ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

by | Mar 24, 2025 | breaking news, daily | 0 comments

ਜਨਤਕ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਜ਼ਾਹਰ

ਚੰਡੀਗੜ੍ਹ, 24 ਮਾਰਚ-
ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।

ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾਈ। ਸਾਲ 2006 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਆਮ ਲੋਕਾਂ ਨੂੰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਲਾਭ ਦੇਣ ਲਈ ਲੀਹੋਂ ਹਟਵੇਂ ਵਿਚਾਰ ਅਮਲ ਵਿੱਚ ਲਿਆਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਹ ਜਨਤਕ ਸੇਵਾਵਾਂ ਪ੍ਰਤੀ ਆਪਣੀ ਸਰਗਰਮ ਅਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਹਨ।

‘ਐਮ.ਐਸ.ਪੀ. ਆਫ ਜੀਓਪੌਲੀਟਿਕਸ’ ਵਿੱਚ ਡਾਕਟਰੇਟ ਡਾ. ਰਵੀ ਭਗਤ ਨੇ 2008-2009 ਵਿੱਚ ਸਬ ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਫਰੀਦਕੋਟ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ, ਸਕੱਤਰ ਮੰਡੀ ਬੋਰਡ, ਸੀ.ਈ.ਓ. ਈ-ਗਵਰਨੈਂਸ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਜੋਂ ਸੇਵਾਵਾਂ ਨਿਭਾਈਆਂ। ਡਾ. ਰਵੀ ਭਗਤ ਸਾਲ 2021 ਤੋਂ ਹੁਣ ਤੱਕ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਰਹੇ ਹਨ। ਇਸ ਅਧਿਕਾਰੀ ਨੂੰ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਅਤੇ ਗਵਰਨੈਂਸ ਦੇ ਖੇਤਰਾਂ ਵਿੱਚ ਕਈ ਨਵੀਨਤਮ ਅਤੇ ਨਿਵੇਕਲੀਆਂ ਕਾਢਾਂ ਲਾਗੂ ਕਰਨ ਦਾ ਸਿਹਰਾ ਜਾਂਦਾ ਹੈ।

ਡਾ. ਰਵੀ ਭਗਤ ਦੁਆਰਾ ਕੋਵਿਡ-19 ਦੀ ਮਹਾਂਮਾਰੀ ਦੇ ਚੁਣੌਤੀਪੂਰਨ ਸਮੇਂ ਦੌਰਾਨ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾ ਕੇ ਲੋਕਾਂ ਦੀ ਸਹੂਲਤ ਲਈ ਕੀਤੀਆਂ ਗਈਆਂ ਵਿਲੱਖਣ ਪਹਿਲਕਦਮੀਆਂ ਦੀ ਸਾਰਿਆਂ ਨੇ ਸ਼ਲਾਘਾ ਕੀਤੀ ਸੀ। ਇਸ ਨੌਜਵਾਨ ਅਧਿਕਾਰੀ ਨੂੰ ਮਾਣਮੱਤੀਆਂ ਸੇਵਾਵਾਂ ਸਦਕਾ ਕਈ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰ ਅਤੇ ਸਨਮਾਨ ਵੀ ਹਾਸਲ ਹੋਏ ਹਨ। ਇਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਹੇਠ ਸਾਲ 2015 ਵਿੱਚ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਬਣਾਇਆ ਗਿਆ ਸੀ ਜਦੋਂ 10,000 ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਿੱਸਾ ਲਿਆ ਸੀ ਅਤੇ ਸਾਲ 2018 ਵਿੱਚ ਇਕ ਹੋਰ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਬਣਾਇਆ ਗਿਆ ਸੀ ਜਦੋਂ 82 ਦੇਸ਼-ਭਗਤਾਂ ਨੇ ਸ਼ਾਂਤੀ ਲਈ ਗੀਤ ਗਾਇਆ ਸੀ।

ਅੱਜ ਆਪਣੇ ਦਫ਼ਤਰ ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਨੂੰ ਲਾਗੂ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਡਾ. ਰਵੀ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਮੁੱਖ ਖੇਤਰਾਂ ‘ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਲਾਭ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...