ਪ੍ਰਤਾਪ ਬਾਜਵਾ ਖਿਲਾਫ ‘ਆਪ’ ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

by | Apr 15, 2025 | breaking news, daily, politics | 0 comments

‘ਆਪ’ ਵਰਕਰਾਂ ਨੇ “ਕਾਂਗਰਸ ਦਾ ਹੱਥ ਅੱਤਵਾਦੀਆਂ ਦੇ ਨਾਲ” ਨਾਂ ਦੀ ਤਖ਼ਤਿਆਂ ਫੜ ਕੇ ਬਾਜਵਾ ਵਿਰੁੱਧ ਖੋਲ੍ਹਿਆ ਮੋਰਚਾ

ਅਮਨ ਅਰੋੜਾ ਦਾ ਅਲਟੀਮੇਟਮ: ਬਾਜਵਾ ਜਾਂ ਤਾਂ ਪੁਲਿਸ ਨੂੰ ਸੱਚ ਦੱਸਣ, ਜਾਂ ਫਿਰ ਡਰ ਫੈਲਾਉਣ ਲਈ ਪੰਜਾਬ ਤੋਂ ਬਿਨਾਂ ਸ਼ਰਤ ਅਤੇ ਬਿਨਾਂ ਦੇਰੀ ਮੁਆਫ਼ੀ ਮੰਗਣ

ਅਮਨ ਅਰੋੜਾ ਨੇ ਕਿਹਾ: ਬਾਜਵਾ ਜੀ, ਤੁਹਾਡੇ ਝੂਠ ਦਾ ਹੋਵੇਗਾ ਪਰਦਾਫਾਸ਼ – ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ

ਚੰਡੀਗੜ੍ਹ, 15 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਨੇ ਅੱਜ ਮੋਹਾਲੀ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਭੜਕਾਊ ਬਿਆਨ ਦੀ ਨਿੰਦਾ ਕਰਦੇ ਹੋਏ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਡਾ.ਬਲਬੀਰ ਸਿੰਘ ਦੇ ਨਾਲ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਬਾਜਵਾ ਤੋਂ ਜਵਾਬਦੇਹੀ ਦੀ ਮੰਗ ਕੀਤੀ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਬਾਜਵਾ ‘ਤੇ ਹਮਲਾ ਕਰਦਿਆਂ ਕਿਹਾ, “ਪੰਜਾਬ ਵਿੱਚ 50 ਗ੍ਰਨੇਡਾਂ ਦੇ ਹੋਣ ਬਾਰੇ ਬਾਜਵਾ ਦੇ ਬੇਬੁਨਿਆਦ ਦਾਅਵੇ ‘ਆਪ’ ਸਰਕਾਰ ਅਧੀਨ ਬਹਾਲ ਹੋਈ ਸ਼ਾਂਤੀ ਨੂੰ ਭੰਗ ਕਰਨ ਅਤੇ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਹੈ। ਜੇਕਰ ਬਾਜਵਾ ਕੋਲ ਭਰੋਸੇਯੋਗ ਜਾਣਕਾਰੀ ਹੈ, ਤਾਂ ਉਹ ਇਸ ਨੂੰ ਪੰਜਾਬ ਪੁਲਿਸ ਨਾਲ ਕਿਉਂ ਨਹੀਂ ਸਾਂਝਾ ਕਰ ਰਹੇ? ਉਹ ਸਿਰਫ਼ ਰਾਜਨੀਤਿਕ ਲਾਭ ਲਈ ਡਰ ਫੈਲਾ ਰਹੇ ਹਨ।”

ਅਰੋੜਾ ਨੇ ਬਾਜਵਾ ਲਈ ਦੋ ਸਪੱਸ਼ਟ ਵਿਕਲਪ ਰੱਖੇ ਪਹਿਲਾ- ਆਪਣੀ ਜਾਣਕਾਰੀ ਦੇ ਸਰੋਤ ਦਾ ਖ਼ੁਲਾਸਾ ਕਰੋ ਅਤੇ ਪੰਜਾਬ ਪੁਲਿਸ ਨੂੰ ਦਿਓ। ਜੇਕਰ ਦਾਅਵੇ ਸੱਚੇ ਹਨ ਤਾਂ ਤੁਹਾਡੇ ਖਿਲਾਫ ਹੋਈ ਐਫਆਈਆਰ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਦੂਜਾ- ਜੇਕਰ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ, ਤਾਂ ਉਨ੍ਹਾਂ ਨੂੰ ਝੂਠ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਜਨਤਕ ਤੌਰ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਅਰੋੜਾ ਨੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਤੋਂ ਇਨਕਾਰ ਕਰਨ ਲਈ ਬਾਜਵਾ ਦੀ ਵੀ ਆਲੋਚਨਾ ਕੀਤੀ ਅਤੇ ਉਨ੍ਹਾਂ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ” ਬਾਜਵਾ ਦਾ ਆਪਣੇ ਦਾਅਵਿਆਂ ਨੂੰ ਸਾਬਤ ਨਹੀਂ ਕਰਨਾ ਉਨ੍ਹਾਂ ਦੇ ਇਰਾਦਿਆਂ ਬਾਰੇ ਗੰਭੀਰ ਸ਼ੱਕ ਪੈਦਾ ਕਰਦਾ ਹੈ। ਪੰਜਾਬ ਦੀਆਂ ਖ਼ੁਫ਼ੀਆ ਏਜੰਸੀਆਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਕੇ, ਉਹ ਉਨ੍ਹਾਂ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ ਜੋ ਸੂਬੇ ਨੂੰ ਅਸਥਿਰ ਕਰਨਾ ਚਾਹੁੰਦੀਆਂ ਹਨ,”।

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਨ੍ਹਾਂ ਭਾਵਨਾਵਾਂ ਨੂੰ ਦੁਹਰਾਉਂਦੇ ਹੋਏ ਬਾਜਵਾ ਦੇ ਬਿਆਨਾਂ ਨੂੰ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ “ਕਾਂਗਰਸ ਅਤੇ ਉਸ ਦੇ ਸਹਿਯੋਗੀ ‘ਆਪ’ ਸਰਕਾਰ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ। ਇਸ ਲਈ ਉਹ ਅਸ਼ਾਂਤੀ ਪੈਦਾ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ‘ਬਾਜਵਾ’ ਦੀਆਂ ਟਿੱਪਣੀਆਂ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦੀਆਂ ਹਨ,”

ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਡਾ. ਰਵਜੋਤ ਸਿੰਘ ਅਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਫੈਲੇ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਹਨ । ਡਾ. ਬਲਬੀਰ ਨੇ ਕਿਹਾ “ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪੰਜਾਬ ਦੀਆਂ ਪਿਛਲੀਆਂ ਮੁਸੀਬਤਾਂ ਲਈ ਜ਼ਿੰਮੇਵਾਰ ਹਨ ਅਤੇ ਉਹ ਹੁਣ ਸਾਡੀ ਤਰੱਕੀ ਨੂੰ ਪਟੜੀ ਤੋਂ ਉਤਾਰਨ ਲਈ ਇੱਕਜੁੱਟ ਹੋ ਗਏ ਹਨ,”।

‘ਆਪ’ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਬਾਜਵਾ ਸਹਿਯੋਗ ਨਹੀਂ ਕਰਦੇ ਜਾਂ ਮੁਆਫ਼ੀ ਨਹੀਂ ਮੰਗਦੇ, ਤਾਂ ਪਾਰਟੀ ਆਪਣੇ ਵਿਰੋਧ ਪ੍ਰਦਰਸ਼ਨਾਂ ਨੂੰ ਤੇਜ਼ ਕਰੇਗੀ ਅਤੇ ਉਨ੍ਹਾਂ ਦੀ ਰਿਹਾਇਸ਼ ਵੱਲ ਮਾਰਚ ਕਰੇਗੀ।

ਅਰੋੜਾ ਨੇ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਰੇ ਰਾਜਨੀਤਿਕ ਆਗੂਆਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ “ਪੰਜਾਬ ਨੇ ਕਾਫ਼ੀ ਦੁੱਖ ਝੱਲੇ ਹਨ। ਅਸੀਂ ‘ਆਪ’ ਦੇ ਸ਼ਾਸਨ ਅਧੀਨ ਕਿਸੇ ਨੂੰ ਵੀ ਸਖ਼ਤ ਮਿਹਨਤ ਨਾਲ ਪ੍ਰਾਪਤ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ,”।

ਪ੍ਰਦਰਸ਼ਨ ਦੌਰਾਨ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਕੁਲਵੰਤ ਸਿੰਘ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਹਰਚੰਦ ਸਿੰਘ ਬਰਸਟ, ‘ਆਪ’ ਆਗੂ ਰਣਜੋਤ ਹਡਾਨਾ, ਅਮਨਦੀਪ ਸਿੰਘ ਮੋਹੀ, ਨੀਲ ਗਰਗ, ਗੋਵਿੰਦਰ ਮਿੱਤਲ, ਵਿਨੀਤ ਵਰਮਾ, ਪਰਮਿੰਦਰ ਗੋਲਡੀ, ਪ੍ਰਭਜੋਤ ਕੌਰ, ਕਰਮਜੀਤ ਕੌਰ, ਵਿੱਕੀ ਘਨੌਰ ਅਤੇ ਸੈਂਕੜੇ ‘ਆਪ’ ਵਲੰਟੀਅਰ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...