ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

by | Jul 4, 2025 | breaking news, daily | 0 comments

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਚੰਡੀਗੜ੍ਹ, 4 ਜੁਲਾਈ:

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਠੋਸ ਕਦਮ ਉਠਾਏ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਖ਼ਲ ਉਪਰੰਤ ਸ਼ਹੀਦ ਭਗਤ ਸਿੰਘ ਨਗਰ ਦੀ ਨਾਬਾਲਗ ਲੜਕੀ ਦਾ ਵਿਆਹ ਰੋਕਿਆ ਗਿਆ, ਜਿਸਦੀ ਉਮਰ 15 ਸਾਲ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮਾਮਲਾ ਕੁੱਝ ਮਹੀਨੇ ਪਹਿਲਾਂ ਸਾਹਮਣੇ ਆਇਆ ਸੀ, ਜਦੋਂ ਇੱਕ ਨਾਬਾਲਗ ਲੜਕੀ ਨੇ 112 ਹੈਲਪ ਲਾਈਨ ਨੰਬਰ ‘ਤੇ ਕਾਲ ਕਰਕੇ ਆਪਣੇ ਬਚਾਅ ਦੀ ਅਪੀਲ ਕੀਤੀ। ਇਸ ਉਪਰੰਤ ਡੀ.ਐਸ.ਪੀ (ਬੱਚਿਆਂ ਅਤੇ ਔਰਤਾਂ ਵਿਰੁੱਧ ਅਪਰਾਧ) ਨੇ ਤੁਰੰਤ ਕਾਰਵਾਈ ਕਰਦਿਆਂ ਇਹ ਮਾਮਲਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਧਿਆਨ ਵਿੱਚ ਲਿਆਂਦਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਲੜਕੀ ਦੇ ਮਾਤਾ-ਪਿਤਾ ਉਸਦੀ ਪੜਾਈ ਵਿੱਚ ਦਿਲਚਸਪੀ ਨਾ ਹੋਣ ਅਤੇ ਵਿਵਹਾਰਕ ਸਮੱਸਿਆਵਾਂ ਕਾਰਨ 15 ਸਾਲ ਦੀ ਉਮਰ ਵਿੱਚ ਵਿਆਹ ਕਰਵਾਉਣਾ ਚਾਹੁੰਦੇ ਸਨ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਦਬਾਅ ਅਤੇ ਪਰਿਵਾਰਕ ਮਾਣ-ਸਨਮਾਨ ਕਰਕੇ ਉਹ ਇਸ ਕਦਮ ਵੱਲ ਵੱਧ ਰਹੇ ਸਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਸਬ ਡਵੀਜ਼ਨਲ ਮੈਜਿਸਟ੍ਰੇਟ ਅਤੇ ਐਸ.ਐਚ.ਓ. ਦੀ ਸਾਂਝੀ ਟੀਮ ਨੇ ਤੁਰੰਤ ਵਿਆਹ ਵਾਲੇ ਸਥਾਨ ‘ਤੇ ਪਹੁੰਚ ਕੇ ਲੜਕੀ ਨੂੰ ਵਿਆਹ ਦੀ ਤਿਆਰੀ ਦੌਰਾਨ ਬਚਾਇਆ। ਇਸ ਤੋਂ ਇਲਾਵਾ ਲਾੜੇ ਦੇ ਪਰਿਵਾਰ ਨੂੰ ਵੀ ਬਾਲ ਵਿਆਹ ਕਰਨਾ ਇੱਕ ਅਪਰਾਧ ਹੈ, ਬਾਰੇ ਕਾਨੂੰਨੀ ਕਾਰਵਾਈ ਅਤੇ ਨਤੀਜਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੇ ਸਨਮੁੱਖ ਅਤੇ ਪਿੱਡ ਦੇ ਸਰਪੰਚ ਦੀ ਮੌਜੂਦਗੀ ਵਿੱਚ ਦੋਵੇਂ ਪਰਿਵਾਰਾਂ ਵੱਲੋਂ ਵਿਆਹ ਨੂੰ ਰੱਦ ਕਰਨ ਦੀ ਸਹਿਮਤੀ ਦਿੱਤੀ ਗਈ।

ਡਾ. ਬਲਜੀਤ ਕੌਰ ਨੇ ਟੀਮ ਦੀ ਤੱਤਕਾਲ ਅਤੇ ਸੁਚੱਜੀ ਕਾਰਵਾਈ ਦੀ ਖੁੱਲ੍ਹ ਕੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਾਮਲਾ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਰਕਾਰ ਦੀ ਜੀਰੋ-ਟੋਲਰੈਂਸ ਦੀ ਨੀਤੀ ਦਾ ਸਪਸ਼ਟ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਬੱਚੀ ਲਈ ਸੁਰੱਖਿਅਤ ਅਤੇ ਸਸ਼ਕਤੀਕਰਨ ਭਰਪੂਰ ਵਾਤਾਵਰਨ ਬਣਾਇਆ ਜਾ ਰਿਹਾ ਹੈ।

ੳਨ੍ਹਾਂ ਨੇ ਕਿਹਾ ਕਿ ਲੜਕੀ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਜਿਸ ਨੇ ਵਿਆਹ ਦੇ ਦੁਬਾਰਾ ਖਤਰੇ ਨੂੰ ਦੇਖਦਿਆਂ ਲੜਕੀ ਨੂੰ ਤਰੁੰਤ ਬਾਲ ਘਰ ਜਲੰਧਰ ਭੇਜਣ ਦੇ ਹੁਕਮ ਦਿੱਤੇ ਗਏ। ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਬਾਅਦ ਵਿੱਚ ਲੜਕੀ ਦੀ ਪਰਿਵਾਰ ਵਿੱਚ ਵਾਪਸੀ ਕੀਤੀ ਗਈ ਪਰ ਉਸਦੀ ਰੁਚੀ ਰਸਮੀ ਪੜਾਈ ਵਿੱਚ ਨਾ ਹੋਣ ਕਾਰਨ ਉਸਨੂੰ ਕਿੱਤਾਮੁੱਖੀ ਸਿਖਲਾਈ ਲਈ ਦਾਖਲ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੇ ਸਰਪੰਚਾਂ/ਪੰਚਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਬਾਲ ਵਿਆਹ ਦੀਆਂ ਸੂਚਨਾ ਤੁਰੰਤ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਰਿਪੋਰਟ ਕਰਨ ਤਾਂ ਜੋ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਇਆ ਜਾ ਸਕੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅੱਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...