ਪੰਜਾਬ ਕੈਬਨਿਟ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਤੇ ਮੁੜ-ਵਸੇਬੇ ਦੀ ਨਿਗਰਾਨੀ

by | Sep 1, 2025 | breaking news, daily | 0 comments

ਜ਼ਮੀਨੀ ਪੱਧਰ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਰਕਾਰ ਵੱਲੋਂ ਮਦਦ ਤੇ ਸਹਾਇਤਾ

ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਸਮੀਖਿਆ

ਚੰਡੀਗੜ੍ਹ, 31 ਅਗਸਤ

ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਆਪਕ ਰਾਹਤ ਅਤੇ ਮੁੜ-ਵਸੇਬੇ ਦੇ ਕੰਮਾਂ ਵਿੱਚ ਸਰਗਰਮੀ ਨਾਲ ਲੱਗੀ ਹੋਈ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਇਹ ਯਕੀਨੀ ਬਣਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੇ ਹਨ ਕਿ ਲੋੜੀਂਦੀ ਸਹਾਇਤਾ ਲੋਕਾਂ ਤੱਕ ਪਹੁੰਚ ਸਕੇ ਅਤੇ ਪ੍ਰਸ਼ਾਸਨ ਦੇ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇ।

ਸਰਕਾਰ ਦੇ ਮੁੱਖ ਅਧਿਕਾਰੀਆਂ ਵੱਲੋਂ ਸਰੋਤ ਜੁਟਾਉਂਦਿਆਂ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਦੌਰਾਨ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਸੰਸਦ ਮੈਂਬਰ ਵਜੋਂ ਆਪਣੇ ਫੰਡ ਵਿੱਚੋਂ 50 ਲੱਖ ਰੁਪਏ ਮਨਜ਼ੂਰ ਕੀਤੇ ਹਨ। ਇਹ ਫੰਡ ਮੁਕੇਰੀਆਂ ਹਲਕੇ ਵਿੱਚ ਧੁੱਸੀ ਬੰਨ੍ਹ ਅਤੇ ਚੱਬੇਵਾਲ ਹਲਕੇ ਵਿੱਚ ਕੁਕਰਾਂ ਡੈਮ ਨੂੰ ਮਜ਼ਬੂਤ ਕਰਨ ਅਤੇ ਮੁਰੰਮਤ ਕਰਨ ਲਈ ਵਰਤਿਆ ਜਾਵੇਗਾ, ਕਿਉਂਕਿ ਇਹ ਦੋਵੇਂ ਹੀ ਹਾਲ ਹੀ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਘੱਗਰ ਨਦੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਖਨੌਰੀ ਹੈੱਡਵਰਕਸ ਦਾ ਦੌਰਾ ਕੀਤਾ ਅਤੇ ਕਿਹਾ ਕਿ ਪਾਣੀ ਦਾ ਪੱਧਰ ਇਸ ਵੇਲੇ 743.7 ਫੁੱਟ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ 748 ਫੁੱਟ ਤੋਂ ਕਾਫੀ ਹੇਠਾਂ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਨੂੰ ਘੱਗਰ ਨਦੀ ਨੂੰ ਚੌੜਾ ਕਰਨ ‘ਤੇ ਲਈ ਸਟੇਅ ਵਾਪਸ ਲੈਣ ਲਈ ਕਹੇ ਤਾਂ ਜੋ ਪੰਜਾਬ ਸਰਕਾਰ ਨਦੀ ਦੇ ਕਿਨਾਰਿਆਂ ਨੂੰ ਚੌੜਾ ਅਤੇ ਮਜ਼ਬੂਤ ਕਰਕੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਵਧਾ ਸਕੇ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਅਜਨਾਲਾ ਹਲਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਮੰਤਰੀਆਂ ਵੱਲੋਂ ਸਭ ਤੋਂ ਵੱਧ ਪ੍ਰਭਾਵਿਤ ਪਿੰਡ ਘੋਨੇਵਾਲ ਦਾ ਦੌਰਾ ਕੀਤਾ ਗਿਆ, ਜਿੱਥੇ ਉਹ ਭਾਰੀ ਮੀਂਹ ਦੇ ਬਾਵਜੂਦ ਟਰੈਕਟਰ ‘ਤੇ ਪਹੁੰਚੇ। ਤਬਾਹੀ ਨੂੰ ਦੇਖ ਭਾਵੁਕ ਹੁੰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੰਤਰੀ ਨੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਨਰਹਾਵਾਲੀ, ਕਲਾਨੋਰ, ਮਛਰਾਲਾ, ਪੱਖੋਕੇ ਅਤੇ ਡੇਰਾ ਬਾਬਾ ਨਾਨਕ ਵਿੱਚ ਲਗਾਏ ਗਏ ਰਾਹਤ ਕੈਂਪਾਂ ਦਾ ਵੀ ਦੌਰਾ ਕੀਤਾ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੰਦ ਭਾਨ ਨਾਲੇ ਦੇ ਨੇੜੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿੱਜੀ ਤੌਰ ‘ਤੇ ਰਾਹਤ ਸਮੱਗਰੀ ਵੰਡੀ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ ਵਿੱਚ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ, ਜਿਸ ਵਿੱਚ 4,558 ਰਾਸ਼ਨ ਕਿੱਟਾਂ ਅਤੇ 2,017 ਪਸ਼ੂਆਂ ਦੇ ਚਾਰੇ ਦੇ ਬੋਰੇ ਸ਼ਾਮਲ ਹਨ, ਵੰਡੇ ਗਏ ਹਨ। ਔਰਤਾਂ ਨੂੰ ਸੈਨੇਟਰੀ ਪੈਡ ਅਤੇ ਮੱਛਰਦਾਨੀਆਂ ਵੀ ਪ੍ਰਦਾਨ ਕੀਤੀਆਂ ਗਈਆਂ, ਜਦੋਂ ਕਿ ਪ੍ਰਭਾਵਿਤ ਬਜ਼ੁਰਗ ਨਾਗਰਿਕਾਂ ਲਈ ਬੁਢਾਪਾ ਘਰ ਖੋਲ੍ਹੇ ਗਏ ਹਨ, ਅਤੇ ਰਾਹਤ ਕੈਂਪਾਂ ਵਿੱਚ ਸਾਰੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਨਾਲ ਬਿਆਸ ਨਦੀ ਦੇ ਪੁਲ, ਜੋ ਕਿ ਟਾਂਡਾ ਅਤੇ ਸ੍ਰੀ ਹਰਗੋਬਿੰਦਪੁਰ ਨੂੰ ਜੋੜਦਾ ਹੈ, ਨੇੜੇ ‘ਤੇ ਧੁੱਸੀ ਬੰਨ੍ਹ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਧੁੱਸੀ ਨੂੰ ਮਜ਼ਬੂਤ ਅਤੇ ਸੁਰੱਖਿਅਤ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਦੀਆਂ ਲੋੜਾਂ ਦਾ ਜਾਇਜ਼ਾ ਲੈਣ ਲਈ ਮਿਆਣੀ ਪਿੰਡ ਦੇ ਇੱਕ ਰਾਹਤ ਕੈਂਪ ਦਾ ਵੀ ਦੌਰਾ ਕੀਤਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ “ਸਾਡਾ ਐਮ.ਐਲ.ਏ. ਸਾਡੇ ਵਿੱਚ” ਪ੍ਰੋਗਰਾਮ ਦੌਰਾਨ ਐਲਾਨ ਕੀਤਾ ਕਿ ਭਾਖੜਾ ਡੈਮ ਨੇੜਲੇ ਪਿੰਡਾਂ ਵਿੱਚ ਹੜ੍ਹਾਂ ਦਾ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਮੁੱਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਅਤ ਕਰਨ ਲਈ 15 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਇਸ ਸਾਲ ਖੇਤਰ ਨੂੰ ਹੜ੍ਹਾਂ ਤੋਂ ਬਚਾਇਆ ਗਿਆ ਹੈ। ਉਨ੍ਹਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਜੋ ਵੀ ਖੇਤਰ ਹੜ੍ਹ ਪ੍ਰਭਾਵਿਤ ਹਨ ਉਨ੍ਹਾਂ ਖੇਤਰਾਂ ਅੰਦਰ ਰਾਹਤ ਸਮੱਗਰੀ ਦੀ ਵੰਡ ਦਾ ਕਾਰਜ ਲਗਾਤਾਰ ਜਾਰੀ ਹੈ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਮਿਆਲ ਖੇਤਰ ਦੇ ਪਿੰਡ ਬਮਿਆਲ, ਪਲਾਹ, ਚੱਕ ਅਮੀਰ ਅਤੇ ਹੋਰਨਾਂ ਪਿੰਡਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ।

ਪੱਟੀ ਹਲਕੇ ਵਿੱਚ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਜਲੋਕੇ, ਕੋਟ ਬੁੱਢਾ, ਭਾਓਵਾਲ ਅਤੇ ਰਸੂਲਪੁਰ ਵਰਗੇ ਪਿੰਡਾਂ ਵਿੱਚ ਸਥਿਤੀ ਦਾ ਜਾਇਜਾ ਲਿਆ। ਉਨ੍ਹਾਂ ਨੇ ਪ੍ਰਭਾਵਤ ਇਲਾਕਿਆਂ ਦੇ ਵਸਨੀਕਾਂ ਨੂੰ ਰਾਸ਼ਨ, ਦਵਾਈਆਂ, ਤਰਪਾਲਾਂ ਅਤੇ ਪਸ਼ੂਆਂ ਲਈ ਚਾਰਾ ਸਮੇਤ ਜ਼ਰੂਰੀ ਵਸਤਾਂ ਪ੍ਰਦਾਨ ਕੀਤੀਆਂ।

ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਵੀ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਚਮੀਆਰੀ ਪਿੰਡ ਵਿਖੇ ਰਾਹਤ ਕੇਂਦਰ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ, ਵਰੁਣ ਰੂਜਮ ਅਤੇ ਬਸੰਤ ਗਰਗ ਸਮੇਤ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...