ਨੌਜਵਾਨਾਂ ਨੂੰ ਸਮਰੱਥ ਬਣਾ ਰਹੇ ਹਾਂ: ਟਾਪਰ ਵਿਦਿਆਰਥੀਆਂ ਨੇ ਪ੍ਰਸ਼ਾਸਕੀ ਅਤੇ ਜਨਤਕ ਸੇਵਾਵਾਂ ਦਾ ਪਲੇਠਾ ਤਜਰਬਾ ਹਾਸਲ ਕੀਤਾ

by | May 27, 2025 | breaking news, daily | 0 comments

• ਡੀ.ਸੀਜ਼, ਸੀ.ਪੀ. ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ

•ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਹੀ ਰਾਹ ਅਪਣਾਉਂਦਿਆਂ ਅਤੇ ਬਿਨਾਂ ਕਿਸੇ ਦਬਾਅ ਦੇ ਆਪਣੇ ਕਰੀਅਰ ਦੀ ਚੋਣ ਕਰਨ ਲਈ ਕੀਤਾ ਉਤਸ਼ਾਹਿਤ

ਚੰਡੀਗੜ੍ਹ, 26 ਮਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਪਹਿਲਕਦਮੀ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਅੱਜ ਉੱਚ ਅਧਿਕਾਰੀਆਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਸੁਪਰਡੈਂਟ ਪੁਲਿਸ (ਐਸ.ਐਸ.ਪੀਜ਼) ਨਾਲ ਇੱਕ ਦਿਨ ਬਿਤਾਇਆ ਜਿਸ ਨਾਲ ਉਹ ਆਪਣੀਆਂ ਇੱਛਾਵਾਂ ਨੂੰ ਹੋਰ ਦ੍ਰਿੜ੍ਹ ਕਰਨ ਸਣੇ ਜੀਵਨ ਵਿੱਚ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਹੋਏ।

ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਪੁਲਿਸ ਕਮਿਸ਼ਨਰ ਜਲੰਧਰ ਅਤੇ ਐਸ.ਐਸ.ਪੀ. ਕਪੂਰਥਲਾ ਨੇ ਟਾਪਰ ਵਿਦਿਆਰਥੀਆਂ ਨਾਲ ਇੱਕ ਦਿਨ ਬਿਤਾਇਆ ਅਤੇ ਉਨ੍ਹਾਂ ਨੂੰ ਪ੍ਰਸ਼ਾਸਨਿਕ, ਅਨੁਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦਾ ਪ੍ਰਤੱਖ ਅਨੁਭਵ ਪ੍ਰਦਾਨ ਕੀਤਾ।

ਇਨ੍ਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਸੰਘਰਸ਼ਾਂ, ਪ੍ਰਾਪਤੀਆਂ ਅਤੇ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ ਤਾਂ ਜੋ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਅਤੇ ਜਨਤਕ ਸੇਵਾ ਦੀ ਡੂੰਘੀ ਸੂਝ ਪ੍ਰਦਾਨ ਕੀਤੀ ਜਾ ਸਕੇ।

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ 12ਵੀਂ ਜਮਾਤ ਦੇ ਟਾਪਰ (ਤਿੰਨੋਂ ਨਾਨ-ਮੈਡੀਕਲ ਦੇ ਵਿਦਿਆਰਥੀ) ਮਾਧਵੀ ਸਲਾਰੀਆ (99 ਫ਼ੀਸਦ), ਸਾਕਸ਼ੀ (98.60 ਫ਼ੀਸਦ) ਅਤੇ ਅਮਨਪ੍ਰੀਤ ਕੌਰ (98.40 ਫ਼ੀਸਦ) ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਡੀ.ਸੀ. ਦਫ਼ਤਰ, ਐਸ.ਡੀ.ਐਮ. ਕੋਰਟ, ਸੇਵਾ ਕੇਂਦਰ, ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕਰਵਾਇਆ ਅਤੇ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।

ਇਸੇ ਤਰ੍ਹਾਂ ਪੁਲਿਸ ਕਮਿਸ਼ਨਰ, ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਜ਼ਿਲ੍ਹੇ ਦੀਆਂ 10ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਪ੍ਰੀਤੀ ਕੁਮਾਰੀ (97.85 ਫ਼ੀਸਦ), ਨਵਨੀਤ ਕੌਰ (97.54 ਫ਼ੀਸਦ) ਅਤੇ ਨੀਲੂ ਕੁਮਾਰੀ (97.54 ਫ਼ੀਸਦ) ਨਾਲ ਦਿਨ ਬਿਤਾਇਆ ਅਤੇ ਉਨ੍ਹਾਂ ਨੂੰ ਕਾਨੂੰਨ ਲਾਗੂਕਰਨ, ਜਨਤਕ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਦੀ ਭੂਮਿਕਾ ਬਾਰੇ ਦੱਸਿਆ।

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਦਸਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਮੇਹਰਪ੍ਰੀਤ ਕੌਰ (99.38 ਫ਼ੀਸਦ), ਅਰਨੂਰਬੀਰ ਕੌਰ (98.30 ਫ਼ੀਸਦ) ਅਤੇ ਅਰਸ਼ਦੀਪ ਸਿੰਘ (97.84 ਫ਼ੀਸਦ) ਨਾਲ ਦਿਨ ਬਤਾਇਆ ਅਤੇ ਉਨ੍ਹਾਂ ਨੂੰ ਪ੍ਰਸ਼ਾਸਕੀ ਅਤੇ ਜਨਤਕ ਸੇਵਾ ਬਾਰੇ ਪ੍ਰਤੱਖ ਤਜਰਬਾ ਪ੍ਰਦਾਨ ਕੀਤਾ। ਆਪਣੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ ਮੌਕੇ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਬਣਨ ਤੱਕ ਦੇ ਆਪਣੇ ਸਫ਼ਰ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰਦਿਆਂ ਸਖ਼ਤ ਮਿਹਨਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਸੇ ਵੀ ਕਿਸਮ ਦੇ ਦਬਾਅ ਦੀ ਬਜਾਏ ਸਹੀ ਅਰਥਾਂ ਕਰਕੇ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਸਲ ਕਮਾਈ ਸਿਰਫ਼ ਤਨਖ਼ਾਹ ਨੂੰ ਨਹੀਂ, ਸਗੋਂ ਆਪਣੇ ਮਨ ਦੀ ਸੰਤੁਸ਼ਟੀ ਨੂੰ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਤਹਿਤ ਸੇਵਾ ਕਰਨ ਨਾਲ ਉਨ੍ਹਾਂ ਨੂੰ ਆਪਣੇ ਆਪ ਤੋਂ ਉਪਰ ਉੱਠ ਕੇ ਕੁਝ ਕਰਨ ਅਤੇ ਦੂਜਿਆਂ ਦੀ ਮਦਦ ਕਰਕੇ ਆਪਣੇ ਤਰੀਕੇ ਨਾਲ ਬਦਲਾਅ ਲਿਆਉਣ ਦਾ ਮੌਕਾ ਮਿਲਿਆ ਜਿਸ ਨਾਲ ਉਨ੍ਹਾਂ ਨੂੰ ਬਹੁਤ ਸੰਤੁਸ਼ਟੀ ਮਿਲੀ।

ਹੁਸ਼ਿਆਰਪੁਰ ਜ਼ਿਲ੍ਹੇ ਤੋਂ ਦਸਵੀਂ ਜਮਾਤ ਦੇ ਟਾਪਰ ਵਿਦਿਆਰਥੀ ਮਹਿਕਪ੍ਰੀਤ ਕੌਰ (98.46 ਫ਼ੀਸਦ), ਸੁਰੇਖਾ (98.30 ਫ਼ੀਸਦ) ਅਤੇ ਮੰਤਵਯ ਸਿੰਘ (96.61 ਫ਼ੀਸਦ) ਨੇ ਆਪਣਾ ਪੂਰਾ ਦਿਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਬਿਤਾਇਆ। ਡੀ.ਸੀ. ਨੇ ਉਨ੍ਹਾਂ ਨੂੰ ਨੌਕਰਸ਼ਾਹੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ, ਲੀਡਰਸ਼ਿਪ ਦੇ ਸਿਧਾਂਤਾਂ ਅਤੇ ਅਨੁਸ਼ਾਸਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਵਿੱਚ ਲੋਕ ਸੇਵਾ ਦੀ ਭਾਵਨਾ ਪੈਦਾ ਕੀਤੀ।

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਆਪਣਾ ਦਿਨ 12ਵੀਂ ਜਮਾਤ ਦੀਆਂ ਜ਼ਿਲ੍ਹਾ ਟਾਪਰ ਵਿਦਿਆਰਥਣਾਂ ਅੰਕਿਤਾ ਸ਼ਰਮਾ, ਰਵਨੀਤ ਕੌਰ ਅਤੇ ਤਾਨੀਆ ਨਾਲ ਬਿਤਾਇਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਆਈ.ਏ.ਐਸ. ਬਣਨ ਦੇ ਸਫ਼ਰ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਤੇ ਕਦੇ ਹਾਰ ਨਾ ਮੰਨਣ ਵਾਲਾ ਰਵੱਈਆ ਅਪਣਾਉਣ ਦੀ ਸਲਾਹ ਦਿੱਤੀ। ਇਸੇ ਤਰ੍ਹਾਂ ਐਸ.ਐਸ.ਪੀ. ਕਪੂਰਥਲਾ ਸ੍ਰੀ ਗੌਰਵ ਤੂਰਾ ਨੇ 10ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਮਨਪ੍ਰੀਤ ਕੌਰ (96.77 ਫ਼ੀਸਦ), ਕਮਲਜੀਤ ਕੌਰ (96.46 ਫ਼ੀਸਦ) ਅਤੇ ਅੰਜਲੀ ਕੁਮਾਰੀ (95.84 ਫ਼ੀਸਦ) ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਚੁਣੇ ਹੋਏ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...