ਡਰੱਗ ਮਾਫੀਆ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ ਮਾਨ ਸਰਕਾਰ, ਇਕ-ਇਕ ਘਰ ‘ਤੇ ਚੱਲ ਰਹੇ ਹਨ ਬੁਲਡੋਜ਼ਰ, ਹੁਣ ਨਹੀਂ ਬਚ ਸਕੇਗਾ ਕੋਈ ਵੀ ਤਸਕਰ -ਮਨੀਸ਼ ਸਿਸੋਦੀਆ

by | Apr 1, 2025 | breaking news, daily, politics | 0 comments

ਹੁਣ ‘ਆਪ’ ਸਰਕਾਰ ਅਤੇ ਸੰਗਠਨ ਮਿਲ ਕੇ ਨਸ਼ਿਆਂ ਖਿਲਾਫ ਮੁਹਿੰਮ ਚਲਾਉਣਗੇ, ਸਾਡਾ ਮਕਸਦ ਪੰਜਾਬ ‘ਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ-ਮਨੀਸ਼ ਸਿਸੋਦੀਆ

ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ ਪੰਜਾਬ ਵਿੱਚ ਨਸ਼ਾ ਫੈਲਿਆ, ‘ਆਪ’ ਸਰਕਾਰ ਕਾਰਵਾਈ ਕਰ ਰਹੀ ਹੈ ਅਤੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਰਹੀ ਹੈ – ਸਿਸੋਦੀਆ

ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਪੁਲਿਸ ਦੀ ਵਰਤੋਂ ਕਰਦੀਆਂ ਸਨ, ‘ਆਪ’ ਸਰਕਾਰ ਪੁਲਿਸ ਰਾਹੀਂ ਨਸ਼ਾ ਖਤਮ ਕਰ ਰਹੀ ਹੈ- ਸਿਸੋਦੀਆ

ਕਿਹਾ- ਕੱਲ੍ਹ ਲੁਧਿਆਣਾ ਤੋਂ ਨਸ਼ਿਆਂ ਵਿਰੁੱਧ ਇਕ ਹੋਰ ਮੁਹਿੰਮ ਸ਼ੁਰੂ ਹੋ ਰਹੀ ਹੈ, ਐਨਸੀਸੀ ਅਤੇ ਐਨ.ਐਸ.ਐਸ ਦੇ ਹਜ਼ਾਰਾਂ ਬੱਚੇ ਲੈਣਗੇ ਨਸ਼ਾ ਨਾ ਕਰਨ ਦੀ ਸਹੁੰ

ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਾਂਗੇ।

ਮਨੀਸ਼ ਸਿਸੋਦੀਆ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੰਗਲਵਾਰ ਨੂੰ ਲੁਧਿਆਣਾ ‘ਚ ਇਸ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ 360⁰ ਰਣਨੀਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਅਤੇ ਸੰਗਠਨ ਦੇ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਹੁਣ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਸੰਗਠਨ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਗੇ, ਤਾਂ ਜੋ ਪੰਜਾਬ ਵਿੱਚੋਂ ਨਸ਼ੇ ਨੂੰ ਜਲਦੀ ਤੋਂ ਜਲਦੀ ਖ਼ਤਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਦੁਜਿਆਂ ਪਾਰਟੀਆਂ ਦੇ ਸੰਗਠਨ ਦੀ ਮੀਟਿੰਗਾਂ ਵਿੱਚ ਸੱਤਾ ਹਾਸਿਲ ਕਰਨ ਬਾਰੇ ਚਰਚਾ ਕੀਤੀ ਜਾਂਦੀ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੀਆਂ ਮੀਟਿੰਗਾਂ ਵਿੱਚ ਲੋਕਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਜਾਂਦੀ ਹੈ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਦੋਸ਼ ਲਾਉਂਦਿਆਂ ਸਿਸੋਦੀਆ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਸਿਆਸੀ ਸੁਰੱਖਿਆ ਦੇਣ ਕਾਰਨ ਹੀ ਪੰਜਾਬ ‘ਚ ਨਸ਼ਾ ਫੈਲਿਆ। ਇਸ ਦੇ ਨਾਲ ਹੀ ‘ਆਪ’ ਸਰਕਾਰ ਨਸ਼ਿਆਂ ਨਾਲ ਜੁੜੇ ਲੋਕਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ ਅਤੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਪੰਜਾਬ ਪੁਲਿਸ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੁਲਿਸ ਰਾਹੀਂ ਨਸ਼ਿਆਂ ਦਾ ਖਾਤਮਾ ਕਰ ਰਹੀ ਹੈ। ਪਿਛਲੇ ਇੱਕ ਮਹੀਨੇ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ 2500 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ ਅਤੇ 4500 ਦੇ ਕਰੀਬ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੇ 54 ਘਰ ਢਾਹ ਦਿੱਤੇ ਗਏ ਅਤੇ 51 ਐਨਕਾਊਂਟਰ ਕੀਤੇ ਗਏ।

ਇਸ ਤੋਂ ਇਲਾਵਾ ਕਰੀਬ 65 ਲੱਖ ਰੁਪਏ ਦੀ ਡਰੱਗ ਮਨੀ ਅਤੇ 7 ਲੱਖ ਨਸ਼ੀਲੇ ਕੈਪਸੂਲ ਅਤੇ ਭਾਰੀ ਮਾਤਰਾ ਵਿੱਚ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਹ ਅੰਕੜੇ ਦੱਸਦੇ ਹਨ ਕਿ ‘ਆਪ’ ਸਰਕਾਰ ਨਸ਼ਿਆਂ ਪ੍ਰਤੀ ਕਿੰਨੀ ਗੰਭੀਰ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਨਾਲ ਜੁੜੇ ਲੋਕਾਂ ਨੂੰ ਹੁਣ ਆਪਣਾ ਕਾਰੋਬਾਰ ਬੰਦ ਕਰਨਾ ਪਵੇਗਾ ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣਾ ਪਵੇਗਾ। ਆਪ ਸਰਕਾਰ ਵਿੱਚ ਇੱਕ ਵੀ ਨਸ਼ਾ ਤਸਕਰ ਬਖਸ਼ਿਆ ਨਹੀਂ ਜਾਵੇਗਾ।

ਸਿਸੋਦੀਆ ਨੇ ਕਿਹਾ ਕਿ ਭਲਕੇ (ਬੁੱਧਵਾਰ) ਲੁਧਿਆਣਾ ਤੋਂ ਨਸ਼ਿਆਂ ਵਿਰੁੱਧ ਇੱਕ ਹੋਰ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਕੱਲ੍ਹ ਹਜ਼ਾਰਾਂ ਐਨ.ਸੀ.ਸੀ ਅਤੇ ਐਨ.ਐਸ.ਐਸ ਦੇ ਬੱਚੇ ਨਸ਼ੇ ਨਾ ਕਰਨ ਦੀ ਸਹੁੰ ਚੁੱਕਣਗੇ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਨਗੇ।

ਸਿਸੋਦੀਆ ਨੇ ਕਿਹਾ ਕਿ ਇਹ ਬੱਚੇ ਭਲਕੇ ਲੁਧਿਆਣਾ ਦੀਆਂ ਸੜਕਾਂ ‘ਤੇ ਉਤਰ ਕੇ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਉਣਗੇ ਅਤੇ ਪੂਰੇ ਸ਼ਹਿਰ ‘ਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਗੇ। ਇਸ ਤੋਂ ਇਲਾਵਾ ਭਲਕੇ ਤੋਂ ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਵੀ ਆਪੋ-ਆਪਣੇ ਇਲਾਕਿਆਂ ਵਿੱਚ ਘੁੰਮ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...