* ਟੀਨਾ ਚੌਧਰੀ ਨੇ ਵੇਰਕਾ ਵਿੱਚ ਚਾਰੇ ਦੇ ਸਬਸਿਡੀ ਬੀਜ ਦੇ ਨਾਂ ’ਤੇ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ ਲਗਾਏ।

by | May 24, 2026 | daily, MARKET, politics | 0 comments

* ਮਾਮਲੇ ਦੀ ਵਿਜੀਲੈਂਸ ਅਤੇ ਸੀਬੀਆਈ ਜਾਂਚ ਦੀ ਮੰਗ ਉਠਾਈ ਗਈ।

ਚੰਡੀਗੜ੍ਹ, 23 ਮਈ: ਅੱਜ ਚੰਡੀਗੜ੍ਹ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਸੀਨੀਅਰ ਕਾਂਗਰਸ ਪ੍ਰਵਕਤਾ ਟੀਨਾ ਚੌਧਰੀ ਅਤੇ ਹੋਸ਼ਿਆਰਪੁਰ ਤੋਂ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਬਰਾੜ ਨੇ ਵੇਰਕਾ ਮਿਲਕ ਫੈੱਡ ਵਿੱਚ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੇ ਜਾਣ ਵਾਲੇ ਪਸ਼ੂ ਚਾਰੇ ਦੇ ਬੀਜ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ ਲਗਾਏ।

ਨੇਤਾਵਾਂ ਨੇ ਕਿਹਾ ਕਿ ਸਾਲ 2025 ਵਿੱਚ ਵੇਰਕਾ ਮਿਲਕ ਫੈੱਡ ਵੱਲੋਂ ਕਿਸਾਨਾਂ ਨੂੰ 30 ਫੀਸਦੀ ਸਬਸਿਡੀ ’ਤੇ ਹਾਈਬ੍ਰਿਡ ਮੱਕੀ ਦਾ ਬੀਜ ਮੁਹੱਈਆ ਕਰਵਾਉਣ ਲਈ ਟੈਂਡਰ ਜਾਰੀ ਕੀਤੇ ਗਏ ਸਨ। ਇਹ ਟੈਂਡਰ ਮਾਨਸਾ ਦੀ ਫਰਮ ਨਵ-ਦੁਰਗਾ ਟ੍ਰੇਡਿੰਗ ਕੰਪਨੀ ਨੂੰ ਦਿੱਤਾ ਗਿਆ। ਦੋਸ਼ ਹੈ ਕਿ ਫਰਮ ਵੱਲੋਂ ਸਿਰਫ਼ ਬੀਜਾਂ ਦੇ ਬਿੱਲ ਦਿੱਤੇ ਗਏ, ਜਦਕਿ ਅਸਲ ਵਿੱਚ ਬੀਜਾਂ ਦੀ ਸਪਲਾਈ ਨਹੀਂ ਕੀਤੀ ਗਈ।

ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਗਾਇਆ ਗਿਆ ਕਿ ਇੱਕ ਬੰਦ ਪਈ ਟਰਾਂਸਪੋਰਟ ਕੰਪਨੀ ਦੀਆਂ ਫਰਜ਼ੀ ਬਿਲਟੀਆਂ ਦੀ ਵਰਤੋਂ ਕਰਕੇ ਇਹ ਦਰਸਾਇਆ ਗਿਆ ਕਿ ਬੀਜ ਵੇਰਕਾ ਦੇ ਗੋਦਾਮਾਂ ਤੱਕ ਪਹੁੰਚਾ ਦਿੱਤੇ ਗਏ ਹਨ। ਇਸ ਤੋਂ ਬਾਅਦ ਵੇਰਕਾ ਮਿਲਕ ਪਲਾਂਟ ਹੋਸ਼ਿਆਰਪੁਰ ਵੱਲੋਂ ਇਨ੍ਹਾਂ ਫਰਜ਼ੀ ਬਿੱਲਾਂ ਨੂੰ ਆਪਣੇ ਰਿਕਾਰਡ ਵਿੱਚ ਦਰਜ ਕਰਕੇ ਵੱਖ-ਵੱਖ ਦੁੱਧ ਅਤੇ ਪਸ਼ੂ ਕੇਂਦਰਾਂ ਵਿੱਚ ਵੰਡਿਆ ਹੋਇਆ ਵਿਖਾਇਆ ਗਿਆ। ਅੱਗੇ ਇਨ੍ਹਾਂ ਕੇਂਦਰਾਂ ਤੋਂ ਬੀਜਾਂ ਦੀ ਸਪਲਾਈ ਵੇਰਕਾ ਸੋਸਾਇਟੀਆਂ ਤੱਕ ਦਿਖਾ ਕੇ ਪੂਰਾ ਰਿਕਾਰਡ ਤਿਆਰ ਕੀਤਾ ਗਿਆ, ਜਦਕਿ ਅਸਲ ਵਿੱਚ ਕਿਸਾਨਾਂ ਤੱਕ ਕੋਈ ਵੀ ਬੀਜ ਨਹੀਂ ਪਹੁੰਚਿਆ।

ਟੀਨਾ ਚੌਧਰੀ ਅਤੇ ਚਰਨਜੀਤ ਸਿੰਘ ਬਰਾੜ ਨੇ ਦੋਸ਼ ਲਗਾਇਆ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਦੁੱਧ ਦੀ ਭੁਗਤਾਨ ਰਕਮ ਨਕਦ ਦੇ ਕੇ ਵਾਊਚਰਾਂ ’ਤੇ ਦਸਤਖ਼ਤ ਕਰਵਾਏ ਗਏ ਅਤੇ ਬਾਅਦ ਵਿੱਚ ਰਿਕਾਰਡ ਵਿੱਚ ਦਰਸਾਇਆ ਗਿਆ ਕਿ ਕਿਸਾਨਾਂ ਨੇ ਚਾਰੇ ਦਾ ਬੀਜ ਖਰੀਦਿਆ ਹੈ ਅਤੇ ਉਸ ਦੀ ਰਕਮ ਉਨ੍ਹਾਂ ਦੇ ਦੁੱਧ ਦੇ ਬਿੱਲਾਂ ਵਿੱਚੋਂ ਕੱਟ ਲਈ ਗਈ ਹੈ। ਇਸ ਪੂਰੀ ਪ੍ਰਕਿਰਿਆ ਰਾਹੀਂ ਕਿਸਾਨਾਂ ਅਤੇ ਵੇਰਕਾ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਗਿਆ।

ਉਨ੍ਹਾਂ ਕਿਹਾ ਕਿ ਵੇਰਕਾ ਦੀ ਅੰਦਰੂਨੀ ਜਾਂਚ ਵਿੱਚ ਵੀ ਇਸ ਘਪਲੇ ਦਾ ਜ਼ਿਕਰ ਕੀਤਾ ਗਿਆ ਸੀ, ਪਰ ਹੁਣ ਤੱਕ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਹੋਈ। ਨੇਤਾਵਾਂ ਨੇ ਦੋਸ਼ ਲਗਾਇਆ ਕਿ ਵੱਡੇ ਅਧਿਕਾਰੀਆਂ ਦੀ ਮਿਲੀਭੁਗਤ ਕਾਰਨ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਟੀਨਾ ਚੌਧਰੀ ਅਤੇ ਚਰਨਜੀਤ ਸਿੰਘ ਬਰਾੜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਵਿਜੀਲੈਂਸ ਜਾਂਚ ਅਤੇ ਸੀਬੀਆਈ ਜਾਂਚ ਕਰਵਾਈ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...