ਪ੍ਰਿੰਸੀਪਲ ਸੈਕਟਰੀ (ਲੇਬਰ) ਵੱਲੋਂ ਆਪ ਹੁਦਰੇ ਲਏ ਜਾ ਰਹੇ ਫੈਸਲਿਆਂ ਖ਼ਿਲਾਫ਼ ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਵੱਲੋਂ ਸੰਘਰਸ਼ ਵਿੱਢਣ ਦਾ ਐਲਾਨ!

by | Jan 18, 2026 | breaking news, daily | 0 comments

ਪ੍ਰਿੰਸੀਪਲ ਸੈਕਟਰੀ ਬੋਰਡ ਦੀ ਮੀਟਿੰਗ ਤੋਂ ਬਿਨਾਂ ਉਸਾਰੀ ਕਿਰਤੀਆਂ ਦੇ ਖ਼ਿਲਾਫ਼ ਆਪ ਹੁਦਰੇ ਫ਼ੈਸਲੇ ਲੈਣੇ ਤੁਰੰਤ ਬੰਦ ਕਰੇ: ਸੁਖਦੇਵ ਸ਼ਰਮਾ,ਜੈਪਾਲ

ਯੂਨੀਅਨ ਨੇ 21 ਜਨਵਰੀ ਨੂੰ ਮੋਗਾ ਵਿਖੇ ਸੂਬਾ ਪੱਧਰੀ ਸੱਦੀ ਹੰਗਾਮੀ ਮੀਟਿੰਗ!

ਚੰਡੀਗੜ੍ਹ,18, ਜਨਵਰੀ:-ਪੰਜਾਬ ਲੇਬਰ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਅਤੇ ਬਿਲਡਿੰਗ ਐਂਡ ਅੰਦਰ ਕੰਸਟਰੱਕਸ਼ਨ ਵੈੱਲਫੇਅਰ ਬੋਰਡ ਦੇ ਸੈਕਟਰੀ ਵੱਲੋਂ ਬੋਰਡ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਬਿਨਾਂ ਕਿਰਤੀਆਂ ਦੀ ਭਲਾਈ ਦੀ ਬਜਾਏ, ਉਹਨਾਂ ਦੇ ਖਿਲਾਫ਼ ਆਪ ਹੁਦਰੇ ਲਏ ਜਾ ਰਹੇ ਫੈਸਲਿਆਂ ਦਾ ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਪੰਜਾਬ( ਰਜਿ:) ਨੇ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਲੇਬਰ ਡਿਪਾਰਟਮੈਂਟ ਦੇ ਪ੍ਰਿੰਸੀਪਲ ਸਕੱਤਰ ਖਿਲਾਫ਼ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਾਥੀ ਸੁਖਦੇਵ ਸ਼ਰਮਾ,ਸਕੱਤਰ ਜੈਪਾਲ,ਮੀਤ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ,ਸੂਬਾਈ ਮੀਤ ਪ੍ਰਧਾਨ ਭਰਪੂਰ ਸਿੰਘ ਬੁਲਾਪੁਰ,ਖਿਜਾਨਚੀ ਪ੍ਰਦੀਪ ਚੀਮਾ ਅਤੇ ਸੂਬਾ ਕਮੇਟੀ ਮੈਂਬਰ ਜੰਮੂ ਰਾਮ ਬਨਵਾਲਾ ਨੇ ਸਾਂਝੇ ਤੌਰ ‘ਤੇ ਪ੍ਰੈਸ ਦੇ ਨਾਂ ਜਾਰੀ ਕੀਤੇ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੇਬਰ ਡਿਪਾਰਟਮੈਂਟ ਦੇ ਪ੍ਰਿੰਸੀਪਲ ਸੈਕਟਰੀ ਵੱਲੋਂ ਬੋਰਡ ਵਿੱਚ ਨਿਯੁਕਤ ਕੀਤੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਤੋਂ ਬਿਨਾਂ ਆਪਣੀ ਮਰਜ਼ੀ ਨਾਲ ਨਵੇਂ ਨਿਯਮ ਬਣਾ ਕੇ ਆਪ ਹੁਦਰਾ ਸ਼ਾਹੀ ਫ਼ਰਮਾਨ ਜਾਰੀ ਕਰਦਿਆਂ ਫੈਸਲੇ ਲਏ ਜਾ ਰਹੇ ਹਨ, ਜੋ ਕਿ ਕਿਸੇ ਵੀ ਤਰ੍ਹਾਂ ਕਿਰਤੀਆਂ ਦੇ ਹੱਕ ਵਿੱਚ ਭੁਗਤਦੇ ਨਜ਼ਰ ਨਹੀਂ ਆ ਰਹੇ। ਜਿਸ ਦਾ ਉਹਨਾਂ ਦੀ ਯੂਨੀਅਨ ਵੱਲੋਂ ਡੱਟ ਕੇ ਵਿਰੋਧ ਹੀ ਨਹੀਂ ਕੀਤਾ ਜਾਵੇਗਾ ਸਗੋਂ ਸੂਬਾ ਪੱਧਰੀ ਪ੍ਰਿੰਸੀਪਲ ਸੈਕਟਰੀ ਖਿਲਾਫ ਸੰਘਰਸ਼ ਵਿੱਢਣ ਦਾ ਸਖਤ ਫੈਸਲਾ ਲਿਆ ਜਾਵੇਗਾ। ਜਾਰੀ ਬਿਆਨ ਵਿੱਚ ਆਗੂਆਂ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਐਕਸ ਗਰੇਸ਼ੀਅਆ ਸਕੀਮ ਨੂੰ ਮਨਜ਼ੂਰੀ ਨਾ ਦੇਣਾ,ਐਲਟੀਸੀ ਨੂੰ ਲਗਭਗ ਖਤਮ ਕਰਨ ਕਿਨਾਰੇ ਲੈ ਕੇ ਆਉਣਾ,ਸਰਜਰੀ ਦੇ ਬਕਾਇਆ ਰਕਮ ਨੂੰ ਸਿਹਤ ਬੀਮਾ ਨਾਲ ਜੋੜ ਕੇ ਕਿਰਤੀਆਂ ਨੂੰ ਨਜਾਇਜ਼ ਤੌਰ ਤੇ ਤੰਗ ਪਰੇਸ਼ਾਨ ਕਰਨਾ, ਦੇਸ਼ ਨੂੰ ਉਸਾਰਨ ਵਿੱਚ ਜ਼ਿੰਦਗੀ ਭਰ ਆਪਣੀਆਂ ਸਵਾਵਾਂ ਦੇਣ ਵਾਲੇ ਕਿਰਤੀਆਂ ਨੂੰ ਪੈਨਸ਼ਨ ਦੇਣ ਲਈ ਵੱਖ-ਵੱਖ ਸਮਾਂ ਸ੍ਰੇਣੀਆਂ ਵਿੱਚ ਵੰਡ ਕੇ ਪੈਨਸ਼ਨ ਨੂੰ ਘਟਾ ਕੇ ਦੇਣ ਦਾ ਫੈਸਲਾ ਕਰਨਾ ਕਿਰਤੀਆਂ ਤੇ ਵੱਡਾ ਆਰਥਿਕ ਹਮਲਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਯੂਨੀਅਨ ਦੇ ਜਨਰਲ ਸਕੱਤਰ ਸਾਥੀ ਸੁਖਦੇਵ ਸ਼ਰਮਾ ਨੇ ਪ੍ਰੈਸ ਬਿਆਨ ਚ ਅੱਗੇ ਦੱਸਿਆ ਕਿ ਕਿਰਤ ਵਿਭਾਗ ਦੇ ਮੁੱਖ ਸਕੱਤਰ ਵੱਲੋਂ ਆਪਣੇ ਫੈਸਲਿਆਂ ਰਾਹੀਂ ਕਿਰਤੀਆਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਨਜਾਇਜ਼ ਤੌਰ ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ,ਜਿਸ ਦੇ ਖਿਲਾਫ਼ ਯੂਨੀਅਨ ਵੱਲੋਂ 21 ਜਨਵਰੀ ਦਿਨ ਬੁੱਧਵਾਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਬੱਸ ਸਟੈਂਡ ਮੋਗਾ ਵਿਖੇ ਸੂਬਾ ਪੱਧਰੀ ਇੱਕ ਹੰਗਾਮੀ ਮੀਟਿੰਗ ਕੀਤੀ ਜਾ ਰਹੀ ਹੈ,ਜਿਸ ਵਿੱਚ ਇਹਨਾਂ ਕਿਰਤੀ ਵਿਰੋਧੀ ਫੈਸਲਿਆਂ ਖ਼ਿਲਾਫ਼ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਜਾਵੇਗਾ।

ਫੋਟੋ ਕੈਪਸ਼ਨ:ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਦੇ ਸੂਬਾਈ ਆਗੂਆਂ ਦੀ ਫਾਈਲ ਫੋਟੋ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...