ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਯੁਗ ਕਵੀ ਸੁਰਜੀਤ ਪਾਤਰ ਦੇ ਜਨਮ ਦਿਨ ‘ਤੇ ‘ਸੁਰਜੀਤ ਪਾਤਰ ਨੂੰ ਯਾਦ ਕਰਦਿਆਂ..’ ਸਮਾਗਮ ਕਰਵਾਇਆ ਹੈ।

by | Jan 14, 2026 | breaking news, daily | 0 comments

ਸਮਾਗਮ ਦੀ ਪ੍ਰਧਾਨਗੀ . ਵਜੋਂ ਭਾਰਤੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਮਾਧਵ ਕੌਸ਼ਿਕ ਸ਼ਾਮਿਲ ਹੋਏ ਤੇ ਵਿਸ਼ੇਸ਼ ਮਹਿਮਾਨ ਮਿਸਜ਼ ਭੁਪਿੰਦਰ ਪਾਤਰ ਸਨ।

ਸਭ ਤੋਂ ਪਹਿਲਾਂ ਸ਼ਮਾ ਰੌਸ਼ਨ ਕੀਤੀ ਗਈ।
ਇਸ ਉਪਰੰਤ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਹੋਰਾਂ ਨੇ ਕਿਹਾ ਕਿ ਅੱਜ ਅਸੀਂ ਪਾਤਰ ਸਾਹਿਬ ਨੂੰ ਆਪਣੇ ਨੇੜੇ-ਤੇੜੇ ਮਹਿਸੂਸ ਕਰ ਰਹੇਂ ਹਾਂ। ਉਹ ਸ਼ਬਦਾਂ ਰਾਹੀਂ ਸਾਡੇ ਵਿਚ ਸਦਾ ਹਾਜ਼ਰ ਰਹਿਣਗੇ।

ਅਗਲੇ ਭਾਗ ਵਿੱਚ ਉੱਘੇ ਆਲੋਚਕ ਤੇ ਚਿੰਤਕ ਡਾ. ਸੁਖਦੇਵ ਸਿੰਘ ਸਿਰਸਾ ਨੇ ਸੁਰਜੀਤ ਪਾਤਰ ਯਾਦਗਾਰੀ ਭਾਸ਼ਨ ਦਿੰਦਿਆਂ ਕਿਹਾ ਕਿ ਸੁਰਜੀਤ ਪਾਤਰ ਨੇ ਪਿੱਛਲੇ ਪੰਜਾਹ ਸਾਲਾਂ ਪੰਜਾਬੀ ਕਵਿਤਾ ਦੀ ਪ੍ਰਤੀਨਿੱਧਤਾ ਕੀਤੀ। ਉਹਨਾਂ ਦੀਆਂ ਰਚਨਾਵਾਂ ਨੂੰ ਰਾਜਨੀਤਿਕ, ਸਮਾਜਿਕ ਤੇ ਸਭਿਆਚਾਰਕ ਸੰਦਰਭ ਦੇ ਰੂਪ ਵਿਚ ਦੇਖਣ ਦੀ ਲੋੜ ਹੈ। ਸਾਨੂੰ ਉਹਨਾਂ ਦੀ ਕਵਿਤਾ ਦੇ ਨਾਲ ਨਾਲ ਅਨੁਵਾਦ, ਵਾਰਤਕ ਨੂੰ ਪੜਚੋਲਣ ਦੀ ਲੋੜ ਹੈ। ਉਹਨਾਂ ਨੇ ਅਗਾਂਹ ਕਵਿਤਾ ਦੇ ਨੁਕਤੇ-ਨਿਗਾਹ ਤੋਂ ਭਾਰਤ ਦੇ ਮੌਜੂਦਾ ਹਾਲਾਤ ‘ਤੇ ਵਿਸਥਾਰ ਸਹਿਤ ਗੱਲ ਕੀਤੀ।
ਪ੍ਰਧਾਨਗੀ ਮੰਡਲ ਵਿੱਚੋ ਸਭ ਤੋਂ ਪਹਿਲਾਂ ਬੋਲਦੇ ਹੋਏ ਉੱਘੇ ਚਿੰਤਕ ਅਮਰਜੀਤ ਸਿੰਘ ਗਰੇਵਾਲ ਹੋਰਾਂ ਨੇ ਸੁਰਜੀਤ ਪਾਤਰ ਦੇ ਫਿਕਰਾਂ ਬਾਰੇ ਅਤੇ ਮੁੱਖ ਭਾਸ਼ਨ ਦੇ ਸੰਦਰਭ ਵਿਚ ਗੱਲ ਕੀਤੀ।ਇਸ ਤੋਂ ਬਾਅਦ ਭੁਪਿੰਦਰ ਪਾਤਰ ਹੋਰਾਂ ਨੇ ਸੁਰਜੀਤ ਪਾਤਰ ਦੀ ਸ਼ਾਇਰੀ ਨੂੰ ਤਰੁਨਮ ਵਿਚ ਗਾਇਆ ਅਤੇ ਕਵਿਤਾ ਦਾ ਪਾਠ ਵੀ ਕੀਤਾ।
ਪ੍ਰਧਾਨਗੀ ਭਾਸ਼ਨ ਵਜੋਂ ਡਾ. ਮਾਧਵ ਕੌਸ਼ਿਕ ਜੀ ਨੇ ਕਿਹਾ ਕਿ ਅੱਜ ਦਾ ਸਮਾਗਮ ਰਿਸ਼ੀ ਰਿਣ ਉਤਾਰਨ ਵਾਲ਼ਾ ਦਿਨ ਹੈ। ਉਹਨਾਂ ਅਗਾਂਹ ਕਿ ਕਿਹਾ ਪਾਤਰ ਸਾਹਿਬ ਦਾ ਸਾਰੇ ਹਿੰਦੋਸਤਾਨ ਵਿਚ ਸਤਿਕਾਰ ਹੈ। ਉਹਨਾਂ ਅਗਾਂਹ ਕਿਹਾ ਕਿ ਪਾਤਰ ਸਾਹਿਬ ਸਾਡੀਆਂ ਅੱਖਾਂ ਤੋਂ ਓਝਲ ਤਾਂ ਹੋ ਸਕਦੇ ਨੇ, ਏਥੋਂ ਜਾ ਨਹੀਂ ਸਕਦੇ। ਉਹਨਾਂ ਨੇ ਸੁਰਜੀਤ ਪਾਤਰ ਹੋਰਾਂ ਨਾਲ ਆਪਣੀਆਂ ਨਿਜੀ ਯਾਦਾਂ,ਸਾਂਝੀਆਂ ਕੀਤੀਆਂ।

ਸਮਾਗਮ ਦਾ ਦੂਸਰਾ ਭਾਗ ਕਵੀ ਦਰਬਾਰ ਦੇ ਰੂਪ ਵਿਚ ਹੋਇਆ। ਇਸ ਦੀ ਡਾ. ਯੋਜਨਾ ਰਾਵਤ ਤੇ ਮੁੱਖ ਮਹਿਮਾਨ ਦੇ ਤੌਰ ‘ਤੇ ਸੁਭਾਸ਼ ਭਾਸਕਰ ਸ਼ਾਮਿਲ ਹੋਏ। ਇਸ ਕਵੀ ਦਰਬਾਰ ਵਿਚ ਦਵਿੰਦਰ ਦਿਲਰੂਪ,ਗੁਰਜੰਟ ਰਾਜੇਆਣਾ, ਧਰਮਿੰਦਰ ਸੇਖੋਂ, ਕਰਨ ਸਹਰ, ਮੱਖਣ ਮਾਣ, ਵਿਸ਼ਾਲ ਜੋਗਿੰਦਰ ਨੂਰਮੀਤ, ਰਣਧੀਰ, ਸਿਮਰਤ ਗਗਨ, ਦੀਪਇੰਦਰ, ਬਲਜਿੰਦਰ ਸਿੰਘ, ਐੱਸ ਨਸੀਮ ਆਦਿ ਨੇ ਸ਼ਮੂਲੀਅਤ ਕੀਤੀ। ਪ੍ਰਧਾਨਗੀ ਮੰਡਲ ਵਿਚ ਬੋਲਦਿਆਂ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਸਕੱਤਰ ਸੁਭਾਸ਼ ਭਾਸਕਰ ਨੇ ਕਵੀ ਦਰਬਾਰ ਨੂੰ ਸਫਲ ਕਿਹਾ। ਡਾ. ਯੋਜਨਾ ਰਾਵਤ ਹੋਰਾਂ ਨੇ ਪਾਤਰ ਸਾਹਿਬ ਹੋਰਾਂ ਦੀ ਹਿੰਦੀ ਵਿਚ ਅਨੁਵਾਦਿਤ ਕਵਿਤਾ ਸੁਣਾਈ। ਮੰਚ ਸੰਚਾਲਨ ਸ਼ਾਇਰ ਜਗਦੀਪ ਸਿੱਧੂ ਤੇ ਡਾ. ਯੋਗਰਾਜ ਨੇ ਕੀਤਾ।

ਆਖ਼ਰ ਵਿਚ ਗਾਇਕ ਸੁਨੀਲ ਡੋਗਰਾ ਨੇ ਸੁਰਜੀਤ ਪਾਤਰ ਸਾਹਿਬ ਦੀਆਂ ਗ਼ਜ਼ਲਾਂ ਦਾ ਗਾਇਨ ਕੀਤਾ।ਧੰਨਵਾਦ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਅਸ਼ਵਨੀ ਚੈਟਲੇ ਨੇ ਕੀਤਾ.
ਇਸ ਸਮਾਗਮ ਵਿਚ ਨਰਿੰਰਪਾਲ ਕੌਰ, ਸ਼ਾਇਰ ਭੱਟੀ, ਪਾਲ ਅਜਨਬੀ, ਮਨਪ੍ਰੀਤ ਜਸ, ਭਰਪੂਰ ਢਿੱਲੋਂ, ਸੁਰਿੰਦਰ ਗਿੱਲ, ਚੇਤਨਾ ਗਿੱਲ, ਪ੍ਰੀਤਮ ਰੁਪਾਲ ਵਰਿੰਦਰ ਸਿੰਘ, ਜਗਦੀਸ਼ ਕੌਰ ਆਦਿ ਨੇ ਸ਼ਮੂਲੀਅਤ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...