ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਦਾਇਰਾ ਵਧਾਉਣ ਲਈ ਮੰਨਾ ਤੇ ਹਰਦੀਪ ਗਿੱਲ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ*,

by | Sep 18, 2025 | breaking news, daily | 0 comments

ਕੇਂਦਰ ਦੀ ਕੈਬਿਨਟ ਵਿੱਚ ਪ੍ਰਸਤਾਵ ਰੱਖਣਗੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

ਜੰਡਿਆਲਾ ਗੁਰੂ , 18 ਸਤੰਬਰ()- ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਹਰਦੀਪ ਸਿੰਘ ਗਿੱਲ ਇੰਚਾਰਜ ਹਲਕਾ ਜੰਡਿਆਲਾ ਗੁਰੂ ਵੱਲੋਂ ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕਰਕੇ ਹੜ੍ਹਾਂ ਦੀ ਮਾਰ ਨਾਲ ਗ਼ਰੀਬ ਵਰਗ ਦੇ ਕੱਚੇ ਘਰਾਂ ਦੇ ਹੋਏ ਨੁਕਸਾਨ ਪ੍ਰਤੀ ਵਿਚਾਰ ਚਰਚਾ ਕਰਦੇ ਹੋਏ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਅਪੀਲ ਕੀਤੀ। ਮੰਨਾ ਤੇ ਹਰਦੀਪ ਗਿੱਲ ਵੱਲੋਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪੰਜਾਬ ਵਿੱਚ 32 ਫ਼ੀਸਦੀ ਦਲਿਤ ਆਬਾਦੀ ਹੈ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦੇ ਘਰ ਕੱਚੇ ਹਨ, ਪੂਰੇ ਪੰਜਾਬ ਵਿੱਚ ਲੋਕਾਂ ਦੇ ਕੱਚੇ ਘਰਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕੋਲ ਕੋਈ ਵੀ ਅਜਿਹੀ ਸਕੀਮ ਨਹੀਂ ਹੈ ਜਿਸ ਨਾਲ ਲੋਕਾਂ ਨੂੰ ਮਦਦ ਮਿਲ ਸਕੇ।

ਇਸ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਘੇਰਾ ਵਿਸ਼ਾਲ ਕਰਨ ਦੀ ਜ਼ਰੂਰਤ ਹੈ ਤਾਂ ਜੋ ਜ਼ਰੂਰਤਮੰਦ ਲੋਕਾਂ ਤੱਕ ਕੇਂਦਰ ਦੀ ਸਕੀਮ ਨਾਲ ਸਿੱਧੀ ਮਦਦ ਮਿਲ ਸਕੇ ਅਤੇ ਲੋਕ ਦੁਬਾਰਾ ਆਪਣੇ ਘਰ ਖੜ੍ਹੇ ਕਰ ਸਕਣ। ਮੰਨਾ ਤੇ ਹਰਦੀਪ ਗਿੱਲ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਅਸੀਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿੱਚ ਕੁਝ ਵਿਸ਼ੇਸ਼ ਪ੍ਰਬੰਧ ਕਰਕੇ ਗ਼ਰੀਬ ਪਰਿਵਾਰਾਂ ਤੱਕ ਮਦਦ ਪਹੁੰਚਾਉਣ ਦਾ ਰਾਹ ਪੱਧਰਾ ਕੀਤਾ ਜਾਵੇ ਜਿਸ ’ਤੇ ਮੰਤਰੀ ਸ਼ਿਵਰਾਜ ਚੌਹਾਨ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਹ ਮਾਮਲਾ ਜਿੱਥੇ ਕੈਬਨਿਟ ਦੀ ਮੀਟਿੰਗ ਵਿੱਚ ਰੱਖਣਗੇ ਉੱਥੇ ਹੀ ਇਸ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲ ਕਰਨਗੇ ਤਾਂ ਜੋ ਕਿਸੇ ਵਿਸ਼ੇਸ਼ ਸਕੀਮ ਨਾਲ ਗ਼ਰੀਬ ਲੋਕਾਂ ਤੱਕ ਕੇਂਦਰ ਸਰਕਾਰ ਦੀ ਮਦਦ ਨੂੰ ਸਿੱਧਾ ਪਹੁੰਚਾਇਆ ਜਾ ਸਕੇ। ਹਰਦੀਪ ਗਿੱਲ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਮਨਰੇਗਾ ਵਿੱਚ ਕੀਤੀ ਜਾ ਰਹੀ ਧੱਕੇਸ਼ਾਹੀ ਪ੍ਰਤੀ ਵੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਵਿੱਚ ਕੰਮ ਉਨ੍ਹਾਂ ਨੂੰ ਹੀ ਦਿੱਤਾ ਜਾ ਰਿਹਾ ਹੈ ਜੋ ਪੰਜਾਬ ਸਰਕਾਰ ਦੇ ਚਹੇਤੇ ਹਨ ਜਦੋਂ ਕਿ ਭਾਜਪਾ ਨਾਲ ਜੁੜੇ ਲੋਕਾਂ ਨੂੰ ਇਸ ਸਕੀਮ ਤੋਂ ਵੀ ਬਾਹਰ ਕੱਢਿਆ ਜਾ ਰਿਹਾ ਹੈ, ਜਿਸ ਪ੍ਰਤੀ ਸੰਬੰਧਿਤ ਅਫ਼ਸਰਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਹਰਦੀਪ ਗਿੱਲ ਨੇ ਦੱਸਿਆ ਕਿ ਮੰਤਰੀ ਸ਼ਿਵ ਰਾਜ ਚੌਹਾਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਵਿੱਚ ਕੇਂਦਰ ਸਰਕਾਰ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਿਹੜੇ ਅਫਸਰ ਮਨਰੇਗਾ ਵਿੱਚ ਧੱਕੇਸ਼ਾਹੀ ਕਰ ਰਹੇ ਹਨ ਉਨ੍ਹਾਂ ਨੂੰ ਵੀ ਸਬਕ ਸਿਖਾਇਆ ਜਾਵੇਗਾ।……

ਕੈਪਸ਼ਨ-ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਗਿੱਲ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...