ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

by | May 27, 2025 | breaking news, crime, daily | 0 comments

ਜਗਦੀਪ ਮੋਲਾ ਕਤਲ ਕੇਸ ਦਾ ਮੁੱਖ ਸ਼ੂਟਰ ਹੈ ਰਾਹੁਲ ਸਿੰਘ, ਏਜੀਟੀਐਫ ਅਤੇ ਤਰਨ ਤਾਰਨ ਪੁਲਿਸ ਨੇ ਸਾਂਝੀ ਕਾਰਵਾਈ ‘ਚ ਕੀਤਾ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ

ਮੁਲਜ਼ਮ ਨੇ ਪੁਲਿਸ ਟੀਮ ‘ਤੇ ਖੁਲ੍ਹੇਆਮ ਗੋਲੀਆਂ ਚਲਾਈਆਂ, ਗ੍ਰਿਫ਼ਤਾਰੀ ਤੋਂ ਪਹਿਲਾਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਮੁਲਜ਼ਮ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਹੋਰ ਜਾਂਚ ਜਾਰੀ: ਐਸਐਸਪੀ ਤਰਨ ਤਾਰਨ ਅਭਿਮਨਿਊ ਰਾਣਾ*

ਚੰਡੀਗੜ੍ਹ/ਤਰਨ ਤਾਰਨ, 26 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਜਗਦੀਪ ਮੋਲਾ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰ ਰਾਹੁਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਜ਼ਿਕਰਯੋਗ ਹੈ ਕਿ ਜਗਦੀਪ ਮੋਲਾ ਨੂੰ ਤਰਨਤਾਰਨ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਵੇਲੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਉਹ 5 ਮਾਰਚ, 2025 ਨੂੰ ਦੁਪਹਿਰ 2 ਵਜੇ ਦੇ ਕਰੀਬ ਆਪਣੀ ਰਾਇਲ ਐਨਫੀਲਡ ਮੋਟਰਸਾਈਕਲ ‘ਤੇ ਕਿਤੇ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਹੁਲ ਸਿੰਘ ਇਸ ਕੇਸ ‘ਚ ਮੁੱਖ ਸ਼ੂਟਰ ਹੈ, ਜੋ ਹੀਰੋ ਸਪਲੈਂਡਰ ਮੋਟਰਸਾਈਕਲ ‘ਤੇ ਪਿੱਛੇ ਬੈਠਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਰਾਹੁਲ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਈ ਮਾਮਲਿਆਂ ਵਿੱਚ ਮੁੱਖ ਅਪਰਾਧੀ ਵਜੋਂ ਸ਼ਾਮਲ ਰਿਹਾ ਹੈ।

ਡੀਜੀਪੀ ਨੇ ਕਿਹਾ ਕਿ ਉਸ ਦੇ ਸਾਥੀਆਂ ਜੋ ਇਸ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋ ਸਕਦੇ ਹਨ, ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਏਜੀਟੀਐਫ ਐਸਆਈ ਚੰਦਰ ਮੋਹਨ ਅਤੇ ਐਸਐਚਓ ਸਿਟੀ ਤਰਨਤਾਰਨ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਤਰਨਤਾਰਨ ਦੇ ਪਿੰਡ ਬਾਠ ਵਿਖੇ ਦੋਸ਼ੀ ਨੂੰ ਹਿਰਾਸਤ ਵਿੱਚ ਲੈਣ ਦੀ ਕੀਤੀ ਕੋਸ਼ਿਸ਼ ਦੌਰਾਨ ਹੋਈ ਦੋ-ਤਰਫਾ ਗੋਲੀਬਾਰੀ ਉਪਰੰਤ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਭੱਜਣ ਦੀ ਕੋਸ਼ਿਸ਼ ਕਰਦਿਆਂ ਰਾਹੁਲ ਸਿੰਘ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਕੀਤੀ ਜਿਸ ਦੀ ਜਵਾਬੀ ਕਾਰਵਾਈ ਵਿੱਚ ਉਹ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਉਸਨੂੰ ਕਾਬੂ ਕਰ ਲਿਆ ਗਿਆ।

ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਕਤਲ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਉਸਦੇ ਸਾਥੀਆਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਕਈ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਫਲਤਾਵਾਂ ਮਿਲਣ ਦੀ ਉਮੀਦ ਹੈ।

ਇਸ ਸਬੰਧੀ ਐਫਆਈਆਰ ਨੰ. 48 ਮਿਤੀ 05/03/2025 ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103 ਅਤੇ 11 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...