ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿੱਚ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

by | Sep 3, 2025 | breaking news, daily | 0 comments

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿੱਚ ਹੜ੍ਹ ਨਾਲ ਪ੍ਰਭਾਵਿਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਮੂਹ ਸਿੱਖ ਨੌਜਵਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਰਾਹਤ ਸਮੱਗਰੀ ਪਹੁੰਚਾ ਰਹੀਆਂ ਸਮੂਹ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਕਿ ਇਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਹਰ ਪਿੰਡ ਤੱਕ ਪਹੁੰਚ ਨਾ ਹੋਣ ਅਤੇ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਕਿਸ਼ਤੀਆਂ ਮੁਹੱਈਆ ਕਰਵਾਉਣ ਵਿੱਚ ਅਸਫਲ ਹੋਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਉਹ ਇਹ ਯਕੀਨੀ ਬਣਾਉਣ ਕਿ ਰਾਹਤ ਸਮੱਗਰੀ ਪਿੰਡਾਂ ਦੇ ਹਰ ਲੋੜਵੰਦ ਪਰਿਵਾਰਾਂ ਤੱਕ ਪਹੁੰਚੇ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਗਹਿਰੀ ਵੱਸੋਂ ਵਾਲੇ ਪਿੰਡਾਂ ਤੱਕ ਪਹੁੰਚ ਕਰਨੀ ਅਤੇ ਉਨ੍ਹਾਂ ਤੱਕ ਪਸ਼ੂਆਂ ਦਾ ਚਾਰਾ ਪਹੁੰਚਾਉਣਾ ਅਤਿ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਇਸ ਖੇਤਰ ਵਿੱਚ ਲਗਾਤਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਟੁੱਟੇ ਬੰਨ੍ਹਾਂ ਨੂੰ ਬੰਨ੍ਹਣ ਲਈ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।

**
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...