ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

by | Mar 14, 2026 | breaking news, daily, politics | 0 comments

ਚੰਡੀਗੜ੍ਹ, 13 ਮਾਰਚ:

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ ‘ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ, ਉਦਯੋਗਪਤੀਆਂ ਅਤੇ ਵਪਾਰ ਪ੍ਰੋਤਸਾਹਨ ਸੰਸਥਾਵਾਂ ਦੇ ਨੁਮਾਇੰਦਿਆਂ ਦਰਮਿਆਨ ਦੁਵੱਲੇ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਗਈ।

ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ ਦੀ ਮੰਤਰੀ ਕੌਂਸਲਰ ਮਿਸ ਯੂਈ-ਜਿਨ ਚੋਨ ਨੇ ਦੱਸਿਆ ਕਿ ਭਾਰਤ ਅਤੇ ਕੋਰੀਆ ਦਰਮਿਆਨ ਦੁਵੱਲੇ ਆਰਥਿਕ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ ਅਤੇ ਇਸ ਵੇਲੇ 670 ਤੋਂ ਵੱਧ ਕੋਰੀਆਈ ਕੰਪਨੀਆਂ ਭਾਰਤ ਵਿੱਚ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਨਿਰਮਾਣ, ਸੈਮੀਕੰਡਕਟਰ, ਐਮਐਸਐਮਈ ਸਹਿਯੋਗ ਅਤੇ ਉੱਨਤ ਨਿਰਮਾਣ ਵਰਗੇ ਖੇਤਰਾਂ ਵਿੱਚ ਕੋਰੀਆਈ ਨਿਵੇਸ਼ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਰੱਖਿਆ, ਪੁਲਾੜ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਭਾਰਤ ਨਾਲ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੋਰੀਆ ਦੀ ਰਣਨੀਤਕ ਦਿਲਚਸਪੀ ਨੂੰ ਵੀ ਉਜਾਗਰ ਕੀਤਾ, ਜਦੋਂ ਕਿ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਦੋਵੇਂ ਦੇਸ਼ਾਂ ਦੇ ਨਾਗਰਿਕਾਂ ਦੇ ਸਬੰਧਾਂ ਨੂੰ ਸੰਸਥਾਗਤ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਮਜ਼ਬੂਤ ਉਦਯੋਗਿਕ ਅਧਾਰ ਨੂੰ ਦੇਖਦਿਆਂ ਕੋਰੀਆ ਅਤੇ ਪੰਜਾਬ ਦਰਮਿਆਨ ਸਾਂਝੇਦਾਰੀ ਦਾ ਵਿਸਥਾਰ ਵਧਦਾ ਰਹੇਗਾ।

ਕੋਰੀਆ ਟ੍ਰੇਡ-ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ (ਕਓਟੀਆਰਏ) ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਜੈਵੁੱਕ (ਜੇਕ) ਲੀ ਨੇ ਕੋਰੀਆਈ ਕੰਪਨੀਆਂ ਅਤੇ ਗਲੋਬਲ ਭਾਈਵਾਲਾਂ ਵਿਚਕਾਰ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਕਓਟੀਆਰਏ ਦੀ ਭੂਮਿਕਾ ‘ਤੇ ਚਾਨਣਾ ਪਾਇਆ ਅਤੇ ਪੰਜਾਬ ਦੇ ਤਰਜੀਹੀ ਖੇਤਰਾਂ ਵਿੱਚ ਕੋਰੀਆਈ ਨਿਵੇਸ਼ਾਂ ਨੂੰ ਸੁਵਿਧਾਜਨਕ ਬਣਾਉਣ ਸਬੰਧੀ ਆਪਣੀ ਦਿਲਚਸਪੀ ਨੂੰ ਦੁਹਰਾਇਆ।

ਸੁਨਜਿਨ ਇੰਡੀਆ ਦੇ ਪ੍ਰਧਾਨ ਸ੍ਰੀ ਬੀ.ਕੇ. ਲੀ ਨੇ ਉਦਯੋਗਿਕ ਵਿਕਾਸ ਦੇ ਇੱਕ ਮਜ਼ਬੂਤ ਇੰਜਣ ਵਜੋਂ ਉਭਰਨ ਦੀ ਪੰਜਾਬ ਦੀ ਸੰਭਾਵਨਾ ਨੂੰ ਉਜਾਗਰ ਕੀਤਾ ਅਤੇ ਕੋਰੀਆਈ ਕੰਪਨੀਆਂ ਤੇ ਪੰਜਾਬ ਦੇ ਨਿਰਮਾਣ ਵਾਤਾਵਰਣ ਪ੍ਰਣਾਲੀ ਵਿਚਕਾਰ ਤਕਨਾਲੋਜੀ-ਅਧਾਰਤ ਉਦਯੋਗਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਈ.ਟੀ. ਨਿਰਮਾਣ, ਫੂਡ ਪ੍ਰੋਸੈਸਿੰਗ ਅਤੇ ਉਦਯੋਗਿਕ ਵਪਾਰ ਵਿੱਚ ਸਹਿਯੋਗ ਕੋਰੀਆ ਅਤੇ ਪੰਜਾਬ ਦਰਮਿਆਨ ਆਰਥਿਕ ਗਤੀ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ।

ਇਸ ਸੈਸ਼ਨ ਦੌਰਾਨ ਡੀਸੀਐਮ ਗਰੁੱਪ ਆਫ਼ ਸਕੂਲਜ਼, ਪੰਜਾਬ ਅਤੇ ਟੈਗਹਾਈਵ, ਕੋਰੀਆ ਗਣਰਾਜ ਦਰਮਿਆਨ ਇੱਕ ਸਮਝੌਤੇ ਪੱਤਰ (ਐਮਓਯੂ) ‘ਤੇ ਵੀ ਹਸਤਾਖਰ ਕੀਤੇ, ਜਿਸਦਾ ਉਦੇਸ਼ ਸਿੱਖਿਆ ਤਕਨਾਲੋਜੀ ਅਤੇ ਡਿਜੀਟਲ ਸਿਖਲਾਈ ਸਮਾਧਾਨਾਂ ਵਿੱਚ ਸਹਿਯੋਗ ਨੂੰ ਵਧਾਉਣਾ ਹੈ। ਡੀਸੀਐਮ ਗਰੁੱਪ ਆਫ਼ ਸਕੂਲਜ਼ ਦੇ ਸੀਈਓ ਸ੍ਰੀ ਅਨਿਰੁੱਧ ਗੁਪਤਾ ਅਤੇ ਟੈਗਹਾਈਵ ਦੇ ਸੀਈਓ ਸ੍ਰੀ ਪੰਕਜ ਅਗਰਵਾਲ ਵੱਲੋਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਸਮਝੌਤਾ ਪੱਤਰ ਦਾ ਆਦਾਨ-ਪ੍ਰਦਾਨ ਕੀਤਾ ਗਿਆ।

ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਮਾਨਯੋਗ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਆਰਥਿਕ ਹੱਬ ਵਿੱਚ ਪਰਿਵਰਤਨ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਦੀ ਖੇਤੀਬਾੜੀ ਵਿਰਾਸਤ ਬਹੁਤ ਮਜ਼ਬੂਤ ਹੈ, ਪਰ ਸੂਬਾ ਸਰਕਾਰ ਅਗਲੀ ਪੀੜ੍ਹੀ ਨੂੰ ਆਧੁਨਿਕ ਉਦਯੋਗ ਅਤੇ ਕਾਰੋਬਾਰ ਵਿੱਚ ਸ਼ਾਮਲ ਕਰਨ ਲਈ ਨਵੇਂ ਖੇਤਰਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਆਪਣੇ-ਆਪ ਨੂੰ ਉਦਯੋਗਿਕ ਵਿਕਾਸ, ਨਵੀਨਤਾ ਅਤੇ ਮਜ਼ਬੂਤ ਆਰਥਿਕ ਵਿਕਾਸ ਲਈ ਇੱਕ ਪ੍ਰਵੇਸ਼ ਦੁਆਰ ਵਜੋਂ ਸਥਾਪਤ ਕਰ ਰਿਹਾ ਹੈ।

ਇਸ ਸੈਸ਼ਨ ਦੌਰਾਨ ਤਕਨਾਲੋਜੀ, ਨਿਰਮਾਣ ਅਤੇ ਹੁਨਰ ਵਿਕਾਸ ਵਿੱਚ ਪੰਜਾਬ-ਕੋਰੀਆ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਸਥਾਗਤ ਤੇ ਉਦਯੋਗਿਕ ਸ਼ਮੂਲੀਅਤ ਰਾਹੀਂ ਸਹਿਯੋਗ ਦੇ ਨਵੇਂ ਰਾਹਾਂ ਦੀ ਪੜਚੋਲ ਕਰਨ ਲਈ ਦੋਵਾਂ ਧਿਰਾਂ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਗਈ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...