ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਸੁਨੀਲ ਜਾਖੜ ਵੱਲੋਂ ਰਾਜਪਾਲ ਦਾ ਧੰਨਵਾਦ

by | Apr 19, 2026 | daily, religion | 0 comments

ਪੰਜਾਬ ਸਰਕਾਰ ਤੋਂ ਮੰਗ, ਸਾਰੇ ਧਰਮਾਂ ਦੀਆਂ ਬੇਅਦਬੀਆਂ ਰੋਕਣ ਲਈ ਵੀ ਕਾਨੂੰਨ ਲਿਆਂਦਾ ਜਾਵੇ।
ਚੰਡੀਗੜ੍ਹ, 19 ਅਪ੍ਰੈਲ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿਲ 2026 ਨੂੰ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੇ ਧਰਮਾਂ ਨਾਲ ਸੰਬੰਧਿਤ ਬੇਅਦਬੀਆਂ ਰੋਕਣ ਲਈ ਜੋ ਕਾਨੂੰਨ ਦਾ ਖਰੜਾ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਹੈ, ਪੰਜਾਬ ਸਰਕਾਰ ਉਹ ਵੀ ਛੇਤੀ ਵਿਧਾਨ ਸਭਾ ਵਿੱਚ ਲੈ ਕੇ ਆਵੇ ਤਾਂ ਜੋ ਸਾਰੇ ਧਰਮਾਂ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਣ ਸਕੇ।
ਇਸ ਸਬੰਧੀ ਆਪਣੇ ਇਕ ਸੋਸ਼ਲ ਮੀਡੀਆ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ “ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਦਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿਲ 2026 ਨੂੰ ਪ੍ਰਵਾਨਗੀ ਦੇਣ ਲਈ ਬਹੁਤ ਬਹੁਤ ਧੰਨਵਾਦ। ਇਸ ਕਾਨੂੰਨ ਦੇ ਬਣਨ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਕਰਨ ਵਾਲਿਆਂ ਨੂੰ ਹੁਣ ਸਖਤ ਸਜਾਵਾਂ ਮਿਲਣਗੀਆਂ। ਅਸੀਂ ਇਹ ਵੀ ਆਸ ਕਰਦੇ ਹਾਂ ਕਿ ਸਾਰੇ ਧਰਮਾਂ ਨਾਲ ਸੰਬੰਧਿਤ ਬੇਅਦਬੀਆਂ ਰੋਕਣ ਲਈ ਜੋ ਕਾਨੂੰਨ ਦਾ ਖਰੜਾ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਹੈ, ਪੰਜਾਬ ਸਰਕਾਰ ਉਹ ਵੀ ਛੇਤੀ ਵਿਧਾਨ ਸਭਾ ਵਿੱਚ ਲੈ ਕੇ ਆਵੇ ਤਾਂ ਜੋ ਸਾਰੇ ਧਰਮਾਂ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਣ ਸਕੇ।”
ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਕਾਨੂੰਨ ਪਾਸ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜਾਵਾਂ ਦੇਣ ਦਾ ਰਾਹ ਪੱਧਰਾ ਹੋ ਗਿਆ ਪਰ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਉਸ ਕਾਨੂੰਨ ਦੇ ਖਰੜੇ ਨੂੰ ਵੀ ਪੰਜਾਬ ਵਿਧਾਨ ਸਭਾ ਵਿਚ ਲਿਆਊਣ ਲਈ ਕਿਹਾ ਹੈ ਜਿਸ ਨੂੰ ਪਿੱਛਲੇ ਸਾਲ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਚਾਰ ਲਈ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪ੍ਰਾਣ ਪ੍ਰਤਿਸਿਠਤ ਮੂਰਤੀਆਂ ਅਤੇ ਹਿੰਦੂ ਧਰਮ ਸਮੇਤ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਵੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਸਮਾਜ ਵਿਚ ਵੰਡ ਪਾਊ ਤਾਕਤਾਂ ਪਿੱਛਲੇ ਸਮੇਂ ਵਿਚ ਅਜਿਹੀਆਂ ਕੋਝੀਆਂ ਹਰਕਤਾਂ ਕਰਦੀਆਂ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਹੁਣ ਉਕਤ ਕਾਨੂੰਨ ਨੂੰ ਵੀ ਜਲਦ ਵਿਧਾਨ ਸਭਾ ਵਿਚ ਪੇਸ਼ ਕਰਕੇ ਕਾਨੂੰਨ ਬਣਾਉਣਾ ਚਾਹੀਦਾ ਹੈ, ਜਿਸ ਦੀ ਮੰਗ ਸਰਵ ਧਰਮ ਸਮਾਜ ਵੱਲੋਂ ਕੀਤੀ ਜਾ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...