ਨਸ਼ਾ ਸਮੱਗਲਰਾਂ ਦੀ ਦਹਿਸ਼ਤ, ਪੁਲਿਸ ਅਤੇ ਸਰਕਾਰ ਦੀ ਸਰਪ੍ਰਸਤੀ ਖ਼ਿਲਾਫ਼ 28 ਅਕਤੂਬਰ ਨੂੰ ਏ.ਡੀ.ਸੀ ਦਫਤਰ ਧਰਨਾ

by | Oct 24, 2025 | breaking news, daily | 0 comments

ਦੁਨੀਆਂ ਚੈਨਲ ਦੇ ਪੱਤਰਕਾਰ ਮਨਦੀਪ ਨੂੰ ਮਿਲੀ ਧਮਕੀ ਖ਼ਿਲਾਫ਼ ਇੱਕਠੇ ਹੋ ਪੱਤਰਕਾਰਾਂ ਤੇ ਜਥੇਬੰਦੀਆਂ ਨੇ ਕੀਤਾ ਫੈਸਲਾ

ਦੁਨੀਆਂ ਚੈਨਲ ਦੇ ਪੱਤਰਕਾਰ ਮਨਦੀਪ ਨੂੰ ਪਿੰਡ ਰਸੂਲਪੁਰ ਦੇ ਨਸ਼ਾ ਤਸਕਰ ਵੱਲੋਂ ਗੋਲੀ ਮਾਰਨ ਦੀ ਧਮਕੀ ਨੂੰ ਗੰਭੀਰ ਸਮਝਦਿਆਂ ਅੱਜ ਪੱਤਰਕਾਰਾਂ ਵੱਲੋਂ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਮਨਿੰਦਰਜੀਤ ਸਿੱਧੂ, ਗੁਰਦੀਪ ਮਲਕ, ਮਨਦੀਪ ਰਸੂਲਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਦਰਜਨ ਦੇ ਕਰੀਬ ਇਲੈਕਟ੍ਰੌਨਿਕ ਤੇ ਪ੍ਰਿੰਟ ਮੀਡੀਆ ਅਤੇ ਜਨਤਕ ਸੰਘਰਸ਼ਸ਼ੀਲ ਜਥੇਬੰਦੀਆਂ ਸ਼ਾਮਿਲ ਹੋਈਆਂ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਨਸ਼ਾ ਸਮੱਗਲਰਾਂ ਤੇ ਇਹਨਾਂ ਦੀ ਦਹਿਸ਼ਤ, ਇਹਨਾਂ ਨੂੰ ਸਰਪ੍ਰਸਤੀ ਦੇਣ ਵਾਲੀ ਪੁਲਿਸ ਅਤੇ ਸਿਆਸਤਦਾਨਾਂ ਖ਼ਿਲਾਫ਼ 28 ਅਕਤੂਬਰ ਨੂੰ ਜਗਰਾਓਂ ਸ਼ਹਿਰ ਵਿੱਚ ਰੋਸ ਮੁਜਾਹਰਾ ਕਰਕੇ ਏ.ਡੀ.ਸੀ ਦਫਤਰ ਵਿਖੇ ਧਰਨਾ ਲਾਇਆ ਜਾਵੇਗਾ। ਸਟੇਜ ਸਕੱਤਰ ਦੀ ਭੂਮਿਕਾ ਬਲਰਾਜ ਮੌੜ ਵੱਲੋਂ ਨਿਭਾਈ ਗਈ।

ਬੁਲਾਰਿਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਵਾਂਗੂੰ ਹੀ ਡੀ.ਐਸ.ਪੀ ਰਾਏਕੋਟ ਅਤੇ ਐਸ.ਐਚ.ੳ ਹਠੂਰ ਵੱਲੋਂ ਪੱਤਰਕਾਰ ਨੂੰ ਵੀਡਿਉ ਡੀਲੀਟ ਕਰਨ, ਪ੍ਰੈਸ ਬਿਆਨ ਜਾਰੀ ਨਾ ਕਰਨ ਦਾ ਦਬਾਅ ਪਾਉਣਾ ਬਹੁਤ ਨਿੰਦਣਯੋਗ ਹੈ। ਉਹਨਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਹਾਲੇ ਵੀ ਹੌਸਲੇ ਬੁਲੰਦ ਹਨ। ਪੱਤਰਕਾਰ ਦੀ ਜਾਨ ਤੇ ਮਾਲ ਦੇ ਨੁਕਸਾਨ ਦੀ ਪੂਰੀ ਜਿੰਮੇਵਾਰੀ ਐਸ.ਐਸ.ਪੀ ਜਗਰਾਉਂ ਦੀ ਹੈ। ਪੁਲਿਸ ਜਲਦ ਇਹਨਾਂ ਨੂੰ ਨੱਥ ਪਾਵੇ।

ਉਹਨਾਂ ਕਿਹਾ ਕਿ ਪੱਤਰਕਾਰਾਂ ਦੀ ਜ਼ੁਬਾਨਬੰਦੀ ਦਾ ਵਰਤਾਰਾ ਵੀ ਵਧਦਾ ਜਾ ਰਿਹਾ ਹੈ। ਸਿਆਸਤਦਾਨਾਂ, ਨਸ਼ਾ ਸਮੱਗਲਰਾਂ, ਗੁੰਡਿਆਂ ਵੱਲੋਂ ਲੋਕਾਂ ਦੇ ਮੁੱਦੇ ਉਠਾਉਣ ਵਾਲੇ ਪੱਤਰਕਾਰਾਂ ਨੂੰ ਧਮਕੀਆਂ, ਡਰਾਵੇ ਦੇਣ ਦਾ ਮੁੱਦਾ ਗੰਭੀਰ ਹੈ। ਇਸ ਵਰਤਾਰੇ ਨੂੰ ਰੋਕਣ ਲਈ ਪ੍ਰਸ਼ਾਸਨ ਠੋਸ ਕਾਰਵਾਈ ਕਰੇ।

ਅੱਜ ਦੀ ਮੀਟਿੰਗ ਵਿੱਚ ਰੋਜ਼ਾਨਾ ਟਾਈਮਜ਼ ਪੰਜਾਬ ਤੋਂ ਹੈਪੀ ਭਗਤਾ, ਦੁਨੀਆਂ ਚੈਨਲ ਤੋਂ ਸਾਹਿਲ, ਕਲਪਨਾ, ਅਲੀਸ਼ਾ ਤੇ ਅੰਮ੍ਰਿਤ ਰਾਏਸਰ, ਜਸਬੀਰ ਛੇਤਰਾ ਪੰਜਾਬੀ ਟ੍ਰਿਬਿਊਨ, ਮਸ਼ਾਲ ਨਿਉਜ ਤੋਂ ਪੱਤਰਕਾਰ ਦਲਜੀਤ ਸਿੰਘ, ਹੈਵਨ ਇੰਡੀਆ ਟੀਵੀ ਤੋਂ ਜਗਤਾਰ ਸਿੰਘ ਸਰਾਂ, ਮੌੜ ਟੈਲੀਵਿਜ਼ਨ ਤੋਂ ਬਲਰਾਜ ਮੌੜ, ਐਸ.ਐਸ.ਐਮ ਟੀਵੀ ਤੋਂ ਸੁਖਪ੍ਰੀਤ ਸਿੰਘ ਮੌੜ, ਅਦਾਰਾ ਪਰਵਾਜ਼ ਤੋਂ ਸਵਰਨ ਸਿੰਘ ਰਸੂਲਪੁਰ, ਸ਼ਹੀਦ ਭਗਤ ਸਿੰਘ ਕਲਾਂ ਮੰਚ ਚੜਿੱਕ ਤੋਂ ਤੀਰਥ ਚੜਿੱਕ, ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਤੋਂ ਰੁਪਿੰਦਰ ਸਿੰਘ, ਰਜਿੰਦਰ ਰਸੂਲਪੁਰ, ਦੀਵਾਨਾ ਲਾਇਬਰੇਰੀ ਤੋਂ ਵਰਿੰਦਰ ਦੀਵਾਨਾ, ਪੱਤਰਕਾਰ ਰਾਜਵਿੰਦਰ ਸਿੰਘ ਭੋਤਨਾ, ਪੱਤਰਕਾਰ ਹਰਦੀਪ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਬਲਵਿੰਦਰ ਸਿੰਘ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ, ਬੀਕੇਯੂ ਉਗਰਾਹਾਂ ਦੇ ਆਗੂ ਸੁਦਾਗਰ ਸਿੰਘ, ਵਰਗ ਚੇਤਨਾ ਮੰਚ ਦੇ ਆਗੂ ਜੋਗਿੰਦਰ ਆਜਾਦ, ਪੇੰਡੂ ਮਜਦੂਰ ਯੂਨੀਅਨ ਮਸ਼ਾਲ ਤੋਂ ਮਦਨ ਸਿੰਘ, ਬਚਨ ਸਿੰਘ, ਜਮਹੂਰੀ ਕਿਸਾਨ ਸਭਾ ਤੋਂ ਗੁਰਮੇਲ ਸਿੰਘ ਰੂੰਮੀ, ਏਟਕ ਤੋਂ ਜਗਦੀਸ਼ ਸਿੰਘ, ਸ਼ਹੀਦ ਭਗਤ ਸਿੰਘ ਵਿਚਾਰ ਮੰਚ ਤੋਂ ਗੁਰਦਿਆਲ ਭੱਟੀ, ਪੰਜਾਬ ਸਟੂਡੈਂਟਸ ਯੂਨੀਅਨ ਤੋਂ ਸੁਖਪ੍ਰੀਤ ਕੌਰ, ਨੌਜਵਾਨ ਭਾਰਤ ਸਭਾ ਤੋਂ ਬ੍ਰਿਜ ਲਾਲ ਰਾਜੇਆਣਾ, ਕਰਮਜੀਤ ਮਾਣੂੰਕੇ, ਡੈਮੋਕਰੈਟਿਕ ਮੁਲਾਜਮ ਫੈਡਰੇਸ਼ਨ ਤੋਂ ਸੁਖਵਿੰਦਰ ਲੀਲ, ਚਿੰਤਨ ਪ੍ਰਕਾਸ਼ਨ ਤੋਂ ਅਰੁਣ ਕੁਮਾਰ, ਬੀਕੇਯੂ ਡਕੌਂਦਾ ਤੋਂ ਤਰਸੇਮ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਤੋਂ ਨਿਰਮਲ ਸਿੰਘ ਰਸੂਲਪੁਰ, ਪੈਂਨਸ਼ਰਨਸ ਯੂਨੀਅਨ ਤੋਂ ਜਗਦੀਸ਼ ਸਿੰਘ ਕਾਉਂਕੇ, ਬਚਨ ਸਿੰਘ, ਬਲਵੀਰ ਸਿੰਘ, ਡੀ.ਟੀ.ਐਫ ਤੋਂ ਰਮਨਜੀਤ ਸੰਧੂ, ਡਾ. ਅੰਬੇਦਕਰ ਟਰੱਸਟ ਤੋਂ ਰਣਜੀਤ ਸਿੰਘ ਹਠੂਰ, ਦਰਸ਼ਨ ਸਿੰਘ, ਹਰਦੀਪ ਸਿੰਘ, ਹਰਮੰਦਰ ਸਿੰਘ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...