ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

by | Oct 28, 2025 | breaking news, daily | 0 comments

ਚੰਡੀਗੜ੍ਹ, 27 ਅਕਤੂਬਰ:

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਕੈਬਨਿਟ ਮੰਤਰੀਆਂ ਨੇ ਦੋਵੇਂ ਮੁੱਖ ਮੰਤਰੀਆਂ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ।

ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੇਘਾਲਿਆ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

ਡਾ. ਰਵਜੋਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਸਬੰਧੀ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਅਸਥਾਨਾਂ ਵਿਖੇ ਇਹ ਸਮਾਗਮ ਕਰਵਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਵੱਡੇ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ।

ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ ‘ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ- ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।
——-

ਫ਼ੋਟੋ ਕੈਪਸ਼ਨ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਸੋਮਵਾਰ ਨੂੰ ਸ਼ਿਲੌਂਗ ਵਿਖੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਨਾਲ ਮੁਲਾਕਾਤ ਕਰਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੰਦੇ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...