ਪੰਜਾਬ ’ਚ ਫਿਰੌਤੀਆਂ ਤੇ ਮਿੱਥ ਕੇ ਕਤਲ ਕਰਨ ਦੇ ਮਾਮਲਿਆਂ ’ਚ ਵਾਧੇ ਲਈ ਕੇਜਰੀਵਾਲ ਜ਼ਿੰਮੇਵਾਰ: ਸੁਖਬੀਰ ਸਿੰਘ ਬਾਦਲ

by | Jul 12, 2025 | breaking news, daily, politics | 0 comments

ਗੈਂਗਸਟਰਾਂ ਦੀ ਗੋਲੀਬਾਰੀ ਵਿਚ ਗੰਭੀਰ ਜ਼ਖ਼ਮੀ ਹੋਏ ਡਾ. ਅਨਿਲਜੀਤ ਸਿੰਘ ਕੰਬੋਜ ਨਾਲ ਕੀਤੀ ਮੁਲਾਕਾਤ, ਹਾਲ ਚਾਲ ਪੁੱਛਿਆ

ਆਪ ਸਰਕਾਰ ਦੀ ਜ਼ਮੀਨ ’ਹੜੱਪਣ’ ਦੀ ਸਕੀਮ ਖਿਲਾਫ ਪਾਰਟੀ ਵੱਲੋਂ 15 ਨੂੰ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਜਗਰਾਓਂ ਤੇ ਲੁਧਿਆਣਾ ਵਿਚ ਵੀ ਕੀਤੀਆਂ ਮੀਟਿੰਗਾਂ

ਲੁਧਿਆਣਾ, 11 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਅਤੇ ਇਸਦੇ ਸਰੋਤਾਂ ਦੀ ਲੁੱਟ ਰੋਕਣ ਵਾਸਤੇ ਇਕਜੁੱਟ ਹੋਣ ਅਤੇ ਉਹਨਾਂ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਅਤੇ ਫਿਰੌਤੀਆਂ ਤੇ ਮਿੱਥ ਕੇ ਕਤਲ ਕਰਨ ਦੇ ਮਾਮਲਿਆਂ ਵਿਚ ਚੋਖੇ ਵਾਧੇ ਲਈ ਆਪ ਕਨਵੀਨਰ ਨੂੰ ਜ਼ਿੰਮੇਵਾਰ ਠਹਿਰਾਇਆ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਇਥੇ ਡਾ. ਅਨਿਲਜੀਤ ਸਿੰਘ ਕੰਬੋਜ ਜੋ ਗੈਂਗਸਟਰਾਂ ਦੀ ਗੋਲੀਬਾਰੀ ਵਿਚ ਗੰਭੀਰ ਜ਼ਖ਼ਮੀ ਹੋ ਗਏ, ਦਾ ਹਾਲ ਚਾਲ ਪੁੱਛਣ ਲਈ ਉਹਨਾਂ ਨਾਲ ਮੁਲਾਕਾਤ ਕੀਤੀ। ਡਾ. ਕੰਬੋਜ ਨੇ ਫਿਰੌਤੀਆਂ ਦੀਆਂ ਧਮਕੀਆਂ ਤੋਂ ਡਰਨ ਤੋਂ ਹਿਨਕਾਰ ਕਰ ਦਿੱਤਾ ਸੀ। ਡਾ. ਕੰਬੋਜ ਜੋ ਪੰਜਾਬੀ ਫਿਲਮੀ ਅਦਾਕਾਰਾ ਤਾਨੀਆ ਦੇ ਪਿਤਾ ਹਨ, ਦਾ ਇਥੇ ਇਕ ਹਸਪਤਾਲ ਵਿਚ ਮੈਡੀਕਲ ਇਲਾਜ ਚਲ ਰਿਹਾ ਹੈ। ਸਰਦਾਰ ਬਾਦਲ ਨੇ ਡਾ. ਕੰਬੋਜ ਦਾ ਹਾਲ ਚਾਲ ਪੁੱਛਦਿਆਂ ਉਹਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਦੇ ਨਾਲ ਹੈ ਅਤੇ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਹਰ ਸਮੇਂ ਮੋਢੇ ਨਾਲ ਮੋਢਾ ਜੋੜ੍ਹ ਕੇ ਖੜ੍ਹਾ ਹੋਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀ ਕਾਨੂੰਨ ਹੀਣਤਾ ਭੋਗ ਰਹੇ ਹਨ ਜਦੋਂ ਕਿ ਕੇਜਰੀਵਾਲ ਅਸਿੱਧੇ ਤੌਰ ’ਤੇ ਸੂਬਾ ਚਲਾ ਰਹੇ ਹਨ ਤੇ ਸਿਰਫ ਪੈਸੇ ਇਕੱਠੇ ਕਰਨ ਵਿਚ ਦਿਲਚਸਪੀ ਰੱਖਦੇ ਹਨ।

ਉਹਨਾਂ ਕਿਹਾ ਕਿ ਮਿੱਥ ਕੇ ਕਤਲ ਕਰਨ ਦੇ ਮਾਮਲਿਆਂ ਵਿਚ ਚੋਖਾ ਵਾਧਾ ਹੋ ਗਿਆ ਹੈ ਤੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦਾ ਅਬੋਹਰ ਵਿਚ ਕਤਲ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਪ੍ਰਮੁੱਖ ਵਪਾਰੀਆਂ ਨੇ ਹੋਰ ਰਾਜਾਂ ਵਿਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਅਨੇਕਾਂ ਹੋਰ ਦਹਿਸ਼ਤ ਦੇ ਮਾਹੌਲ ਵਿਚ ਰਹਿ ਰਹੇ ਹਨ ਕਿਉਂਕਿ ਉਹਨਾਂ ਨੂੰ ਉਹਨਾਂ ਦੀ ਜਾਨ ਮਾਲ ਦੀ ਰਾਖੀ ਲਈ ਸਰਕਾਰ ’ਤੇ ਕੋਈ ਭਰੋਸਾ ਨਹੀਂ ਹੈ।
ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਦਾ ਕਾਨੂੰਨ ਵਿਵਸਥਾ ਕਾਇਮ ਰੱਖਣ ਦਾ ਇਕ ਰਿਕਾਰਡ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਆਪਸੀ ਭਾਈਚਾਰੇ ਦਾ ਮੁੱਦਈ ਰਿਹਾ ਹੈ ਤੇ ਅਸੀਂ ਆਪਣੀਆਂ ਸਰਕਾਰਾਂ ਵੇਲੇ ਇਹ ਸੱਚਾਈ ਸਾਬਤ ਵੀ ਕਰ ਕੇ ਵਿਖਾਈ। ਉਹਨਾਂ ਕਿਹਾ ਕਿ ਹਾਲਾਤ ਇਸ ਕਦਰ ਵਿਗੜ ਗਏ ਹਨ ਤੇ ਇੰਨਾ ਹੇਠਾਂ ਡਿੱਗ ਗਏ ਹਨ ਕਿ ਪੰਜਾਬ ਨੂੰ ਦਿੱਲੀ ਤੋਂ ਰਿਮੋਰਟ ਨਾਲ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਵਾਲਿਆਂ ਨੂੰ ਪੰਜਾਬੀਆਂ ਦੀ ਭਲਾਈ ਵਿਚ ਕੋਈ ਦਿਲਚਸਪੀ ਨਹੀਂ ਹੈ ਤੇ ਉਹ ਤਾਂ ਸਿਰਫ ਸੂਬੇ ਨੂੰ ਲੁੱਟਣ ’ਤੇ ਲੱਗੇ ਹਨ। ਇਸ ਮੌਕੇ ਸੀਨੀਅਰ ਆਗੂ ਸੰਜੀਤ ਸਿੰਘ ਸੰਨੀ ਗਿੱਲ ਵੀ ਹਾਜ਼ਰ ਸਨ।

ਬਾਅਦ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਆਪ ਸਰਕਾਰ ਦੀ ਜ਼ਮੀਨ ’ਹੜੱਪਣ’ ਦੀ ਸਕੀਮ ਜਿਸ ਤਹਿਤ ਉਹ ਲੁਧਿਆਣਾ ਸ਼ਹਿਰ ਵਿਚ ਲੈਂਡ ਪੂਲਿੰਗ ਦੇ ਨਾਂ ’ਤੇ 24 ਹਜ਼ਾਰ ਏਕੜ ਜ਼ਮੀਨ ਹੜੱਪ ਕਰਨਾ ਚਾਹੁੰਦੀ ਹੈ, ਦੇ ਖਿਲਾਫ 15 ਜੁਲਾਈ ਨੂੰ ਕੀਤੀ ਜਾ ਰਹੀ ਕਾਨਫਰੰਸ ਦੇ ਸੰਬੰਧ ਵਿਚ ਜਗਰਾਓਂ ਤੇ ਲੁਧਿਆਣਾ ਵਿਚ ਮੀਟਿੰਗਾਂ ਵੀ ਕੀਤੀਆਂ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਗਰਾਓਂ ਤੇ ਲੁਧਿਆਣਾ ਇਕਾਈਆਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹ ਕਦੇ ਵੀ ਆਪ ਸਰਕਾਰ ਵੱਲੋਂ 24 ਹਜ਼ਾਰ ਏਕੜ ਉਪਜਾਊ ਜ਼ਮੀਨ ਦਿੱਲੀ ਦੇ ਵਪਾਰੀਆਂ ਨੂੰ ਸੌਂਪਣ ਦੇ ਮਾੜੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਅਸੀਂ ਇਕ ਇੰਚ ਵੀ ਜ਼ਮੀਨ ਐਕਵਾਇਰ ਨਹੀਂ ਕਰਨ ਦਿਆਂਗੇ। ਵੁਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਪ੍ਰਭਾਵਤ ਕਿਸਾਨਾਂ ਨੇ ਮਹਿਸੂਸ ਕਰ ਲਿਆ ਹੈ ਕਿ ਉਹਨਾਂ ਦੀ ਉਪਜਾਊ ਜ਼ਮੀਨ ਧੱਕੇ ਨਾਲ ਇਕ ਪੁਰਾਣੇ ਕਾਨੂੰਨ ਤਹਿਤ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ ਤੇ ਉਹਨਾਂ ਨੇ ਇਸਦੇ ਖਿਲਾਫ ਅਕਾਲੀ ਦਲ ਦੀ ਮੁਹਿੰਮ ਦੀ ਪਹਿਲਕਦਮੀ ਦੀ ਹਮਾਇਤ ਕੀਤੀ ਹੈ।

ਇਸ ਮੌਕੇ ਸੀਨੀਅਰ ਆਗੂ ਸੰਨੀ ਗਿੱਲ, ਐਸ.ਆਰ.ਕਲੇਰ, ਰਣਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਹਰੀਸ਼ਰਾਏ ਢੰਡਾ, ਪਰਮਜੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਗਰੇਵਾਲ, ਪਰਉਪਕਾਰ ਸਿੰਘ ਘੁੰਮਣ, ਕਮਲ ਚੈਤਲੀ, ਆਰ ਡੀ ਸ਼ਰਮਾ, ਯਾਦਵਿੰਦਰ ਯਾਦੂ, ਜਸਪਾਲ ਗਿਆਸਪੁਰੀਆ, ਰਘੁਬੀਰ ਸਿੰਘ ਸਹਾਰਨਮਜਰਾ ਅਤੇ ਬਾਬਾ ਅਜੀਤ ਸਿੰਘ.ਵੀ ਮੀਟਿੰਗਾਂ ਵਿਚ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...