ਪਾਕਿਸਤਾਨ ਵਿੱਚ ਹਿੰਦੂ ਤੇ ਸਿੱਖ ਭਾਈਚਾਰਾ ਸੁਰੱਖਿਆ ਨਹੀਂ : ਪ੍ਰੋ. ਸਰਚਾਂਦ ਸਿੰਘ ਖਿਆਲਾ

by | Jun 23, 2025 | breaking news, daily, politics | 0 comments

ਜਨਰਲ ਮੁਨੀਰ ਨੇ ਟਰੰਪ ਕੋਲ ਪਾਕਿਸਤਾਨ ਦਾ ਬਲੋਚਿਸਤਾਨ ’ਤੇ ਨਜਾਇਜ਼ ਕਬਜ਼ਾ ਕਬੂਲਿਆ ।

ਅੰਮ੍ਰਿਤਸਰ 22 ਜੂਨ ( ) ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਹਿੰਦੂ ਤੇ ਸਿੱਖ ਹੀ ਨਹੀਂ ਸਗੋਂ ਬਲੋਚ ਭਾਈਚਾਰਾ ਵੀ ਸੁਰੱਖਿਆ ਨਹੀਂ ਹੈ। ਹਾਲ ਹੀ ਵਿੱਚ ਸਿੰਧ ਪ੍ਰਾਂਤ ਵਿੱਚ ਹਿੰਦੂ ਭਾਈਚਾਰੇ ਦੀਆਂ ਤਿੰਨ ਕੁੜੀਆਂ ਅਤੇ ਉਹਨਾਂ ਦੇ ਚਚੇਰੇ ਭਰਾ ਨੂੰ ਜਬਰੀ ਧਰਮ ਪਰਿਵਰਤਨ ਕਰਨ ਤੋਂ ਸਖ਼ਤ ਵਿਰੋਧ ਤੋਂ ਬਾਅਦ ਬਚਾਇਆ ਗਿਆ। ਇਸ ਤੋਂ ਪਹਿਲਾਂ ਮੁਸਲਿਮ ਲੜਕੀ ਨਾਲ ਪ੍ਰੇਮ ਸੰਬੰਧਾਂ ਦੇ ਚਲਦੇ ਪਿੰਡ ਰਸੂਲ ਸ਼ਾਹ ਦੇ ਇੱਕ ਹਿੰਦੂ ਨੌਜਵਾਨ ਲੇਖਰਾਜ ਦੀ ਦਰੱਖਤ ਨਾਲ ਲਟਕੀ ਲਾਸ਼ ਮਿਲੀ। ਪਾਕਿਸਤਾਨ ਵਿੱਚ ਹਿੰਦੂ ਕੁੜੀਆਂ ਦੇ ਅਗਵਾ, ਜਬਰੀ ਧਰਮ ਪਰਿਵਰਤਨ, ਜਬਰ ਜਨਾਹ ਅਤੇ ਜਬਰੀ ਵਿਆਹ ਦੀਆਂ ਵਾਪਰਦੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਦੀ ਗਿਣਤੀ ਜਿੱਥੇ 15 ਫ਼ੀਸਦੀ ਸੀ ਹੁਣ ਕੇਵਲ ਚਾਰ ਫ਼ੀਸਦੀ ਤੋਂ ਵੀ ਘੱਟ ਰਹਿ ਗਈ ਹੈ। ਇਸੇ ਤਰਾਂ ਸੂਬਾ ਬਲੋਚਿਸਤਾਨ ਵਿੱਚ ਬਲੋਚ ਭਾਈਚਾਰੇ ਨਾਲ ਜਬਰ ਜ਼ੁਲਮ ਦੀ ਇੰਤਹਾ ਹੋ ਚੁੱਕੀ ਹੈ। ਪਾਕਿਸਤਾਨੀ ਫ਼ੌਜ ਅਤੇ ਆਈ ਐਸ ਆਈ ਦੁਆਰਾ ਮਾਰੇ ਗਏ ਬਲੋਚਿਸਤਾਨੀਆਂ ਪ੍ਰਤੀ ਨਿਆਂ ਲੈਣ ਲਈ ਲੱਖਾਂ ਹੀ ਬਲੋਚ ਲੋਕ ਵਾਰ ਵਾਰ ਸੜਕਾਂ ਦੇ ਉੱਤਰ ਰਹੇ ਹਨ।

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਕਸ਼ਮੀਰ ਦੇ ਪਹਿਲਗਾਮ ’ਚ ਪਾਕਿਸਤਾਨ ਦੁਆਰਾ ਸਪਾਂਸਰ ਅੱਤਵਾਦੀਆਂ ਵੱਲੋਂ ਕੀਤੀ ਗਈ ਕਾਰਵਾਈ ਉਪਰੰਤ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਧੂਰ ਦੌਰਾਨ ਭਾਰਤ ਦੀ ਪ੍ਰਭਾਵਸ਼ਾਲੀ ਸਥਿਤੀ ਤੋਂ ਘਬਰਾਈ ਹੋਈ ਪਾਕਿਸਤਾਨੀ ਫ਼ੌਜ ਦੀ ਪਹਿਲਕਦਮੀ ਨਾਲ ਦੋਵਾਂ ਦੇਸ਼ਾਂ ਦੇ ਡੀ ਜੀ ਐੱਮ ਓ ਪੱਧਰ ’ਤੇ ਹੋਈ ਗੱਲਬਾਤ ਨਾਲ ਸੰਭਵ ਹੋਈ ਜੰਗਬੰਦੀ, ਲਈ ਪਾਕਿਸਤਾਨ ਨੇ ਆਪਣੀ ਨਮੋਸ਼ੀ ਨੂੰ ਛੁਪਾਉਣ ਅਤੇ ਆਪਣੇ ਵੱਕਾਰ ਨੂੰ ਬਚਾਉਣ ਲਈ ਇਸ ਜੰਗਬੰਦੀ ਦਾ ਸਿਹਰਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਵਿਚੋਲਗੀ ਦੇ ਸਿਰ ਬੰਨ੍ਹਣ ਦੇ ਮਕਸਦ ਨਾਲ ਪਾਕਿਸਤਾਨ ਵੱਲੋਂ ਜੰਗ ਨੂੰ ਪਰਮਾਣੂ ਪੱਧਰ ਦੇ ਲੈ ਜਾਣ ਤੋਂ ਰੋਕਣ ਦੀ ਅਖੌਤੀ ਭੂਮਿਕਾ ਲਈ ਰਾਸ਼ਟਰਪਤੀ ਟਰੰਪ ਦਾ ਨਾਮ ਸਾਲ 2026 ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਪ੍ਰਸਤਾਵਿਤ ਕੀਤਾ ਅਤੇ ਇਸ ਪੁਰਸਕਾਰ ਲਈ ਟਰੰਪ ਨੂੰ ਅਸਲੀ ਹੱਕਦਾਰ ਦੱਸਿਆ ਗਿਆ।

ਇਹ ਹੋਰ ਗੱਲ ਹੈ ਕਿ ਅਗਲੇ ਦਿਨ ਹੀ ਪਾਕਿਸਤਾਨ ਨੇ ਅਮਰੀਕਾ ਵੱਲੋਂ ਇਰਾਨ ਕੀਤੇ ਗਏ ਅਮਰੀਕੀ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਨੂੰ ਮਾਨਵਤਾਵਾਦੀ ਕਾਨੂੰਨ ਦੀ ਪਾਲਣਾ ਕਰਨ ਦਾ ਸਬਕ ਵੀ ਦਿੱਤਾ ਜਾ ਰਿਹਾ ਹੈ। ਇਹ ਨਹੀਂ ਪਤਾ ਕਿ ਇਸ ਟਾਈਮ ਟਰੰਪ ਬਾਰੇ ਪ੍ਰਸਤਾਵ ਮਨਸੂਖ਼ ਕਰ ਦਿੱਤਾ ਗਿਆ ਜਾਂ ਨਹੀਂ। ਅਸਲ ਵਿਚ ਈਰਾਨ – ਇਜ਼ਰਾਈਲ ਜੰਗ ਦੇ ਕਾਰਨ ਪਾਕਿਸਤਾਨ ਨੂੰ ਬਲੋਚਾਂ ਦੇ ਸੰਘਰਸ਼ ਦੇ ਵਧਣ ਦਾ ਡਰ ਸਤਾ ਰਿਹਾ ਹੈ। ਪਰ ਇੱਥੇ ਨਿਊਜ਼ ਏਜੰਸੀ ਰਾਈਟਰਜ਼ ਨੇ ਇਕ ਅਹਿਮ ਖ਼ੁਲਾਸਾ ਕੀਤਾ ਕਿ ਵਾਈਟ ਹਾਊਸ ਵਿਖੇ ਪਾਕਿਸਤਾਨ ਦੇ ਫ਼ੌਜੀ ਮੁਖੀ ਫ਼ੀਲਡ ਮਾਰਸ਼ਲ ਅਸੀਮ ਮੁਨੀਰ ਦੁਆਰਾ ਰਾਸ਼ਟਰਪਤੀ ਟਰੰਪ ਕੋਲ ਇਹ ਜ਼ਰੂਰ ਕਬੂਲ ਕੀਤਾ ਗਿਆ ਕਿ ਈਰਾਨ ਅਤੇ ਪਾਕਿਸਤਾਨ ਨੇ ਦੋਵੇਂ ਪਾਸੇ ਬਲੋਚ ਭਾਈਚਾਰੇ ਦੇ ਘਰ ਬਲੋਚਿਸਤਾਨ ਉੱਤੇ ਕਬਜ਼ੇ ਕੀਤੇ ਹੋਏ ਹਨ।

ਮੌਜੂਦਾ ਈਰਾਨੀ ਸਰਕਾਰ ਦੇ ਖ਼ਾਤਮੇ ਨਾਲ ਈਰਾਨ ਅਤੇ ਪਾਕਿਸਤਾਨ ਵਿੱਚ ਬਲੋਚਿਸਤਾਨ ਇੱਕ ਵੱਡੀ ਸਮੱਸਿਆ ਬਣ ਜਾਵੇਗੀ ਕਿਉਂਕਿ ਇੱਥੇ ਬਲੋਚ ਭਾਈਚਾਰੇ ਵੱਲੋਂ ਸੁਤੰਤਰਤਾ ਲਈ ਲੋਕ ਲਹਿਰਾਂ ਚਲਾਈਆਂ ਜਾ ਰਹੀਆਂ ਹਨ। ਪਿਛਲੇ ਸਮੇਂ ਬਲੋਚਿਸਤਾਨ ਵਿੱਚ ਵਾਪਰਿਆ ਖ਼ੂਨੀ ਘਟਨਾਕ੍ਰਮ ਪਾਕਿਸਤਾਨ ਲਈ ਇੱਕ ਵੱਡੀ ਚੁਨੌਤੀ ਅਤੇ ਬੇਚੈਨੀ ਦਾ ਕਾਰਨ ਹੈ। ਬਲੋਚਿਸਤਾਨ ਲਿਬਰੇਸ਼ਨ ਆਰਮੀ ਵੱਲੋਂ ਖੜੀ ਕੀਤੀ ਗਈ ਚੁਨੌਤੀ ਕਾਰਨ ਉੱਥੇ ਪਾਕਿਸਤਾਨ ਫ਼ੌਜ ਵੀ ਕੁਸਕਣ ਦੀ ਹਿੰਮਤ ਨਹੀਂ ਕਰ ਰਹੀ ਹੈ । ਅਸਲ ਵਿੱਚ ਬਲੋਚਿਸਤਾਨ ਦਾ ਵਿਸ਼ਾਲ ਇਲਾਕਾ ਬੇਹੱਦ ਖਣਿਜ ਭਰਪੂਰ ਹੈ ਪਰ ਪਾਕਿਸਤਾਨ ਦੀ ਸਰਕਾਰ ਇਹਨਾਂ ਕੁਦਰਤੀ ਖ਼ਜ਼ਾਨਿਆਂ ਨੂੰ ਜਾਂ ਤਾਂ ਆਪ ਲੁੱਟ ਰਹੀ ਹੈ ਜਾਂ ਫਿਰ ਚੀਨ ਜਿਸ ਕੋਲ ਖੇਤਰ ਦੀ ਸਮੁੰਦਰੀ ਸੰਪਤੀ ਦਾ ਕੰਟਰੋਲ ਹੈ ਵਰਗੇ ਵੱਡੇ ਮੁਲਕਾਂ ਕੋਲ ਵੇਚ ਰਹੀ ਹੈ। ਹੋਰ ਵੀ ਤਾਕਤਾਂ ਬਲੋਚਿਸਤਾਨ ਦੀ ਅਣ ਵਰਤੀ ਖਣਿਜ ਸੰਪਤੀ, ਸੋਨਾ, ਤਾਂਬਾ ਅਤੇ ਲਿਥੀਅਨ ਵਰਗੇ ਭਵਿਖ ਦੀ ਊਰਜਾ ਅਤੇ ਰੱਖਿਆ ਤਕਨਾਲੋਜੀ ਲਈ ਜ਼ਰੂਰੀ ਅਤੇ ਮਹੱਤਵਪੂਰਨ ਸਰੋਤਾਂ ’ਤੇ ਨਜ਼ਰ ਰੱਖੀ ਬੈਠੀਆਂ ਹਨ।

ਚਾਹੀਦਾ ਤਾਂ ਇਹ ਹੈ ਕਿ ਬਲੋਚਿਸਤਾਨ ਦੇ ਸਰੋਤਾਂ ਜਾਂ ਇਸ ਦੇ ਆਰਥਿਕ ਲਾਭ ਨੂੰ ਸਥਾਨਕ ਆਬਾਦੀ ਨਾਲ ਬਰਾਬਰ ਸਾਂਝੇ ਕੀਤੇ ਜਾਂਦੇ, ਉੱਥੋਂ ਦੇ ਲੋਕਾਂ ਦੀ ਤਰੱਕੀ, ਖ਼ੁਸ਼ਹਾਲੀ ਤੇ ਵਿਕਾਸ ਲਈ ਖ਼ਰਚਿਆ ਜਾਂਦਾ। ਪਰ ਅਜਿਹਾ ਨਹੀਂ ਹੋ ਰਿਹਾ ਕੇਵਲ ਕੇਂਦਰੀ ਅਧਿਕਾਰੀ ਜਾਂ ਵਿਦੇਸ਼ੀ ਨਿਵੇਸ਼ਕ ਹੀ ਲਾਭ ਲੈ ਰਹੇ ਹਨ। ਬਲੋਚਿਸਤਾਨ ਦੇ ਲੋਕਾਂ ਦੇ ਮਨੁੱਖੀ ਅਧਿਕਾਰ, ਖ਼ੁਦ ਮੁਖ਼ਤਿਆਰੀ ਅਤੇ ਸਭਿਆਚਾਰਕ ਵਿਰਾਸਤ ਦੀ ਰੱਖਿਆ ਤੇ ਪ੍ਰਚਾਰ ਪ੍ਰਸਾਰ ਦੀ ਥਾਂ ਪਾਕਿਸਤਾਨ ਵੱਲੋਂ ਬਲੋਚਾਂ ਦੇ ਅਧਿਕਾਰਾਂ ਦਾ ਹਨਨ ਅਤੇ ਦਮਨ ਕੀਤਾ ਜਾ ਰਹਾ ਹੈ। ਇਹੀ ਕਾਰਨ ਹੈ ਕਿ ਬਲੋਚ ਲੋਕ ਅਸੁਰੱਖਿਆ ਦੀ ਭਾਵਨਾ ਨੂੰ ਲੈ ਕੇ ਬਗ਼ਾਵਤ ਤੇ ਸੁਤੰਤਰਤਾ ਲਈ ਉੱਤਰੇ ਹੋਏ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਾਕਿਸਤਾਨ ਦੀ ਬੇਵਜ੍ਹਾ ਪਿੱਠ ਥਾਪੜਨਾ ਬੰਦ ਕਰੇ ਸਗੋਂ ਬਲੋਚਾਂ ਬਾਰੇ ਵੀ ਨੋਟਿਸ ਲਵੇ ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...