ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

by | Jun 1, 2026 | daily, politics | 0 comments

ਡੀਜੀਪੀ ਨੇ ਸੂਬੇ ਵਿੱਚ ਕਾਨੂੰਨ ਅਤੇ ਵਿਵਸਥਾ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਫ਼ਸਰਾਂ, ਰੇਂਜ ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਵਰਚੁਅਲ ਮੀਟਿੰਗ ਦੀ ਕੀਤੀ ਪ੍ਰਧਾਨਗੀ
ਮੱਧ-ਪੂਰਬੀ ਦੇਸ਼ਾਂ ਰਾਹੀਂ ਪਾਕਿਸਤਾਨ ਨੂੰ ਡਰੱਗ ਫੰਡ ਭੇਜਣ ਵਾਲੇ ਹਵਾਲਾ ਆਪ੍ਰੇਟਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਪੰਜਾਬ ਪੁਲਿਸ: ਡੀਜੀਪੀ ਗੌਰਵ ਯਾਦਵ

ਸੀਪੀਜ਼ /ਐਸਐਸਪੀਜ਼ ਨੂੰ ਲੋਕ-ਪੱਖੀ ਪੁਲਿਸਿੰਗ ਯਕੀਨੀ ਬਣਾਉਣ ਲਈ ਲੋਕਾਂ, ਐਸੋਸੀਏਸ਼ਨਾਂ ਅਤੇ ਗ੍ਰਾਮ ਸੁਰੱਖਿਆ ਕਮੇਟੀਆਂ ਨਾਲ ਮੀਟਿੰਗ ਕਰਨ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਹੋਰ ਵਧਾਇਆ ਜਾ ਸਕੇ ਅਤੇ ਉਹਨਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

ਡੀਜੀਪੀ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲਿਆਂ/ਕਮਿਸ਼ਨਰੇਟਾਂ ਦੇ ਸੁਪਰਵਾਈਜ਼ਰੀ ਅਫਸਰਾਂ ਵਜੋਂ ਤਾਇਨਾਤ ਸੀਨੀਅਰ ਸਪੈਸ਼ਲ ਡੀਜੀਪੀਜ਼/ਐਡੀਸ਼ਨਲ ਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀਆਂ , ਰੇਂਜ ਆਈਜੀਪੀ/ਡੀਆਈਜੀਜ਼, ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਲਈ ਨਾਲ ਵਰਚੁਅਲ ਮੋਡ ਰਾਹੀਂ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਦਾ ਮੁੱਖ ਕੇਂਦਰ ਪੰਜਾਬ ਸਰਕਾਰ ਦੀਆਂ ਮੁੱਖ ਪੁਲਿਸਿੰਗ ਤਰਜੀਹਾਂ ‘ਤੇ ਜ਼ੋਰ ਦੇਣਾ, ਅਪਰਾਧ ਸਥਿਤੀ ਦੀ ਸਮੀਖਿਆ ਕਰਨਾ ਅਤੇ ਰਾਜ ਭਰ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣਾ ਸੀ।
“ਡੀਜੀਪੀ ਗੌਰਵ ਯਾਦਵ ਨੇ ਕਿਹਾ, ”ਮੈਂ ਸਾਰੇ ਸੀ.ਪੀਜ਼ ਅਤੇ ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਹਨਾਂ ਨਾਕਿਆਂ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਸੁਚੱਜੀ ਜਾਂਚ ਕਰਨ ਅਤੇ ਅਪਰਾਧਿਕ ਤੱਤਾਂ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ ਪੁਖਤਾ ਸੁਰੱਖਿਆ ਯਕੀਨੀ ਬਣਾਉਣ ਲਈ ਮੋਬਾਈਲ ਗਸ਼ਤ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ ਹੈ। ”

ਉਹਨਾਂ ਜ਼ਿਲ•ਾ ਪੁਲਿਸ ਮੁਖੀਆਂ ਨੂੰ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਵਿਸ਼ਵਾਸ ਹੋਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਪੁਲਿਸ ਫੋਰਸ ਦੀ ਤਾਇਨਾਤੀ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ, ਡੀਜੀਪੀ ਨੇ ਪੰਜਾਬ ਸਰਕਾਰ ਦੀਆਂ ਦੋ ਪ੍ਰਮੁੱਖ ਪਹਿਲਕਦਮੀਆਂ – ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਦੀ ਪ੍ਰਗਤੀ ਦੀ ਵਿਆਪਕ ਸਮੀਖਿਆ ਵੀ ਕੀਤੀ।

ਵੱਡੇ ਰਣਨੀਤਕ ਬਦਲਾਅ ਦਾ ਖੁਲਾਸਾ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਪੈਸੇ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਪੁਲਿਸ ਗੈਰ-ਕਾਨੂੰਨੀ ਹਵਾਲਾ ਆਪਰੇਟਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ‘ਤੇ ਜ਼ੋਰ ਦੇ ਰਹੀ ਹੈ। ਡੀਜੀਪੀ ਨੇ ਅੱਗੇ ਕਿਹਾ, “ਸਾਡੀ ਜਾਂਚ ਅਤੇ ਤਰਜੀਹ ਉਹਨਾਂ ਮਨੀ ਸਪਲਾਇਰਾਂ ‘ਤੇ ਕੇਂਦਰਿਤ ਹੈ ਜੋ ਮੱਧ-ਪੂਰਬੀ ਦੇਸ਼ਾਂ ਰਾਹੀਂ ਫੰਡਿੰਗ ਨੂੰ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਦੀ ਵਰਤੋਂ ਕਰਕੇ ਪਾਕਿਸਤਾਨ ਭੇਜਣ ਲਈ ਵਰਤਦੇ ਹਨ। ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਫੰਡਾਂ ਨੂੰ ਚੈਨਲਾਈਜ਼ ਕਰਨ ਵਾਲੇ ਇਨ•ਾਂ ਨੈੱਟਵਰਕਾਂ ਨੂੰ ਪੂਰੀ ਤਰ•ਾਂ ਤਬਾਹ ਕਰ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਜਲਦੀ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ,” ।

ਲੋਕ-ਪੱਖੀ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਆਮ ਲੋਕਾਂ ਅਤੇ ਪੁਲਿਸ ਫੋਰਸ ਵਿਚਕਾਰ ਆਪਸੀ ਤਾਲਮੇਲ ਵਧਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ•ਾ ਮੁਖੀਆਂ ਨੂੰ ਪੁਲਿਸ-ਜਨਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਸਥਾਨਕ ਐਸੋਸੀਏਸ਼ਨਾਂ, ਨਾਗਰਿਕਾਂ ਅਤੇ ਗ੍ਰਾਮ ਰੱਖਿਆ ਕਮੇਟੀਆਂ (ਵੀ.ਡੀ.ਸੀ.) ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...