ਸ. ਬਲਦੇਵ ਸਿੰਘ ਭਾਟੀਆ, ਸਾਬਕਾ ਵਿਧਾਇਕ ਸ. ਗੁਰਮੁੱਖ ਸਿੰਘ, ਸ. ਕੁਲਦੀਪ ਸਿੰਘ ਜਨੇਜਾ, ਸ. ਰਵੀ ਰਾਜ ਸਿੰਘ, ਸ. ਬਲਰਾਜ ਸਿੰਘ, ਸ. ਗੁਰਮੇਜ ਸਿੰਘ ਭਾਵਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...