ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ

by | Aug 29, 2025 | breaking news, daily | 0 comments

ਕਿਹਾ, ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨੂੰ ਰਾਹਤ ਪੈਕੇਜ ਦੇਵੇ ਕੇਂਦਰ ਸਰਕਾਰ

ਫਾਜ਼ਿਲਕਾ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਾਜ਼ਿਲਕਾ, 28 ਅਗਸਤ:

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ ਸੀ ਤਾਂ ਕੇਂਦਰ ਸਰਕਾਰ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਲੁੱਟਣ ‘ਤੇ ਉਤਾਰੂ ਸੀ ਪਰ ਹੁਣ ਜਦੋਂ ਪੰਜਾਬ ਨੂੰ ਮਦਦ ਦੀ ਲੋੜ ਹੈ ਤਾਂ ਕੋਈ ਵੀ ਅੱਗੇ ਨਹੀਂ ਆ ਰਿਹਾ।

ਅੱਜ ਇੱਥੇ ਕਾਵਾਂ ਵਾਲੀ ਪੱਤਣ ‘ਤੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਮੰਗੇ ਪੰਜਾਬ ਨੂੰ ਰਾਹਤ ਪੈਕਜ ਦੇਵੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਪਾਣੀ ਵਰਤਦੇ ਹਨ, ਉਨ੍ਹਾਂ ਨੂੰ ਵੀ ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਸੀ।

ਕੈਬਨਿਟ ਮੰਤਰੀ ਨੇ ਆਖਿਆ ਕਿ ਪਹਾੜਾਂ ਅਤੇ ਪੰਜਾਬ ਵਿੱਚ ਪਈ ਬਾਰਿਸ਼ ਕਾਰਨ ਇਸ ਵਾਰ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ ਪਰ ਫਿਰ ਵੀ ਪੰਜਾਬ ਸਰਕਾਰ ਲੋਕਾਂ ਨੂੰ ਫੌਰੀ ਤੌਰ ‘ਤੇ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੀ ਹੈ ਅਤੇ ਸਾਰੇ ਵਿਭਾਗਾਂ ਦੀਆਂ ਟੀਮਾਂ ਫੀਲਡ ਵਿੱਚ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਸਾਰੇ ਮੰਤਰੀ ਤੇ ਵਿਧਾਇਕ ਲੋਕਾਂ ਵਿੱਚ ਵਿਚਰ ਰਹੇ ਹਨ ਅਤੇ ਰਾਹਤ ਕਾਰਜਾਂ ਨੂੰ ਲੋਕਾਂ ਤੱਕ ਪੁੱਜਦਾ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤਾਂ ਆਪਣਾ ਹੈਲੀਕਾਪਟਰ ਵੀ ਰਾਹਤ ਕਾਰਜਾਂ ਲਈ ਲਗਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸਪੈਸ਼ਲ ਗਰਦਾਵਰੀ ਦੇ ਹੁਕਮ ਕਰ ਦਿੱਤੇ ਗਏ ਹਨ ਅਤੇ ਹੋਏ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਸੈਂਟਰ ਸਥਾਪਿਤ ਕੀਤੇ ਗਏ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਪਾਣੀ ਵਾਲੇ ਖੇਤਰਾਂ ਵਿੱਚੋਂ ਕੱਢਿਆ ਜਾ ਰਿਹਾ ਹੈ ਅਤੇ ਰਾਹਤ ਕੈਂਪਾਂ ਵਿੱਚ ਭੇਜਿਆ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਖਾਣ ਪੀਣ ਅਤੇ ਹੋਰ ਰਹਿਣ ਦੀ ਸਾਰੀ ਸੁਵਿਧਾ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਹਰੇ ਚਾਰੇ ਅਤੇ ਤੂੜੀ ਵੀ ਘਾਟ ਦੇ ਮੱਦੇਨਜ਼ਰ ਸਮੁੱਚੇ ਪੰਜਾਬੀ ਇਸ ਲਈ ਇੱਕ ਦੂਸਰੇ ਦੀ ਮਦਦ ਲਈ ਅੱਗੇ ਆਏ ਹਨ ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਐਨਡੀਆਰਐਫ ਦੀਆਂ ਟੀਮਾਂ ਤੋਂ ਇਲਾਵਾ ਫੌਜ ਵੀ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰ ਰਹੀ ਹੈ ਅਤੇ ਅੱਜ ਵੀ 100 ਤੋਂ ਜ਼ਿਆਦਾ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢਿਆ ਗਿਆ ਹੈ। ਜ਼ਿਲ੍ਹੇ ਵਿੱਚ ਸੱਤ ਰਾਹਤ ਕੈਂਪ ਕੰਮ ਕਰ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਕਿ ਫ਼ਿਲਹਾਲ ਡੈਮਾਂ ਤੇ ਪਾਣੀ ਦੀ ਆਮਦ ਵਿੱਚ ਕਮੀ ਆਈ ਹੈ, ਜੋ ਇੱਕ ਰਾਹਤ ਦੀ ਖਬਰ ਹੈ।

ਜ਼ਿਕਰਯੋਗ ਹੈ ਕਿ ਪੰਜ ਦਿਨ ਵਿੱਚ ਕੈਬਨਟੂ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਇਹ ਫਾਜ਼ਿਲਕਾ ਜ਼ਿਲ੍ਹੇ ਦਾ ਦੂਜਾ ਦੌਰਾ ਹੈ ਅਤੇ ਉਹ ਖੁਦ ਗਰਾਊਂਡ ਲੈਵਲ ‘ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਸਮੀਖਿਆ ਕਰ ਰਹੇ ਹਨ।

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਉਨ੍ਹਾਂ ਨੂੰ ਸਥਾਨਕ ਹਾਲਾਤਾਂ ਤੋਂ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਐਸਡੀਐਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਅਲੋਕ ਚੌਧਰੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...