— ਵਿਦੇਸ਼ੀ ਗੈਂਗਸਟਰਾਂ ਮਨੂ ਅਗਵਾਨ, ਜੀਸ਼ਨ ਅਖ਼ਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ ‘ਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ: ਡੀਜੀਪੀ ਗੌਰਵ ਯਾਦਵ
— ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ
ਚੰਡੀਗੜ੍ਹ/ਬਟਾਲਾ, 21 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ ਤੋਂ ਗ੍ਰਿਫ਼ਤਾਰ ਕੀਤਾ ਹੈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਕਿਹਾ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਦੋਵੇਂ ਬਟਾਲਾ ਦੇ ਪਿੰਡ ਕਲੇਰ ਦੇ ਰਹਿਣ ਵਾਲੇ ਹਨ।
ਜਾਣਕਾਰੀ ਅਨੁਸਾਰ, ਕੁਝ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਬਟਾਲਾ ਦੇ ਚੀਮਾ ਖੁਦੀ ਦੇ ਰਹਿਣ ਵਾਲੇ ਜੁਗਰਾਜ ਸਿੰਘ ਉਰਫ਼ ਜੱਗਾ ਦੀ ਉਸਦੇ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।