ਜੈਨ ਜੀ ਅਤੇ ਜੈਨ ਅਲਫ਼ਾ ਨੇ ਆਪਣੇ ਹੱਕ ਦੀ ਆਵਾਜ਼ ਬੁਲੰਦ ਕਰਕੇ ਆਜ਼ਾਦੀ ਦੇ 80ਵੇਂ ਸਾਲ ਨੂੰ ਬਣਾ ਦਿੱਤਾ ਖਾਸ – ਕੇਜਰੀਵਾਲ

by | Aug 17, 2026 | breaking news, daily, politics | 0 comments

ਦੇਸ਼ ਦੇ ਜੈਨ ਜੀ ਅਤੇ ਜੈਨ ਅਲਫ਼ਾ ਨੇ ਆਪਣੀਆਂ ਸਮੱਸਿਆਵਾਂ ਦੇ ਜੜ੍ਹ ਤੋਂ ਹੱਲ ਲਈ ਮੋਰਚਾ ਸੰਭਾਲ ਲਿਆ ਹੈ – ਕੇਜਰੀਵਾਲ

ਦੇਸ਼ ਭਰ ਵਿੱਚ ਜੈਨ ਜੀ ਅਤੇ ਜੈਨ ਅਲਫ਼ਾ ਸਰਕਾਰੀ ਸਕੂਲਾਂ ਵਿੱਚ ਡੈਸਕ, ਸਾਫ਼ ਪਾਣੀ, ਟਾਇਲਟ ਅਤੇ ਅਧਿਆਪਕਾਂ ਦੀ ਮੰਗ ਕਰ ਰਹੇ ਹਨ – ਕੇਜਰੀਵਾਲ

ਹੁਣ ਸਾਡੇ ਬੱਚਿਆਂ ਨੇ ਆਪਣੇ ਅਧਿਕਾਰਾਂ ਲਈ ਲੜਨਾ ਸਿੱਖ ਲਿਆ ਹੈ, ਇਹੋ ਤਾਂ ਸੱਚੀ ਆਜ਼ਾਦੀ ਹੈ – ਕੇਜਰੀਵਾਲ

ਪਹਿਲਾਂ ਸਾਡੀ ਸਰਕਾਰ ਨੇ ਦਿੱਲੀ ਵਿੱਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ, ਹੁਣ ਪੰਜਾਬ ਵਿੱਚ ਬਦਲ ਰਹੀ ਹੈ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਸਮੂਹ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੇ ਹੱਕ ਲਈ ਸਰਕਾਰ ਤੋਂ ਸਵਾਲ ਪੁੱਛਣ ਲਈ ਅੱਗੇ ਆਏ ਜੈਨ ਜੀ ਅਤੇ ਜੈਨ ਅਲਫ਼ਾ ਦੇ ਹੌਂਸਲੇ ਦੀ ਜੰਮ ਕੇ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਜੈਨ ਜੀ ਅਤੇ ਜੈਨ ਅਲਫ਼ਾ ਨੇ ਆਪਣੇ ਹੱਕ ਦੀ ਆਵਾਜ਼ ਬੁਲੰਦ ਕਰਕੇ ਆਜ਼ਾਦੀ ਦੇ 80ਵੇਂ ਸਾਲ ਨੂੰ ਹੋਰ ਵੀ ਖਾਸ ਬਣਾ ਦਿੱਤਾ ਹੈ। ਜੈਨ ਜੀ ਤੋਂ ਬਾਅਦ ਹੁਣ ਜੈਨ ਅਲਫ਼ਾ ਨੇ ਮੋਰਚਾ ਸੰਭਾਲ ਲਿਆ ਹੈ। ਦੇਸ਼ ਦੇ ਕੋਨੇ-ਕੋਨੇ ਵਿੱਚ ਬੱਚੇ ਆਪਣੇ ਸਕੂਲ ਨੂੰ ਠੀਕ ਕਰਵਾਉਣ ਲਈ ਲੜ ਰਹੇ ਹਨ। ਉਹ ਆਪਣੇ ਸਕੂਲ ਲਈ ਡੈਸਕ, ਸਾਫ਼ ਪਾਣੀ, ਟਾਇਲਟ ਅਤੇ ਅਧਿਆਪਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਮੰਗ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਸਾਡੇ ਬੱਚਿਆਂ ਨੇ ਆਪਣੇ ਅਧਿਕਾਰਾਂ ਲਈ ਲੜਨਾ ਸਿੱਖ ਲਿਆ ਹੈ। ਇਹੋ ਤਾਂ ਸੱਚੀ ਆਜ਼ਾਦੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੈਨ-ਜੀ ਤੋਂ ਬਾਅਦ ਹੁਣ ਜੈਨ-ਅਲਫ਼ਾ ਨੇ ਆਪਣੀ ਆਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਹੈ। ਦੇਸ਼ ਭਰ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਛੋਟੇ-ਛੋਟੇ ਬੱਚੇ ਆਪਣੇ ਸਕੂਲਾਂ ਨੂੰ ਠੀਕ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਸੜਕਾਂ ‘ਤੇ ਉੱਤਰ ਰਹੇ ਹਨ। ਹਮੀਰਪੁਰ ਵਿੱਚ ਬੱਚਿਆਂ ਨੇ ਆਪਣੇ ਸਕੂਲ ਦੇ ਸਾਹਮਣੇ ਦੀ ਸੜਕ ਬਣਵਾਉਣ ਲਈ ਧਰਨਾ-ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਦੇਹਰਾਦੂਨ ਵਿੱਚ ਬੱਚੇ ਆਪਣੇ ਹੱਕ ਲਈ ਲੜ ਰਹੇ ਹਨ। ਬਾੜਮੇਰ ਵਿੱਚ ਬੱਚੇ ਟੀਚਰਾਂ ਦੀ ਮੰਗ ਕਰ ਰਹੇ ਹਨ ਅਤੇ ਇਸ ਲਈ ਸੰਘਰਸ਼ ਕਰ ਰਹੇ ਹਨ। ਇਹ ਬਹੁਤ ਵਧੀਆ ਗੱਲ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੇ 75-80 ਸਾਲ ਬਾਅਦ ਵੀ ਅੱਜ ਸਰਕਾਰੀ ਸਕੂਲਾਂ ਦਾ ਬਹੁਤ ਮਾੜਾ ਹਾਲ ਹੈ। ਗਰੀਬਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਜਾਂਦੇ ਹਨ ਕਿਉਂਕਿ ਉਹਨਾਂ ਕੋਲ ਪੈਸੇ ਨਹੀਂ ਹੁੰਦੇ। ਸਰਕਾਰੀ ਸਕੂਲ ਟੁੱਟੇ ਪਏ ਹਨ, ਕੰਧਾਂ ਢਹਿ ਰਹੀਆਂ ਹਨ ਅਤੇ ਛੱਤਾਂ ਡਿੱਗ ਰਹੀਆਂ ਹਨ। ਮੀਂਹ ਪੈਂਦਾ ਹੈ ਤਾਂ ਕਲਾਸਰੂਮਾਂ ਦੇ ਅੰਦਰ ਪਾਣੀ ਭਰ ਜਾਂਦਾ ਹੈ। ਸਕੂਲਾਂ ਵਿੱਚ ਟਾਇਲਟ ਨਹੀਂ ਹਨ, ਪੀਣ ਵਾਲਾ ਪਾਣੀ ਨਹੀਂ ਹੈ ਅਤੇ ਟੀਚਰ ਨਹੀਂ ਹਨ। ਕੋਈ ਪੜ੍ਹਾਈ ਨਹੀਂ ਹੋ ਰਹੀ ਅਤੇ ਬੱਚਿਆਂ ਦਾ ਕੋਈ ਭਵਿੱਖ ਨਹੀਂ ਹੈ। ਅਸੀਂ ਇਹ ਮੰਨ ਲਿਆ ਹੈ ਕਿ ਸਰਕਾਰੀ ਸਕੂਲ ਤਾਂ ਅਜਿਹੇ ਹੀ ਹੁੰਦੇ ਹਨ, ਜਦਕਿ ਅਜਿਹਾ ਨਹੀਂ ਹੈ। ਜੇ ਅਸੀਂ ਆਪਣੀ ਆਵਾਜ਼ ਨਹੀਂ ਚੁੱਕਾਂਗੇ, ਤਾਂ ਚੀਜ਼ਾਂ ਕਿਵੇਂ ਬਦਲਣਗੀਆਂ?

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਤਾਂ ਅਸੀਂ ਉੱਥੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਦਿੱਤਾ। ਹੁਣ ਪੰਜਾਬ ਵਿੱਚ ਸਾਡੀ ਸਰਕਾਰ ਹੈ, ਤਾਂ ਅਸੀਂ ਉੱਥੇ ਵੀ ਸਕੂਲਾਂ ਨੂੰ ਸ਼ਾਨਦਾਰ ਬਣਾ ਦਿੱਤਾ ਹੈ। ਦਿੱਲੀ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਾ ਕੇ ਦੇਖੋ, ਉੱਥੋਂ ਦੇ ਬੱਚੇ ਹੁਣ ਨੀਟ ਅਤੇ ਜੇਈਈ ਦੇ ਰਹੇ ਹਨ, ਇੰਜੀਨੀਅਰ ਅਤੇ ਡਾਕਟਰ ਬਣ ਰਹੇ ਹਨ। ਸਾਡੇ ਸਾਰਿਆਂ ਨੂੰ ਮਿਲ ਕੇ ਆਪਣੇ ਹੱਕ ਦੀ ਆਵਾਜ਼ ਚੁੱਕਣੀ ਪਵੇਗੀ ਅਤੇ ਸੰਘਰਸ਼ ਕਰਨਾ ਪਵੇਗਾ, ਉਦੋਂ ਹੀ ਸਿਸਟਮ ਬਦਲੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...