ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

by | Mar 9, 2025 | breaking news, crime, daily | 0 comments

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 8 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਇਸੇ ਜੇਲ੍ਹ ਦੇ ਦੋ ਕੈਦੀਆਂ ਵਿਰੁੱਧ ਨਸ਼ਾ ਤਸਕਰੀ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ।

ਇਹ ਕਾਰਵਾਈ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਜੇਲ੍ਹਾਂ ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ,ਜਿਸ ਵਿੱਚ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਬੰਦ ਨਸ਼ਾ ਤਸਕਰਾਂ ਦੀ ਨਸ਼ਿਆਂ ਦੀ ਤਸਕਰੀ ਕਰਨ ਵਿੱਚ ਮਦਦ ਕਰਨ ਲਈ ਕੁਝ ਜੇਲ੍ਹ ਅਧਿਕਾਰੀਆਂ ਅਤੇ ਕੈਦੀਆਂ ਦੀ ਮਿਲੀਭੁਗਤ ਦੇ ਖੁਲਾਸੇ ਹੋੲ ਸਨ ।

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਐਨ.ਟੀ.ਐਫ. ਨੀਲਭ ਕਿਸ਼ੋਰ ਨੇ ਕਿਹਾ ਕਿ ਜੇਲ੍ਹ ਦੇ ਅੰਦਰ ਇੱਕ ਸੰਗਠਿਤ ਨਸ਼ਾ ਤਸਕਰੀ ਕਾਰਵਾਈ ਦੀ ਜਾਂਚ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਤੋਂ ਪਤਾ ਚੱਲਿਆ ਕਿ ਕੈਦੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ, ਜਿਸ ਨੂੰ ਕੁਝ ਭ੍ਰਿਸ਼ਟ ਜੇਲ੍ਹ ਅਧਿਕਾਰੀਆਂ ਦੀ ਇਮਦਾਦ ਸੀ। ਬੇਨਿਯਮੀਆਂ ਕਰਨ ਵਾਲੇ ਇਹਨਾਂ ਜੇਲ੍ਹ ਅਧਿਕਾਰੀ ’ਤੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਨਸ਼ੀਲੇ ਪਦਾਰਥਾਂ ਦੇ ਲੈਣ-ਦੇਣ ਵਿੱਚ ਮਦਦ ਕਰਨ ਦਾ ਦੋਸ਼ ਹੈ, ਜਿਸ ਨਾਲ ਜੇਲ੍ਹ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਬੁਰੀ ਤਰ੍ਹਾਂ ਸੱਟ ਲੱਗੀ ਹੈ ।

ਏਡੀਜੀਪੀ ਨੇ ਕਿਹਾ ਕਿ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 22, 29 ਅਤੇ 59(2) ਤਹਿਤ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਏਐਨਟੀਐਫ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਸਵੇਰੇ 10 ਵੱਖ-ਵੱਖ ਥਾਵਾਂ ’ਤੇ ਇੱਕੋ ਸਮੇਂ ਤਲਾਸ਼ੀ ਲਈ ਗਈ।

ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਕਾਰਵਾਈਆਂ ਦੀ ਉਮੀਦ ਹੈ ਕਿਉਂਕਿ ਅਧਿਕਾਰੀ ਤਸਕਰੀ ਦੇ ਇਸ ਗਠਜੋੜ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰਨ ਵਿੱਚ ਲੱਗੇ ਹਨ।

ਜਿਕਰਯੋਗ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...