ਜੋ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ – ਅਮਨ ਅਰੋੜਾ

by | Jul 8, 2025 | breaking news, daily, politics | 0 comments

ਅਬੋਹਰ ਵਿੱਚ ਮੰਤਰੀ ਅਮਨ ਅਰੋੜਾ ਨੇ ਸੰਜੇ ਵਰਮਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਦਾ ਕੀਤਾ ਪ੍ਰਗਟਾਵਾ

ਸੰਜੇ ਵਰਮਾ ਦੇ ਭਰਾ ਨੇ ਪੁੱਛਿਆ – ਮੋਦੀ ਸਰਕਾਰ ਗੈਂਗਸਟਰਾਂ ਨੂੰ ਸੈਂਟਰਲ ਜੇਲ੍ਹ ਵਿੱਚ ਕਿਉਂ ਰੱਖਿਆ ਹੋਇਆ ਹੈ?

ਅਬੋਹਰ ਕੱਪੜਾ ਵਪਾਰੀ ਕਤਲ ਮਾਮਲੇ ਵਿੱਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋਵਾਂ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਚੰਡੀਗੜ੍ਹ, 8 ਜੁਲਾਈ

ਅਬੋਹਰ ਵਿੱਚ ਮਸ਼ਹੂਰ ਕਾਰੋਬਾਰੀ ਸੰਜੇ ਵਰਮਾ ਦੇ ਬੇਰਹਿਮੀ ਨਾਲ ਹੋਏ ਕਤਲ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਪੁਲਿਸ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇਗੀ। ਉਨ੍ਹਾਂ ਨੇ ਪੀੜਤ ਪਰਿਵਾਰ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ।

ਅਰੋੜਾ ਨੇ ਇਸ ਕਤਲ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ‘ਤੇ ਸਵਾਲ ਉਠਾਏ ਅਤੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ, ਜਦੋਂ ਕਿ ਬਿਸ਼ਨੋਈ ਭਾਜਪਾ ਸ਼ਾਸਿਤ ਰਾਜ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਵਰਮਾ ਦੇ ਭਰਾ ਜਗਤ ਵਰਮਾ ਨੇ ਵੀ ਕੱਲ੍ਹ ਸੁਨੀਲ ਜਾਖੜ ਤੋਂ ਪੁੱਛਿਆ ਸੀ ਕਿ ਤੁਹਾਡੀ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਕੇਂਦਰੀ ਜੇਲ੍ਹਾਂ ਵਿੱਚ ਗੈਂਗਸਟਰਾਂ ਨੂੰ ਪਨਾਹ ਕਿਉਂ ਦੇ ਰਿਹਾ ਹੈ?

ਅਰੋੜਾ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਗੁਜਰਾਤ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਵਿੱਚ ਰੱਖਣ ਦੀ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਧਾਰਾ 268 ਤਹਿਤ ਹੁਕਮ ਜਾਰੀ ਕੀਤਾ ਕਿ ਉਸਨੂੰ ਹਰ ਹਾਲਤ ਵਿੱਚ ਸਾਬਰਮਤੀ ਜੇਲ੍ਹ ਵਿੱਚ ਹੀ ਰੱਖਿਆ ਜਾਵੇਗਾ।

ਅਰੋੜਾ ਨੇ ਦੁੱਖ ਪ੍ਰਗਟ ਕੀਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਖੂੰਖਾਰ ਗੈਂਗਸਟਰਾਂ ਨੂੰ ਰਾਜਨੀਤਿਕ ਸੁਰੱਖਿਆ ਨਾ ਦੇਣ ਜੋ ਲੋਕਾਂ ਨੂੰ ਬੇਰਹਿਮੀ ਨਾਲ ਮਾਰਦੇ ਹਨ। ਅਜਿਹੇ ਲੋਕਾਂ ਨੂੰ ਰਾਜਨੀਤਿਕ ਸਰਪ੍ਰਸਤੀ ਦੇਣਾ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦੀ ਕਾਨੂੰਨ ਵਿਵਸਥਾ ਅਤੇ ਸ਼ਾਂਤੀ ਲਈ ਖ਼ਤਰਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।

ਅਰੋੜਾ ਨੇ ਸ਼ੱਕ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਿਰਫ਼ ਇਤਫ਼ਾਕ ਨਹੀਂ ਹੋ ਸਕਦਾ ਕਿ ਲਾਰੈਂਸ ਬਿਸ਼ਨੋਈ ਸਿਰਫ਼ ਗੈਰ-ਭਾਜਪਾ ਸ਼ਾਸਿਤ ਰਾਜਾਂ ਵਿੱਚ ਹੀ ਕਤਲ ਕਰਵਾਉਂਦਾ ਹੈ। ਇਹ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇੱਕ ਸੋਚੀ ਸਮਝੀ ਰਣਨੀਤੀ ਹੈ। ਉਨ੍ਹਾਂ ਪੰਜਾਬ ਭਾਜਪਾ ਆਗੂਆਂ ਨੂੰ ਵੀ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਉਣ ਦੀ ਅਪੀਲ ਕੀਤੀ।

ਬਾੱਕਸ

ਅਬੋਹਰ ਕੱਪੜਾ ਵਪਾਰੀ ਕਤਲ ਮਾਮਲੇ ਵਿੱਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋਵਾਂ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਅਬੋਹਰ ਵਿੱਚ ਇੱਕ ਕੱਪੜਾ ਵਪਾਰੀ ਦੇ ਹਾਲ ਹੀ ਵਿੱਚ ਹੋਏ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸ ਦੇਈਏ ਕਿ ਪੁਲਿਸ ਨੇ ਕਤਲ ਵਿੱਚ ਸ਼ਾਮਲ ਦੋਵੇਂ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਦੋਵੇਂ ਦੋਸ਼ੀ ਘਟਨਾ ਤੋਂ ਬਾਅਦ ਭੱਜ ਗਏ ਸਨ ਅਤੇ ਪੰਜਾਬ ਦੇ ਪਟਿਆਲਾ ਵਿੱਚ ਲੁਕੇ ਹੋਏ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...