ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ

by | Nov 10, 2025 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

*ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ*

*ਚੰਡੀਗੜ੍ਹ, 9 ਨਵੰਬਰ:*

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। 1 ਨਵੰਬਰ ਤੋਂ ਸ਼ੁਰੂ ਹੋ ਕੇ 25 ਨਵੰਬਰ ਤੱਕ ਲਗਭਗ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਸਵੈ-ਬਲੀਦਾਨ, ਅਮਨ-ਸ਼ਾਂਤੀ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਦਾ ਵੱਧ ਤੋਂ ਵੱਧ ਪਸਾਰ ਕਰਨਾ ਹੈ।

ਇਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਲੜੀ ਮੱਧ-ਪੜਾਅ ਵਿੱਚ ਦਾਖ਼ਲ ਹੋ ਗਈ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਲੀਕੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ।

ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਗੁਰਦੁਆਰਾ ਸਾਹਿਬ ਸੀਲ ਅਤੇ ਗੁਰਦੁਆਰਾ ਸਾਹਿਬ ਲੰਗ (ਜ਼ਿਲ੍ਹਾ ਪਟਿਆਲਾ) ਅਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ, ਜਖਵਾਲੀ (ਫ਼ਤਹਿਗੜ੍ਹ ਸਾਹਿਬ) ਵਿਖੇ ਕੀਰਤਨ ਸਮਾਗਮ ਹੋਣਗੇ। ਅਗਲੇ ਦਿਨ 11 ਨਵੰਬਰ ਨੂੰ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ, ਕਲੌੜ (ਫ਼ਤਹਿਗੜ੍ਹ ਸਾਹਿਬ) ਅਤੇ ਗੁਰਦੁਆਰਾ ਸਾਹਿਬ ਹਰਪਾਲਪੁਰ ਅਤੇ ਗੁਰਦੁਆਰਾ ਸਾਹਿਬ ਅਗੌਲ (ਜ਼ਿਲ੍ਹਾ ਪਟਿਆਲਾ) ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਜੁੜੇਗੀ।

ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਗੁਰਦੁਆਰਾ ਸਾਹਿਬ ਕਾਲੇ ਕੇ (ਸ੍ਰੀ ਅੰਮ੍ਰਿਤਸਰ ਸਾਹਿਬ); ਗੁਰਦੁਆਰਾ ਮਗਰ ਸਾਹਿਬ (ਪਟਿਆਲਾ) ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਬੱਸੀ ਪਠਾਣਾ (ਫ਼ਤਹਿਗੜ੍ਹ ਸਾਹਿਬ) ਵਿਖੇ ਯਾਦਗਾਰੀ ਸਮਾਗਮ
ਹੋਣਗੇ ਅਤੇ ਸੰਗਤ ਨੂੰ ਰੂਹਾਨੀ ਰੰਗ ਵਿੱਚ ਰੰਗਣਗੇ। ਇਸੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੌਵੀਂ ਪਾਤਸ਼ਾਹੀ ਮੂਲੋਵਾਲ (ਸੰਗਰੂਰ) ਅਤੇ ਭਾਈ ਮਹਾਂ ਸਿੰਘ ਦੀਵਾਨ ਹਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਹੋਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਪਾਵਨ ਅਸਥਾਨਾਂ ਵਿਖੇ ਗੁਰਬਾਣੀ ਕੀਰਤਨ, ਅਰਦਾਸ ਅਤੇ ਕਥਾ ਵਿਚਾਰ ਸਮਾਗਮ ਸੰਗਤਾਂ ਨੂੰ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਫ਼ਲਸ਼ਫ਼ੇ ਨਾਲ ਨਿਹਾਲ ਕਰਨਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...