‘ਆਪ’ ਦੇ ਦਬਾਅ ਹੇਠ ਪ੍ਰਸ਼ਾਸ਼ਨ ਕਰ ਰਿਹਾ ਵਿਰੋਧੀ ਉਮੀਦਵਾਰਾਂ ਨਾਲ ਧੱਕਾ
ਭਾਰਤੀ ਜਨਤਾ ਪਾਰਟੀ ਦੀ ਮਹਿਲਾ ਯੁਵਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਨੇ ਪਟਿਆਲ਼ਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਚੈਕਿੰਗ ਵਿੱਚ ਜਾਣਬੁੱਝ ਦੇਰੀ ਕਰਨ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ।ਪਟਿਆਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਇੰਦਰ ਕੌਰ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਇਸ਼ਾਰੇ ਉੱਤੇ ਪ੍ਰਸ਼ਾਸ਼ਨ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨਾਲ ਧੱਕਾ ਕਰ ਰਿਹਾ ਹੈ, ਜੋ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਟਿਆਲ਼ਾ ਨਗਰ ਨਿਗਰ ਦੇ 30 ਵਾਰਡਾਂ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਉੱਤੇ ਮੁੜ ਚੋਣ ਹੋ ਰਹੀ ਹੈ, ਕਿਉਂ ਕਿ ਪਹਿਲਾਂ ਇੱਥੇ ਸਰਕਾਰ ਦੇ ਧੱਕਾ ਕੀਤਾ ਸੀ। ਜਿਸ ਤੋਂ ਬਾਅਦ ਸਰਬਉੱਚ ਅਦਾਲਤ ਨੇ ਦੁਬਾਰਾ ਤੋਂ ਚੋਣ ਕਰਵਾਉਣ ਦੇ ਹੁਕਮ ਦਿੱਤੇ ਸਨ। ਪਰ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਨੂੰ ਸੁਪਰੀਮ ਕੋਰਟ ਦਾ ਵੀ ਡਰ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਧੱਕੇ ਦੀ ਸ਼ਿਕਾਇਤ ਭਾਜਪਾ ਨੇ ਅਦਾਲਤ ਦੀ ਨਿਗਰਾਨ ਕਮੇਟੀ ਨੂੰ ਕੀਤੀ ਹੈ, ਜਿਸ ਵਲੋਂ ਮੌਕੇ ਉੱਤੇ ਆਬਜ਼ਬਰ ਭੇਜੇ ਗਏ ਹਨ। ਜਿਸ ਨਾਲ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਅੰਦਰ ਜਾਣ ਦੀ ਆਗਿਆ ਦਿੱਤੀ ਗਈ।
ਜੈਇੰਦਰ ਕੌਰ ਨੇ ਸਵਾਲ ਕੀਤਾ ਕਿ ਸੱਤਾਧਾਰੀ ਧਿਰ ਵਿਰੋਧੀਆਂ ਤੋਂ ਇੰਨਾ ਡਰ ਕਿਉਂ ਰਹੀ ਹੈ, ਜੇਕਰ ਸਰਕਾਰ ਨੇ ਧੱਕੇਸ਼ਾਹੀ ਵਾਲਾ ਅਜਿਹਾ ਰਵੱਈਆ ਛੱਡਿਆ ਤਾਂ ਉਹ ਇਸ ਦਾ ਡ਼ਟ ਕੇ ਵਿਰੋਧੀ ਕਰਨਗੇ ਅਤੇ ਮੁੜ ਤੋਂ ਮਾਮਲੇ ਨੂੰ ਅਦਾਲਤ ਤੱਕ ਲੈ ਕੇ ਜਾਣ ਤੋਂ ਨਹੀਂ ਝਿਜਕਣਗੇ।


