ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਖਿਲਾਫ ਜਨਤਕ ਮੀਟਿੰਗ 
ਝੂਠੇ ਪਰਚਿਆਂ ਅਤੇ ਮੀਡੀਆ ਦੀ ਜੁਬਾਨਬੰਦੀ ਖ਼ਿਲਾਫ਼ 27 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ

by | Feb 7, 2026 | breaking news, daily | 0 comments

ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ RTI ਐਕਟਿਵਿਸਟ ਮਾਨਿਕ ਗੋਇਲ, ਪੱਤਰਕਾਰ ਮਨਿੰਦਰ ਸਿੱਧੂ, ਮਨਦੀਪ ਮੱਕੜ ਸਮੇਤ ਦਸ ਲੋਕਾਂ ਉੱਤੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਪਰਚਿਆਂ ਅਤੇ ਪੰਜਾਬ ਸਰਕਾਰ ਵੱਲੋਂ ਆਜ਼ਾਦ ਮੀਡੀਆ ਚੈਨਲਾਂ ਨੂੰ ਬੰਦ ਕਰਵਾਉਣ ਦੀਆਂ ਕੋਸ਼ਿਸ਼ਾਂ ਦੇ ਖ਼ਿਲਾਫ਼ ਅੱਜ ਅੰਮ੍ਰਿਤਸਰ ਦੇ ਵਿਰਸਾ ਵਿਹਾਰ ਵਿੱਚ ਇੱਕ ਵਿਸ਼ਾਲ ਜਨਤਕ ਮੀਟਿੰਗ ਸੱਦੀ ਗਈ।

ਇਸ ਮੀਟਿੰਗ ਵਿੱਚ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪੱਤਰਕਾਰ ਭਾਈਚਾਰੇ ਅਤੇ ਸਮਾਜਿਕ ਕਾਰਕੁੰਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ ਪੰਜਾਬ ਵਿੱਚ ਲਗਾਤਾਰ ਦਬਾਅ ਹੇਠ ਆ ਰਹੀ ਪ੍ਰੈੱਸ ਦੀ ਆਜ਼ਾਦੀ ਉੱਤੇ ਗੰਭੀਰ ਚਰਚਾ ਕੀਤੀ ਗਈ ਅਤੇ ਸਰਕਾਰ ਵੱਲੋਂ ਅਸਹਿਮਤ ਆਵਾਜ਼ਾਂ ਨੂੰ ਦਬਾਉਣ ਦੀ ਨੀਤੀ ਦੀ ਤੀਖੀ ਆਲੋਚਨਾ ਕੀਤੀ ਗਈ। ਮਾਝੇ ਦੀਆਂ ਕਰੀਬ 60 ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਸ ਮੀਟਿੰਗ ਵਿੱਚ ਹਿੱਸਾ ਲਿਆ।

ਗੱਲ ਮੁੱਖਮੰਤਰੀ ਦੀ ਗੈਰਮੌਜੂਦਗੀ ਵਿੱਚ ਸਰਕਾਰੀ ਹੈਲੀਕਾਪਟਰ ਦੀ ਵਰਤੋ ਦੇ ਸਵਾਲ ਤੋਂ ਹੋਈ ਸੀ , ਜਿਸ ਸਵਾਲ ਕਰਕੇ ਭਗਵੰਤ ਮਾਨ ਸਰਕਾਰ ਨੇ ਦਸ ਲੋਕਾਂ ਤੇ ਪਰਚੇ ਪਾ ਦਿੱਤੇ। ਸੈਂਟਰ ਸਰਕਾਰ ਦੀ ਤਰਜ ਤੇ ਆਪ ਸਰਕਾਰ ਵੀ ਜੁਬਾਨਬੰਦੀ ਤੇ ਉੱਤਰ ਆਈ ਹੈ।

ਮੀਟਿੰਗ ਵਿੱਚ ਮਾਲਵੇ ਦੀ ਤਰਜ਼ ’ਤੇ ਮਾਝੇ ਵਿੱਚ ਵੀ ਵੱਡੇ ਪੱਧਰ ’ਤੇ ਰੋਸ ਮੁਜ਼ਾਹਰਿਆਂ ਦੀ ਰੂਪਰੇਖਾ ਤਿਆਰ ਕੀਤੀ ਗਈ। ਇਸ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਕਿ 27 ਫਰਵਰੀ ਨੂੰ ਡੀਸੀ ਦਫ਼ਤਰ, ਅੰਮ੍ਰਿਤਸਰ ਸਾਹਿਬ ਵਿਖੇ ਪ੍ਰੈੱਸ ਦੀ ਜੁਬਾਨਬੰਦੀ ਅਤੇ ਝੂਠੇ ਪਰਚਿਆਂ ਦੇ ਖ਼ਿਲਾਫ਼ ਇੱਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਸਾਰੀਆਂ ਜਥੇਬੰਦੀਆਂ ਨੇ ਵਧ ਚੜ੍ਹ ਕੇ ਹਿੱਸਾ ਲੈਣ ਦਾ ਵਾਅਦਾ ਕੀਤਾ।

ਸਾਰੀਆਂ ਜਥੇਬੰਦੀਆਂ ਨੇ ਇਕਸੁਰ ਵਿੱਚ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ’ਤੇ ਹੋ ਰਹੇ ਹਮਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੱਤਰਕਾਰਾਂ, RTI ਐਕਟਿਵਿਸਟਾਂ ਅਤੇ ਆਜ਼ਾਦ ਮੀਡੀਆ ਉੱਤੇ ਦਰਜ ਕੀਤੇ ਗਏ ਝੂਠੇ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਬੁਲਾਰਿਆਂ ਨੇ ਕਿਹਾ ਕਿ ਲੋਕਤੰਤਰ ਦੀ ਰੱਖਿਆ ਲਈ ਆਜ਼ਾਦ ਪੱਤਰਕਾਰਤਾ ਦਾ ਜਿਉਂਦੇ ਰਹਿਣਾ ਬਹੁਤ ਜ਼ਰੂਰੀ ਹੈ।

ਸੰਘਰਸ਼ ਕਮੇਟੀ ਵੱਲੋਂ ਸਾਰੀਆਂ ਜਥੇਬੰਦੀਆਂ, ਪੱਤਰਕਾਰ ਸਾਥੀਆਂ ਅਤੇ ਕਾਰਕੁੰਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਭ ਨੂੰ ਅਪੀਲ ਕੀਤੀ ਗਈ ਕਿ 27 ਫਰਵਰੀ ਦੇ ਰੋਸ ਪ੍ਰੋਗਰਾਮ ਵਿੱਚ ਵੱਧ-ਚੜ੍ਹ ਕੇ ਸ਼ਾਮਿਲ ਹੋ ਕੇ ਪ੍ਰੈੱਸ ਦੀ ਆਜ਼ਾਦੀ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇ।

ਇਸ ਮੌਕੇ ਹੇਠ ਲਿਖੀਆਂ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ:
ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਿਸਾਨ ਮਜਦੂਰ ਸੰਘਰਸ਼ ਕਮੇਟੀ, ਭਾਕਿਯੂ ਡਕੌਂਦਾ (ਧਨੇਰ), ਭਾਕਿਯੂ ਡਕੌਂਦਾ (ਬੁਰਜਗਿੱਲ), ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੋਸਾਇਟੀ, ਪੀ ਆਰ ਟੀ ਸੀ ਪਨਬਸ ਕੰਟਰੈਕਟ ਵਰਕਰਜ ਯੂਨੀਅਨ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਡੇਮੋਕ੍ਰੇਟਿਕ ਟੀਚਰਜ਼ ਯੂਨੀਅਨ, ਡੇਮੋਕ੍ਰੇਟਿਕ ਮੁਲਾਜ਼ਮ ਮੋਰਚਾ, ਆਸ਼ਾ ਵਰਕਰਜ ਯੂਨੀਅਨ,ਇਫਟੂ, ਸੀ ਟੀ ਯੂ ਪੰਜਾਬ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਬੇਰੁਜਗਾਰ ਸਾਂਝਾ ਮੋਰਚਾ, ਤਰਕਸ਼ੀਲ ਸੋਸਾਇਟੀ,ਟੈਕਨੀਕਲ ਸਰਵਿਸਿਜ਼ ਯੂਨੀਅਨ, ਭਾਕਿਯੂ ਕ੍ਰਾਂਤੀਕਾਰੀ ਪੰਜਾਬ,ਗੁਰੂਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ, ਕੁੱਲ ਹਿੰਦ ਕਿਸਾਨ ਸਭਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ, ਗੁਰੂ ਰਾਮਦਾਸ ਸਿੰਘ ਸਭਾ, ਕਿਸਾਨ ਮਜਦੂਰ ਨੌਜਵਾਨ ਏਕਤਾ, ਭੀਮ ਐਕਸ਼ਨ ਕਮੇਟੀ, ਮਜਦੂਰ ਐਕਸ਼ਨ ਕਮੇਟੀ , ਡੇਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਡੇਮੋਕ੍ਰੇਟਿਕ ਆਸ਼ਾ ਵਰਕਰਜ ਯੂਨੀਅਨ, ਮਿਡ ਡੇ ਮੀਲ ਵਰਕਰਜ ਯੂਨੀਅਨ, ਟੈਕਨੀਕਲ ਅਤੇ ਮਕੇਨਿਕਲ਼ ਮੁਲਾਜ਼ਮ ਯੂਨੀਅਨ, ਡੇਮੋਕ੍ਰੇਟਿਕ ਜਲ ਸਰੋਤ ਵਰਕਰਜ ਯੂਨੀਅਨ, ਐਪਸੋ ਅੰਮ੍ਰਿਤਸਰ,ਡੇਮੋਕ੍ਰੇਟਿਕ ਮੁਲਾਜ਼ਮ ਫੋਰਮ, ਏਟਕ ਡੀ ਐਮ ਐੱਫ, ਮਿਸਲ ਸਤਲੁਜ, ਪੀ ਐਸ ਐਸ ਐੱਫ, ਚੰਡੀਗੜ੍ਹ, ਪੈਰਾ ਮੈਡੀਕਲ ਐਸਸੀਏਸ਼ਨ, ਪੰਜਾਬ ਰੋਡਵੇਜ਼ ਜਥੇਬੰਦੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ
ਆਦਿ ਹਾਜ਼ਰ ਸਨ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...