ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ

by | Aug 5, 2026 | breaking news, daily, politics | 0 comments

• ਜੇਕਰ 1970 ਤੋਂ ਈਥਾਨੌਲ ਵਰਤ ਕੇ ਅਮਰੀਕਾ 10 ਫ਼ੀਸਦ ‘ਤੇ ਹੈ ਤਾਂ ਸਾਡੇ ਕਾਹਲੀ ਕਿਉਂ?; ਪੰਜਾਬ ਦੇ ਉਦਯੋਗ ਮੰਤਰੀ ਨੇ ਈ20 ਵਿੱਚ ਜਲਦਬਾਜ਼ੀ ਕਰਨ ਸਬੰਧੀ ਕੇਂਦਰ ਉਤੇ ਉਠਾਏ ਸਵਾਲ

•ਭਾਈਵਾਲਾਂ ਨੂੰ ਕਿਉਂ ਕੀਤਾ ਨਜ਼ਰਅੰਦਾਜ਼? ਲੱਖਾਂ ਵਾਹਨਾਂ ਦੇ ਨੁਕਸਾਨ ਦੀ ਕੌਣ ਕਰੇਗਾ ਭਰਪਾਈ: ਅਮਨ ਅਰੋੜਾ

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਪੈਟਰੋਲ ਵਿੱਚ 20 ਫੀਸਦ ਈਥਾਨੌਲ ਮਿਸ਼ਰਣ ਨੂੰ ਜ਼ਬਰਦਸਤੀ ਅਤੇ ਚੁੱਪ-ਚੁਪੀਤੇ ਲਾਗੂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਭਾਈਵਾਲਾਂ ਨੂੰ ਨਜ਼ਰਅੰਦਾਜ਼ ਕਿਉਂ ਕੀਤਾ ਗਿਆ ਅਤੇ ਲੱਖਾਂ ਵਾਹਨਾਂ ਦੇ ਨੁਕਸਾਨ ਦੀ ਭਰਪਾਈ ਕੌਣ ਕਰੇਗਾ?

ਈ20 ’ਤੇ ਅਧਿਕਾਰਤ ਮਤੇ ’ਤੇ ਸਦਨ ਦੀ ਚਰਚਾ ਵਿੱਚ ਸ਼ਿਰਕਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ 2016 ਦੀ ਨੋਟਬੰਦੀ ਮੁਹਿੰਮ ਨਾਲ ਮੇਲਦਿਆਂ ਕਿਹਾ ਕਿ ਉਸ ਸਮੇਂ ਲੰਮੇ-ਚੌੜੇ ਤਰਕ ਦਿੱਤੇ ਗਏ ਸਨ, ਪਰ ਜ਼ਮੀਨੀ ਹਕੀਕਤ ਵਿੱਚ ਕੋਈ ਤਬਦੀਲੀ ਨਹੀਂ ਆਈ। ਉਨ੍ਹਾਂ ਜੋਰ ਦਿੰਦਿਆਂ ਕਿਹਾ, ‘‘ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਈ-20 ਨਾਲ ਆਯਾਤ ਦੇ ਬਿੱਲ ਵਿੱਚ ਕਟੌਤੀ ਹੋਵੇਗੀ, ਕਿਸਾਨਾਂ ਨੂੰ ਲਾਭ ਮਿਲੇਗਾ ਅਤੇ ਪਾਣੀ ਦੀ ਬਚਤ ਹੋਵੇਗੀ, ਪਰ ਕੇਂਦਰ ਨੇ ਇਨ੍ਹਾਂ ਦਾਅਵਿਆਂ ਨੂੰ ਸਾਬਤ ਕਰਨ ਲਈ ਹਾਲੇ ਤੱਕ ਜਨਤਾ ਦੇ ਸਾਹਮਣੇ ਇੱਕ ਵੀ ਵਿਗਿਆਨਕ ਰਿਪੋਰਟ ਸਾਂਝੀ ਨਹੀਂ ਕੀਤੀ ਹੈ।’’

ਈ20 ਲਾਗੂ ਕਰਨ ਦੀ ਜਲਦਬਾਜ਼ੀ ’ਤੇ ਸਵਾਲ ਉਠਾਉਂਦਿਆਂ ਸ਼੍ਰੀ ਅਮਨ ਅਰੋੜਾ ਨੇ ਪੁੱਛਿਆ, ‘‘ਅਮਰੀਕਾ ਨੇ 1970ਵਿਆਂ ਦੇ ਦਹਾਕੇ ਵਿੱਚ ਈਥਾਨੌਲ ਦੀ ਬਲੈਂਡਿੰਗ ਸ਼ੁਰੂ ਕੀਤੀ ਸੀ ਅਤੇ ਅਜੇ ਵੀ 10 ਫੀਸਦੀ ’ਤੇ ਚੱਲ ਰਿਹਾ ਹੈ। ਕੈਨੇਡਾ, ਯੂਰਪੀ ਸੰਘ, ਆਸਟ੍ਰੇਲੀਆ ਅਤੇ ਇੱਥੋਂ ਤੱਕ ਕਿ ਚੀਨ ਨੇ ਵੀ 2000 ਦੇ ਦਹਾਕੇ ਦੇ ਮੁੱਢ ਵਿੱਚ ਇਸਨੂੰ ਸ਼ੁਰੂ ਕੀਤਾ ਸੀ ਪਰ ਹਾਲੇ ਤੱਕ 5 ਤੋਂ 10% ਤੱਕ ਦਾ ਮਿਸ਼ਰਨ ਹੀ ਵਰਤਿਆ ਜਾ ਰਿਹਾ ਹੈ । ਜੇਕਰ ਇਹ ਉੱਨਤ ਅਰਥਵਿਵਸਥਾਵਾਂ ਜਲਦਬਾਜ਼ੀ ਨਹੀਂ ਕਰਦੀਆਂ ਹਨ, ਤਾਂ ਭਾਰਤ ਬਿਨਾਂ ਕਿਸੇ ਬੁਨਿਆਦੀ ਕੰਮ ਦੇ ਸਿੱਧਾ 20% ’ਤੇ ਕਿਉਂ ਛਾਲ ਮਾਰ ਰਿਹਾ ਹੈ?”

ਗੰਭੀਰ ਤਕਨੀਕੀ ਚਿੰਤਾਵਾਂ ਜ਼ਾਹਰ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ 29 ਕਾਰ ਕੰਪਨੀਆਂ ਨੇ ਨਿੱਜੀ ਤੌਰ ’ਤੇ ’ਆਪ’ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਸੀ ਕਿ 2023 ਤੋਂ ਪਹਿਲਾਂ ਬਣੇ ਵਾਹਨ ਈ20 ਦੇ ਅਨੁਕੂਲ ਨਹੀਂ ਹਨ।

ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਦੀ ਵਰਤੋਂ ਨਾਲ ਮਾਈਲੇਜ ਵਿੱਚ ਭਾਰੀ ਕਟੌਤੀ ਆਵੇਗੀ, ਇੰਜਣਾਂ ਨੂੰ ਨੁਕਸਾਨ ਪਹੁੰਚੇਗਾ, ਇੰਜਣ ਸੀਜ਼ ਹੋਣ ਦੀ ਸੰਭਾਵਨਾ ਵਧੇਗੀ ਅਤੇ ਮੁੜ ਵਿਕਰੀ ਮੁੱਲ ਵੀ ਘਟੇਗਾ। ਉਨ੍ਹਾ ਨੇ ਕੇਂਦਰ ਦੀ ‘ਬੁਲਡੋਜ਼ਰ’ ਪਹੁੰਚ ਦੀ ਬਜਾਏ ਈ20 ’ਤੇ ਢੁਕਵੀਂ ਚਰਚਾ ਦੀ ਮੰਗ ਕੀਤੀ।

ਸ੍ਰੀ ਅਮਨ ਅਰੋੜਾ ਨੇ ਹਵਾਲਾ ਦਿੱਤਾ ਕਿ ਕੇਂਦਰ ਸਰਕਾਰ ਦੇ ਨੀਤੀ ਆਯੋਗ ਦੇ ‘ਭਾਰਤ ਵਿੱਚ ਈਥਾਨੋਲ ਮਿਸ਼ਰਣ ਲਈ ਰੋਡਮੈਪ 2020-25’ ਵਿੱਚ 5 ਵੱਡੇ ਜੋਖਮਾਂ ਨੂੰ ਦਰਸਾਇਆ ਗਿਆ ਹੈ ਜਿਨ੍ਹਾਂ ਵਿੱਚ ਤਕਰੀਬਨ 150 ਕਰੋੜ ਲੋਕਾਂ ਲਈ ਖੁਰਾਕ ਸੁਰੱਖਿਆ, ਧਰਤੀ ਹੇਠਲੇ ਪਾਣੀ ਦੀ ਕਮੀ, ਡਿਸਟਿਲੇਸ਼ਨ ਅਤੇ ਲੌਜਿਸਟਿਕਸ ਸਮਰੱਥਾ ਦੀ ਘਾਟ ਅਤੇ ਖੇਤਰੀ ਭੋਜਨ ਭੰਡਾਰ ਅਸੰਤੁਲਨ ਸ਼ਾਮਲ ਹਨ।

ਉਨ੍ਹਾਂ ਕਿਹਾ ,‘‘ਤੁਸੀਂ ਪੰਜਾਬ ਵਿੱਚ ਵਾਧੂ ਝੋਨੇ ਦਾ ਹਵਾਲਾ ਦੇ ਕੇ ਜ਼ਬਰਦਸਤੀ ਈਥਾਨੋਲ ਮਿਸ਼ਰਣ ਨੂੰ ਜਾਇਜ਼ ਨਹੀਂ ਠਹਿਰਾ ਸਕਦੇ। ਇਹ ਕੋਈ ਹੱਲ ਨਹੀਂ ਬਸ ਲੋਕਾਂ ਦੇ ਅੱਖੀਂ ਘੱਟਾ ਪਾਇਆ ਗਿਆ ਹੈ। ਫਸਲੀ ਵਿਭਿੰਨਤਾ ਇਸ ਦਾ ਢੁਕਵਾਂ ਹੱਲ ਹੈ।’’

ਈ20 ਨੂੰ ਦੀ ਵਰਤੋਂ ਲਈ ਮਜਬੂਰ ਕਰਨ ਦੀ ਬਜਾਏ, ਸ਼੍ਰੀ ਅਰੋੜਾ ਨੇ ਖੇਤੀ ਨੀਤੀ ਵਿੱਚ ਇੱਕ ਆਦਰਸ਼ ਤਬਦੀਲੀ ਦੀ ਮੰਗ ਕੀਤੀ। ਉਨ੍ਹਾਂ ਨੇ ਦਾਲਾਂ, ਤੇਲ ਬੀਜਾਂ, ਸਰ੍ਹੋਂ ਅਤੇ ਮੂੰਗਫਲੀ ਸਮੇਤ ਸਾਰੀਆਂ 23 ਸੂਚਿਤ ਫਸਲਾਂ ’ਤੇ ਐਮਐਸਪੀ ਦੇਣ ਦੀ ਮੰਗ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਹਰ ਸਾਲ ਲਗਭਗ 2 ਲੱਖ ਕਰੋੜ ਰੁਪਏ ਦੇ ਖਾਣ ਵਾਲੇ ਤੇਲ ਅਤੇ ਦਾਲਾਂ ਦਾ ਆਯਾਤ ਕਰਦਾ ਹੈ। ਜੇਕਰ ਪੰਜਾਬ ਦੀ ਖੇਤੀਬਾੜੀ ਇਨ੍ਹਾਂ ਫਸਲਾਂ ਵਿੱਚ ਵਿਭਿੰਨਤਾ ਲਿਆਉਂਦੀ ਹੈ ਤਾਂ ਇਹ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਨੂੰ ਬਚਾਇਆ ਜਾ ਸਕੇਗਾ ਅਤੇ ਦੇਸ਼ ਦਾ ਆਯਾਤ ਬਿੱਲ ਵੀ ਕਾਫ਼ੀ ਹੱਦ ਤੱਕ ਘਟੇਗਾ।

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇੱਕ ਪਾਰਦਰਸ਼ੀ, ਸਲਾਹ-ਮਸ਼ਵਰਾ ਪ੍ਰਕਿਰਿਆ ਅਪਣਾਉਣ ਅਤੇ ਕਿਸੇ ਵੀ ਨੀਤੀ ਨੂੰ ਜਬਰਦਸਤੀ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਅਸਹਿਮਤੀ ਦਾ ਸਤਿਕਾਰ ਕਰਨ ਦੀ ਵੀ ਅਪੀਲ ਕੀਤੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...