ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ਼੍ਰੀ ਸਨਮਾਨ: ਵਿਜੈ ਸਾਂਪਲਾ ਨੇ ਕੇਂਦਰ ਸਰਕਾਰ ਦਾ ਜਤਾਇਆ ਆਭਾਰ

ਚੰਡੀਗੜ੍ਹ, 25 ਜਨਵਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਰਵਿਦਾਸੀਆ ਸਮਾਜ ਦੇ ਮਹਾਨ ਸੰਤ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ਼੍ਰੀ ਸਨਮਾਨ ਨਾਲ ਅਲੰਕ੍ਰਿਤ ਕੀਤੇ ਜਾਣ ’ਤੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਸ਼੍ਰੀ ਵਿਜੈ ਸਾਂਪਲਾ ਨੇ ਕੇਂਦਰ ਸਰਕਾਰ ਪ੍ਰਤੀ ਦਿਲੋਂ ਆਭਾਰ ਪ੍ਰਗਟ ਕੀਤਾ ਹੈ।

ਸ਼੍ਰੀ ਸਾਂਪਲਾ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਨੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ ਵਿਚਾਰਾਂ ਨੂੰ ਦੇਸ਼-ਵਿਦੇਸ਼ ਵਿੱਚ ਫੈਲਾਉਣ ਦੇ ਨਾਲ-ਨਾਲ ਸਮਾਜਿਕ ਸਮਰਸਤਾ, ਸੇਵਾ ਅਤੇ ਮਨੁੱਖਤਾ ਦੇ ਮੂਲਿਆਂ ਨੂੰ ਮਜ਼ਬੂਤ ਕਰਨ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ ਹੈ। ਉਨ੍ਹਾਂ ਨੂੰ ਪਦਮ ਸ਼੍ਰੀ ਸਨਮਾਨ ਨਾਲ ਸਨਮਾਨਿਤ ਕੀਤਾ ਜਾਣਾ ਨਾ ਕੇਵਲ ਰਵਿਦਾਸੀਆ ਸਮਾਜ ਲਈ, ਸਗੋਂ ਪੂਰੇ ਦੇਸ਼ ਲਈ ਮਾਣ ਦੀ ਗੱਲ ਹੈ।

ਉਨ੍ਹਾਂ ਨੇ ਇਸ ਇਤਿਹਾਸਕ ਫੈਸਲੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਨਮਾਨ ਸਮਾਜ ਦੇ ਸੰਤ-ਮਹਾਪੁਰਖਾਂ ਵੱਲੋਂ ਕੀਤੇ ਅਮੂਲ੍ਯ ਯੋਗਦਾਨ ਨੂੰ ਰਾਸ਼ਟਰੀ ਪੱਧਰ ’ਤੇ ਪਹਿਚਾਣ ਦੇਣ ਦਾ ਸਸ਼ਕਤ ਸਬੂਤ ਹੈ।

×