ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ

by | Oct 16, 2025 | breaking news, daily | 0 comments

* ਸਿੱਖਿਆ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸੂਬੇ ਦੇ 3600 ਸਰਕਾਰੀ ਸਕੂਲਾਂ ਵਿੱਚ 8 ਹਜ਼ਾਰ ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 16 ਅਕਤੂਬਰ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ ਯੁੱਗ ਦਾ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 98 ਕਰੋੜ ਰੁਪਏ ਦੀ ਲਾਗਤ ਨਾਲ 8230 ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ, ਜਿਸ ਦਾ ਉਦੇਸ਼ ਕਲਾਸਰੂਮਾਂ ਵਿੱਚ ਸਿੱਖਿਅਕ ਗਤੀਵਿਧੀਆਂ ਨੂੰ ਹੋਰ ਦਿਲਚਸਪ ਬਣਾਉਣਾ, ਸੰਕਲਪ ਨੂੰ ਬਿਹਤਰ ਢੰਗ ਨਾਲ ਸਮਝਾਉਣਾ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਹੋਰ ਵਾਧਾ ਕਰਨਾ ਹੈ।

ਇਸ ਅਹਿਮ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 3,600 ਸਰਕਾਰੀ ਸਕੂਲ ਵਿੱਚ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਾਰਚ 2026 ਤੱਕ, ਇਹ ਪਹਿਲਕਦਮੀ ਲੱਖਾਂ ਵਿਦਿਆਰਥੀਆਂ ਲਈ ਸਿੱਖਣ ਪ੍ਰਣਾਲੀ ਵਿੱਚ ਅਹਿਮ ਬਦਲਾਅ ਲਿਆਵੇਗੀ ਅਤੇ ਰਵਾਇਤੀ ਸਿੱਖਿਆ ਵਿਧੀਆਂ ਦੀ ਥਾਂ ਗਤੀਸ਼ੀਲ, ਇੰਟਰਐਕਟਿਵ ਡਿਜੀਟਲ ਕਲਾਸਰੂਮ ਪੇਸ਼ ਕਰੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪੰਜਾਬ ਦੇ ਹਰੇਕ ਬੱਚੇ ਲਈ ਬਰਾਬਰ, ਵਿਸ਼ਵ ਪੱਧਰੀ ਸਿੱਖਿਆ ਯਕੀਨੀ ਬਣਾ ਕੇ ਡਿਜੀਟਲ ਪਾੜੇ ਨੂੰ ਪੂਰਨ ਕਰਨ ਵੱਲ ਇੱਕ ਅਹਿਮ ਕਦਮ ਹੈ। ਅਸੀਂ ਆਪਣੇ ਅਧਿਆਪਕਾਂ ਨੂੰ ਸਸ਼ਕਤ ਬਣਾ ਰਹੇ ਹਾਂ ਅਤੇ ਆਪਣੇ ਵਿਦਿਆਰਥੀਆਂ ਨੂੰ ਭਵਿੱਖ ਦੇ ਖੋਜੀ ਅਤੇ ਨੇਤਾ ਬਣਨ ਲਈ ਤਿਆਰ ਕਰ ਰਹੇ ਹਾਂ। ਇਹ ਨਿਵੇਸ਼ ਭਵਿੱਖ ਲਈ ਤਿਆਰ ਪੰਜਾਬ ਸਿਰਜਣ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਦੂਰ-ਦੁਰਾਡੇ ਦੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਸ਼ਹਿਰੀ ਸਕੂਲਾਂ ਵਾਂਗ ਅਤਿ-ਆਧੁਨਿਕ ਸਿੱਖਿਆ ਸਾਧਨਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾ ਰਹੀ ਹੈ।”

ਸਿੱਖਿਆ ਮੰਤਰੀ ਨੇ ਡਿਜੀਟਲ ਪਹਿਲਕਦਮੀ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸ ਨਾਲ ਪੜ੍ਹਾਈ ਵਿੱਚ ਦਿਲਚਸਪੀ ‘ਚ ਵਾਧਾ ਹੋਵੇਗਾ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਵਧੇਗੀ। ਇਸ ਦੇ ਨਾਲ ਹੀ ਸਿੱਖਣ ਦੇ ਬਿਹਤਰ ਨਤੀਜੇ ਪ੍ਰਾਪਤ ਹੋਣਗੇ ਅਤੇ ਨਵੀਨਤਾਕਾਰੀ ਸਿੱਖਿਆ ਸ਼ਾਸਤਰ ਅਤੇ ਵਧੇਰੇ ਪ੍ਰਭਾਵਸ਼ਾਲੀ ਕਲਾਸਰੂਮ ਨਾਲ ਅਧਿਆਪਕਾਂ ਨੂੰ ਸਸ਼ਕਤ ਬਣਾਇਆ ਜਾਵੇਗਾ। ਇਸ ਪਹਿਲ ਦਾ ਸਿਖਰਲਾ ਟੀਚਾ ਵਿਦਿਆਰਥੀਆਂ ਨੂੰ 21ਵੀਂ ਸਦੀ ਵਿੱਚ ਬੁਲੰਦੀਆਂ ਹਾਸਲ ਕਰਨ ਦੇ ਯੋਗ ਬਣਾਉਣ ਲਈ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨਾ ਹੈ। ਇਹ ਕਦਮ ਸੂਬੇ ਵਿੱਚ ਭਵਿੱਖੀ ਸਿੱਖਿਆ ਪ੍ਰਣਾਲੀਆਂ ਲਿਆਉਣ ਪ੍ਰਤੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਲਾਸਰੂਮਾਂ ਨੂੰ 75-ਇੰਚ ਮਲਟੀ-ਟੱਚ, ਹਾਈ-ਡੈਫੀਨੇਸ਼ਨ ਸਮਾਰਟ ਪੈਨਲਾਂ ਨਾਲ ਲੈਸ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਏਕੀਕ੍ਰਿਤ ਕੰਪਿਊਟਿੰਗ, ਬਿਲਟ-ਇਨ ਸਪੀਕਰ, ਸਟਾਈਲਸ ਸਪੋਰਟ ਅਤੇ ਪ੍ਰੀ-ਲੋਡ ਇੰਟਰਐਕਟਿਵ ਲਰਨਿੰਗ ਟੂਲਸ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੀ ਸਫਲਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਸਹਾਇਤਾ ਵਾਸਤੇ ਇੱਕ ਮਜ਼ਬੂਤ ਢਾਂਚਾ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ 5 ਸਾਲ ਦੀ ਵਿਆਪਕ ਆਨਸਾਈਟ ਵਾਰੰਟੀ, ਸਥਾਨਕ ਸੇਵਾ ਕੇਂਦਰਾਂ ਦਾ ਵਿਆਪਕ ਨੈੱਟਵਰਕ ਅਤੇ ਇੱਕ ਸੁਚੱਜੀ ਨਿਗਰਾਨ ਪ੍ਰਣਾਲੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਡਿਵਾਈਸਾਂ ਦੀ ਵਰਤੋਂ ਅਤੇ ਕਾਰਗੁਜ਼ਾਰੀ ਦੀ ਰਿਮੋਟ ਟਰੈਕਿੰਗ ਲਈ ਇਹਨਾਂ ਡਿਵਾਈਸਾਂ ਨੂੰ ਇੱਕ ਰੀਅਲ-ਟਾਈਮ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐਮ.ਆਈ.ਐਸ.) ਨਾਲ ਜੋੜਿਆ ਜਾਵੇਗਾ, ਜਿਸਦਾ ਸਮਰਥਨ ਇੱਕ ਕੇਂਦਰੀਕ੍ਰਿਤ ਸ਼ਿਕਾਇਤ-ਨਿਪਟਾਰਾ ਡੈਸ਼ਬੋਰਡ ਦੁਆਰਾ ਕੀਤਾ ਜਾਵੇਗਾ ਅਤੇ ਇਸ ਵਿੱਚ ਚੋਰੀ, ਨੁਕਸਾਨ ਅਤੇ ਕੁਦਰਤੀ ਆਫ਼ਤਾਂ ਦੇ ਸਬੰਧ ਵਿੱਚ ਮੁਕੰਮਲ ਬੀਮਾ ਕਵਰੇਜ ਸ਼ਾਮਲ ਹੋਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...