ਪੰਜਾਬ ਕਾਂਗਰਸ ਨੇ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਕੀਤੀ ਤੇਜ਼

by | Oct 3, 2025 | breaking news, daily, politics | 0 comments

ਲੋਕਾਂ ਨੂੰ ਸਮਝਾਇਆ ਕਿ ਕਿਵੇਂ ਭਾਜਪਾ ਉਨ੍ਹਾਂ ਦਾ ਫ਼ਤਵਾ ਚੋਰੀ ਕਰਦੀ ਹੈ

ਰੋਪੜ, 3 ਅਕਤੂਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੋਂ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਤੇਜ਼ ਕਰ ਦਿੱਤੀ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਹੋਰ ਸੀਨੀਅਰ ਆਗੂਆਂ ਦੇ ਨਾਲ ਵੜਿੰਗ ਨੇ ਵੱਖ-ਵੱਖ ਥਾਵਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਸਮਝਾਇਆ ਕਿ ਭਾਜਪਾ ਕਿਵੇਂ ਵੋਟਾਂ ਰਹੀ ਹੈ ਅਤੇ ਉਨ੍ਹਾਂ ਦਾ ਫ਼ਤਵਾ ਚੋਰੀ ਕਰ ਰਹੀ ਹੈ।

ਬਾਅਦ ਵਿੱਚ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਵਿੱਚ, ਵੜਿੰਗ ਨੇ ਕਿਹਾ ਕਿ ਲੋਕਾਂ ਨੂੰ ਇਹ ਸਮਝਾਉਣ ਤੋਂ ਬਾਅਦ ਕਾਫ਼ੀ ਯਕੀਨ ਹੋ ਗਿਆ ਕਿ ਭਾਜਪਾ ਕਿਵੇਂ ਭਾਰਤੀ ਚੋਣ ਕਮਿਸ਼ਨ ਨਾਲ ਮਿਲ ਕੇ ਕਈ ਤਰੀਕਿਆਂ ਨਾਲ ਉਨ੍ਹਾਂ ਦੀਆਂ ਵੋਟਾਂ ਅਤੇ ਫ਼ਤਵਾ ਚੋਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ‘ਵੋਟ ਚੋਰੀ’ ਵਿਰੁੱਧ ਚੋਣ ਕਮਿਸ਼ਨ ਨੂੰ ਜਮ੍ਹਾਂ ਕਰਵਾਏ ਜਾਣ ਵਾਲੇ ਫਾਰਮਾਂ ‘ਤੇ ਦਸਤਖ਼ਤ ਕਰਨ ਲਈ ਤਿਆਰ ਹਨ।

ਇਸ ਦੌਰਾਨ ਉਨ੍ਹਾਂ ਨੇ ਕਰਨਾਟਕ ਦੇ ਦੋ ਹਲਕਿਆਂ ਦੇ ਮਾਮਲਿਆਂ ਦਾ ਹਵਾਲਾ ਦਿੱਤਾ, ਜਿੱਥੇ ਭਾਜਪਾ ਵੱਲੋਂ ਚੋਰੀ ਛਿਪੇ ਵੋਟਾਂ ਹਟਾਈਆਂ ਅਤੇ ਜੋੜੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਦੋਵਾਂ ਹਲਕਿਆਂ ਬਾਰੇ ਪੱਕੇ ਸਬੂਤ ਪੇਸ਼ ਕੀਤੇ ਸਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹੁਣ ਭਾਜਪਾ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਲਿਆ ਕੇ ਵੋਟ ਚੋਰੀ ਦੀ ਇੱਕ ਨਵੀਂ ਯੋਜਨਾ ਲੈ ਕੇ ਆਈ ਹੈ। ਇਸ ਯੋਜਨਾ ਨਾਲ ਭਾਜਪਾ ਮਨਮਾਨੇ ਢੰਗ ਨਾਲ ਉਨ੍ਹਾਂ ਵੋਟਰਾਂ ਦੇ ਨਾਮ ਹਟਾ ਰਹੀ ਹੈ, ਜਿਨ੍ਹਾ ਬਾਰੇ ਉਹ ਸੋਚਦੀ ਹੈ ਕਿ ਇਹ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਨਾਲ ਸੰਬੰਧਿਤ ਹੁਣ ਕਰਕੇ ਉਸਨੂੰ ਵੋਟ ਨਹੀਂ ਦੇਣਗੇ।

ਵੜਿੰਗ ਨੇ ਲੋਕਾਂ ਨੂੰ ਅਜਿਹੀਆਂ ਚਾਲਾਂ ਵਿਰੁੱਧ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਕਿ ਕਿਤੇ ਉਨ੍ਹਾਂ ਦੇ ਨਾਮ ਵੀ ਵੋਟਰ ਸੂਚੀਆਂ ਤੋਂ ਨਾ ਹਟਾ ਦਿੱਤੇ ਜਾਣ।

ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ 15 ਅਕਤੂਬਰ ਨੂੰ ਕਾਂਗਰਸ ਪਾਰਟੀ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਜਮ੍ਹਾਂ ਕਰਵਾਏ ਜਾਣ ਵਾਲੇ 5 ਕਰੋੜ ਦਸਤਖਤਾਂ ਦੇ ਹਿੱਸੇ ਵਜੋਂ 15 ਲੱਖ ਦਸਤਖਤ ਜਮ੍ਹਾ ਕਰਵਾਏਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...