ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼ ਮਿਤੀ 11 ਮਈ 2026

by | May 11, 2026 | daily, religion | 0 comments

ਅੱਜ ਮਿਤੀ ੨੫ ਵੈਸਾਖ ਨਾਨਕਸ਼ਾਹੀ ਸੰਮਤ ੫੫੮ ਮੁਤਾਬਕ 0੮ ਮਈ ੨੦੨੬ ਨੂੰ ਪੰਜਾਬ ਸਰਕਾਰ ਵੱਲੋਂ ਮਿਤੀ ੧੩ ਅਪ੍ਰੈਲ ੨੦੨੬ ਨੂੰ ਪੰਜਾਬ ਵਿਧਾਨ ਸਭਾ ਅੰਦਰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, ੨੦੨੬’ ਪਾਸ ਕੀਤੇ ਜਾਣ ਅਤੇ ਇਸ ਸਬੰਧੀ ਸਿੱਖ ਸੰਗਤ, ਪੰਥਕ ਸੰਸਥਾਵਾਂ ਤੇ ਵਿਦਵਾਨਾਂ, ਕਾਨੂੰਨੀ ਮਾਹਰਾਂ ਆਦਿ ਵੱਲੋਂ ਪ੍ਰਗਟਾਏ ਗਏ ਖ਼ਦਸ਼ਿਆਂ ਤੇ ਇਤਰਾਜ਼ਾਂ ਉੱਤੇ ਵਿਚਾਰ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਨਮੁਖ ਪੇਸ਼ ਹੋਏ। ਇਸ ਕਾਨੂੰਨੀ ਸੋਧ ਨੂੰ ਪਾਸ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਨੁਮਾਇੰਦਾ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਣਬੁੱਝ ਕੇ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਸਰਕਾਰ ਨੇ ਇਸ ਕਾਨੂੰਨੀ ਸੋਧ ਦਾ ਖਰੜਾ ਇਸ ਨੂੰ ਪਾਸ ਕਰਨ ਤੋਂ ਪਹਿਲਾਂ ਜਨਤਕ ਰੂਪ ਵਿੱਚ ਜਾਰੀ ਨਹੀਂ ਕੀਤਾ ਅਤੇ ਨਾ ਹੀ ਸਿੱਖ ਸੰਗਤ ਦੇ ਇਤਰਾਜ਼ ਮੰਗੇ ਗਏ, ਜੋ ਕਿ ਕਿਸੇ ਵੀ ਵਿਧਾਨ ਨੂੰ ਪਾਸ ਕਰਨ ਦੇ ਮੂਲ ਸਿਧਾਂਤ ਦੀ ਵੱਡੀ ਉਲੰਘਣਾ ਹੈ। ਇਸ ਕਾਨੂੰਨੀ ਸੋਧ ਬਾਰੇ ਸਤਿਕਾਰਤ ਪੰਥਕ ਸਖ਼ਸ਼ੀਅਤਾਂ, ਸਿੱਖ ਸੰਗਤ, ਪੰਥਕ ਵਿਦਵਾਨਾਂ, ਕਾਨੂੰਨੀ ਮਾਹਰਾਂ, ਸਿੰਘ ਸਭਾਵਾਂ, ਗ੍ਰੰਥੀ ਤੇ ਪਾਠੀ ਸਿੰਘਾਂ, ਪ੍ਰਚਾਰਕਾਂ, ਵਿਚਾਰਵਾਨਾਂ ਆਦਿ ਸੇਵਾਦਾਰ ਧਿਰਾਂ ਵੱਲੋਂ ਬਹੁਤ ਹੀ ਗੰਭੀਰ ਖਦਸ਼ੇ ਅਤੇ ਇਤਰਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਪੁੱਜੇ ਹਨ। ਕਾਨੂੰਨੀ ਸੋਧ ਵਿੱਚ ਕੁਝ ਅਤਿ ਇਤਰਾਜ਼ਯੋਗ ਮੱਦਾਂ ਅਜਿਹੀਆਂ ਪਾ ਦਿੱਤੀਆਂ ਗਈਆਂ ਹਨ ਜਿਨ੍ਹਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਸਿੱਖ ਭਾਵਨਾਵਾਂ, ਸਰੋਕਾਰਾਂ ਤੇ ਸਿੱਖਾਂ ਦੀ ਅੰਦਰੂਨੀ ਪ੍ਰਬੰਧਕੀ ਪ੍ਰਣਾਲੀ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਗਤ, ਸਿੰਘ ਸਭਾਵਾਂ, ਗ੍ਰੰਥੀ ਤੇ ਪਾਠੀ ਸਿੰਘਾਂ, ਪ੍ਰਚਾਰਕਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਦਿ ਸੇਵਾਦਾਰ ਧਿਰਾਂ ਨੂੰ ਹੀ ਕਾਨੂੰਨੀ ਦਾਇਰੇ ਵਿੱਚ ਦੋਸ਼ੀਆਂ ਦੀ ਤਰ੍ਹਾਂ ਬੰਨ੍ਹਿਆ ਗਿਆ ਹੈ, ਜੋ ਕਿ ਧਾਰਮਿਕ ਅਜ਼ਾਦੀ ਵਿਰੁੱਧ ਵੱਡੀ ਸੰਵਿਧਾਨਕ ਉਲੰਘਣਾ ਅਤੇ ਸਿੱਖ ਧਾਰਮਿਕ ਮਾਮਲਿਆਂ ਅੰਦਰ ਸਰਕਾਰ ਦਾ ਸਿੱਧਾ ਦਖ਼ਲ ਹੈ। ਖ਼ਾਲਸਾ ਪੰਥ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਸਰਕਾਰ ਵੱਲੋਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਖ਼ਾਲਸਾ ਪੰਥ ਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦਮੁਖਤਿਆਰੀ ਨੂੰ ਇਸ ਕਾਨੂੰਨੀ ਸੋਧ ਰਾਹੀਂ ਆਪਣੇ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉੱਥੇ ਹੀ ਗੁਰੂ ਖ਼ਾਲਸਾ ਪੰਥ ਜਿਸ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਕਰਦਾ ਹੈ ਉਸ ਦੇ ਅਧਿਕਾਰ ਖੇਤਰ ਵਿੱਚ ਸਿੱਧਾ ਦਖ਼ਲ ਦਿੱਤਾ ਗਿਆ ਹੈ।
ਕਾਨੂੰਨੀ ਸੋਧ ਵਿੱਚ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਸਜ਼ਾ ਦੇਣ ਲਈ ਕਾਨੂੰਨ ਭਾਵੇਂ ਕਿਤਨਾ ਵੀ ਸਖ਼ਤ ਹੋਵੇ, ਇਸ ਉੱਤੇ ਕੋਈ ਇਤਰਾਜ਼ ਨਹੀਂ ਹੈ। ਪਰੰਤੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ ਅਨੁਸਾਰ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨੀ ਦਾਇਰੇ ਵਿੱਚ ਨਹੀਂ ਲਿਆਇਆ ਜਾ ਸਕਦਾ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਅਨੁਸਾਰ ਪੰਥਕ ਰਹਿਣੀ ਦੇ ਭਾਗ ੪ (ਚਾਰ) ਵਿੱਚ ‘ਗੁਰਮਤਾ ਕਰਨ ਦੀ ਵਿਧੀ’ ਤਹਿਤ ਸਪੱਸ਼ਟ ਤੌਰ ਉੱਤੇ ਦਰਜ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਦਵੀ ਅਤੇ ਬੀੜ ਦੀ ਨਿਰੋਲਤਾ ਸਬੰਧੀ ਗੁਰਮਤਾ ਕਰਨ ਦਾ ਅਧਿਕਾਰ ਕੇਵਲ ਗੁਰੂ ਪੰਥ ਦੇ ਚੁਣੇ ਹੋਏ ਸ਼੍ਰੋਮਣੀ ਜਥੇ ਜਾਂ ਗੁਰੂ ਪੰਥ ਦੇ ਪ੍ਰਤੀਨਿਧ ਇਕੱਠ ਨੂੰ ਹੀ ਹੈ, ਕਿਸੇ ਸਰਕਾਰ ਨੂੰ ਨਹੀਂ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਕੋਲ ਕਾਨੂੰਨੀ ਸੋਧ ਸਬੰਧੀ ਮੱਦ-ਦਰ-ਮੱਦ ਇਤਰਾਜ਼ ਭੇਜੇ ਜਾ ਰਹੇ ਹਨ। ਸ. ਕੁਲਤਾਰ ਸਿੰਘ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ੧੫ (ਪੰਦਰਾਂ) ਦਿਨਾਂ ਦੇ ਵਿੱਚ-ਵਿੱਚ ਇਨ੍ਹਾਂ ਇਤਰਾਜ਼ਾਂ ਅਨੁਸਾਰ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਇਤਰਾਜ਼ਯੋਗ ਮੱਦਾਂ ਨੂੰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚੋਂ ਹਟਾਇਆ ਜਾਵੇ। ਜਦੋਂ ਤੱਕ ਇਹ ਇਤਰਾਜ਼ਯੋਗ ਮੱਦਾਂ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਇਸ ਕਾਨੂੰਨੀ ਸੋਧ ਦੀ ਅਗਲੇਰੀ ਕਾਰਵਾਈ ਉੱਤੇ ਮੁਕੰਮਲ ਰੋਕ ਲਗਾਈ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ ਸਰਕਾਰ ਨੂੰ ਸਿੱਖ ਕਾਨੂੰਨੀ ਮਾਹਰਾਂ ਅਤੇ ਜੱਜਾਂ ਦੀ ਇੱਕ ਟੀਮ ਦੇਵੇਗਾ ਜਿਸ ਰਾਹੀਂ ਸਰਕਾਰ ਇਸ ਕਾਨੂੰਨੀ ਸੋਧ ਬਾਰੇ ਸਿੱਖਾਂ ਨਾਲ ਸਹਿਮਤੀ ਬਣਾ ਸਕਦੀ ਹੈ।ਜੇਕਰ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਹੁੰਦੀ ਹੈ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...