ਹਲਕਾ ਅਮਲੋਹ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਹਲਕਾ ਅਮਲੋਹ ਤੋਂ ਵਿਧਾਇਕ ਸ. ਗੈਰੀ ਬੜਿੰਗ ਵੱਲੋਂ ਪਿੰਡ ਘੁਟੀਂਡ ਵਿਖੇ ਐੱਸ.ਸੀ. ਧਰਮਸ਼ਾਲਾ ਦੇ ਨਿਰਮਾਣ ਕਾਰਜ ਦਾ ਰਸਮੀ ਤੌਰ ‘ਤੇ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਪਿੰਡ ਵਾਸੀਆਂ ਅਤੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ: ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਿੰਡ ਘੁਟੀਂਡ ਵਿਖੇ ਐੱਸ.ਸੀ. ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਪਿੰਡ ਨਿਵਾਸੀਆਂ ਨੂੰ ਆਪਣੇ ਸਮਾਜਿਕ ਅਤੇ ਭਾਈਚਾਰਕ ਸਮਾਗਮਾਂ ਦੇ ਆਯੋਜਨ ਲਈ ਇੱਕ ਆਧੁਨਿਕ ਅਤੇ ਸੁਵਿਧਾਜਨਕ ਥਾਂ ਪ੍ਰਦਾਨ ਕਰੇਗੀ।

ਵਿਧਾਇਕ ਬੜਿੰਗ ਨੇ ਅੱਗੇ ਕਿਹਾ ਕਿ ਸਾਡਾ ਮੁੱਖ ਮਨੋਰਥ ਹਲਕੇ ਦੇ ਹਰ ਪਿੰਡ ਵਿੱਚ ਬਿਨਾਂ ਕਿਸੇ ਪੱਖਪਾਤ ਜਾਂ ਭੇਦਭਾਵ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਹੈ, ਤਾਂ ਜੋ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਪਿੰਡ ਘੁਟੀਂਡ ਦੇ ਸਮੂਹ ਨਿਵਾਸੀਆਂ ਨੂੰ ਇਸ ਸ਼ੁਭ ਕਾਰਜ ਲਈ ਵਧਾਈ ਦਿੱਤੀ ਅਤੇ ਆਖਿਆ ਕਿ ਹਲਕਾ ਅਮਲੋਹ ਵਿੱਚ ਵਿਕਾਸ ਦੀ ਇਹ ਰਫ਼ਤਾਰ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪਿੰਡ ਦੀ ਪੰਚਾਇਤ, ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।