ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

by | Jun 6, 2025 | breaking news, crime, daily | 0 comments

—ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ, ਸਰਹੱਦ ਪਾਰੋਂ ਹਥਿਆਰ-ਗੋਲੀ ਸਿੱਕਾ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾਂਦੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ

— ਹਥਿਆਰ ਤਸਕਰੀ ਕਾਰਟੈਲ ਦੇ ਪੂਰੇ ਨੈੱਟਵਰਕ ਦਾ ਜਲਦ ਪਤਾ ਲਗਾ ਲਿਆ ਜਾਵੇਗਾ : ਐਸਐਸਪੀ ਅਭਿਮਨਿਊ ਰਾਣਾ

ਚੰਡੀਗੜ੍ਹ/ਤਰਨਤਾਰਨ, 5 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ ਦੋ .30 ਬੋਰ ਪੀਐਕਸ5 – ਸਮੇਤ ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਲਖਨਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਹਥਿਆਰ ਅਤੇ ਗੋਲੀ-ਸਿੱਕੇ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਸੂਰਜਪਾਲ ਸਿੰਘ , ਪਾਕਿਸਤਾਨ-ਅਧਾਰਤ ਹੈਂਡਲਰਾਂ ਰਾਣਾ ਅਤੇ ਸਿਕੰਦਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰ-ਗੋਲੀ ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦੇ ਸਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਦ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਐਸ.ਪੀ. ਸਿਟੀ ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਦਿਹਾਤੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਤਰਨਤਾਰਨ ਦੇ ਪਿੰਡ ਲਖਨਾ ਨੇੜੇ ਸ਼ੱਕੀ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਸੂਰਜਪਾਲ ਇਸਨੂੰ ਵੱਖ-ਵੱਖ ਅਪਰਾਧਿਕ ਮਾਡਿਊਲਾਂ ਨੂੰ ਸਪਲਾਈ ਕਰਦਾ ਸੀ।

ਐਸ.ਐਸ.ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੁਣ ਤੱਕ ਪ੍ਰਾਪਤ ਹੋਏ ਹਥਿਆਰਾਂ-ਗੋਲੀ ਸਿੱਕੇ ਦੀ ਕੁੱਲ ਗਿਣਤੀ ਦਾ ਪਤਾ ਲਗਾਉਣ ਲਈ ਅਤੇ ਇਸ ਗਠਜੋੜ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਤਰਨਤਾਰਨ ਦੇ ਵਲਟੋਹਾ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 (6) (7)-(1) ਤਹਿਤ ਐਫਆਈਆਰ ਨੰਬਰ 59 ਮਿਤੀ 4 ਜੂਨ, 2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...