ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

by | Oct 3, 2025 | AGRICULTURE UPDATES, breaking news, daily | 0 comments

•ਕਿਸਾਨ ਘਰ ਬੈਠੇ ਮੋਬਾਈਲ ਫੋਨ ਰਾਹੀਂ ਆਸਾਨੀ ਨਾਲ ਬੁੱਕ ਕਰ ਸਕਦੇ ਹਨ ਸੀ.ਆਰ.ਐਮ. ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ

• ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਅਤੇ ਗਤੀਵਿਧੀਆਂ ਦੀ ਨਿਗਰਾਨੀ ਲਈ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ ਅਤੇ ਕਲੱਸਟਰ ਅਫਸਰ ਤਾਇਨਾਤ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 2 ਅਕਤੂਬਰ:–

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ।

ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਦਸਤਾਵੇਜ਼ੀਕਰਨ ਦੀ ਸਹੂਲਤ ਮਿਲਦੀ ਹੈ।

ਖੇਤੀਬਾੜੀ ਮੰਤਰੀ ਨੇ ਇਸ ਐਪ ਦੇ ਮਜ਼ਬੂਤ ਈਕੋਸਿਸਟਮ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ (ਵੀ.ਐਲ.ਐਫਜ਼) ਅਤੇ ਕਲੱਸਟਰ ਅਫਸਰ (ਸੀ.ਓਜ਼) ਸ਼ਾਮਲ ਹਨ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ। ਇਹ ਪਲੇਟਫਾਰਮ ਸੀ.ਆਰ.ਐਮ. ਮਸ਼ੀਨਾਂ ਦੇ ਪ੍ਰਾਈਵੇਟ ਮਾਲਕਾਂ ਨੂੰ ਆਪਣੇ ਉਪਕਰਣਾਂ ਨੂੰ ਰਜਿਸਟਰ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਭਾਈਚਾਰਕ ਸਹਾਇਤਾ ਲਈ, ਵੀ.ਐਲ.ਐਫਜ਼ ਕਿਸਾਨਾਂ ਲਈ ਆਪ ਵੀ ਮਸ਼ੀਨਾਂ ਬੁੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਕਿਸਾਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਐਪ ਦੇ ਬੈਕਐਂਡ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਇੱਕ ਰੀਅਲ-ਟਾਈਮ ਡੈਸ਼ਬੋਰਡ ਹੈ ਜੋ ਮਸ਼ੀਨ ਦੀ ਵਰਤੋਂ ਅਤੇ ਫੀਲਡ ਅਫਸਰਾਂ ਦੀਆਂ ਗਤੀਵਿਧੀਆਂ ਦੀ ਸਟੀਕ ਨਿਗਰਾਨੀ ਨੂੰ ਸਮਰੱਥ ਬਣਾਉਂਦਾ ਹੈ। ਇਹ ਜਵਾਬਦੇਹੀ, ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਅਨੁਕੂਲ ਸਰੋਤ ਯਕੀਨੀ ਬਣਾਉਂਦਾ ਹੈ ਅਤੇ ਵਾਢੀ ਦੇ ਮਹੱਤਵਪੂਰਨ ਸਮੇਂ ਦੌਰਾਨ ਕਿਸਾਨ ਭਾਈਚਾਰੇ ਲਈ ਲਾਹੇਵੰਦ ਬਣਦਾ ਹੈ। ਉਨ੍ਹਾਂ ਕਿਹਾ ਕਿ ਸਰੋਤਾਂ ਨੂੰ ਟਰੈਕ ਕਰਨ ਅਤੇ ਪ੍ਰਬੰਧਨ ਵਿੱਚ ਡੈਸ਼ਬੋਰਡ ਦੀ ਪ੍ਰਭਾਵਸ਼ੀਲਤਾ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਕਰਦੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ “ਉੱਨਤ ਕਿਸਾਨ” ਐਪ ਦੇ ਕਿਸਾਨ-ਪੱਖੀ ਡਿਜ਼ਾਈਨ ਦਾ ਹਵਾਲਾ ਦਿੰਦਿਆਂ ਕਿਸਾਨਾਂ ਨੂੰ ਇਸ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਪ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਅ ਲਿਆਉਂਦਿਆਂ ਇਸ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੰਮਲਿਤ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨੇੜਲੇ ਕਸਟਮ ਹਾਇਰਿੰਗ ਸੈਂਟਰਾਂ ਅਤੇ ਨਿੱਜੀ ਮਸ਼ੀਨ ਮਾਲਕਾਂ ਤੋਂ ਆਸਾਨ ਬੁਕਿੰਗ ਨੂੰ ਯਕੀਨੀ ਬਣਾ ਕੇ ਇਹ ਐਪ ਪਰਾਲੀ ਦੀ ਸੰਭਾਲ ਦਾ ਸਾਇੰਟੀਫਿਕ ਵਿਕਲਪ ਪ੍ਰਦਾਨ ਕਰਦੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਵਿਕਾਸ ਵਿੱਚ “ਉੱਨਤ ਕਿਸਾਨ” ਐਪ ਦੀ ਅਹਿਮ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਐਪ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰ ਰਹੀ ਹੈ ਅਤੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਭਵਿੱਖੀ ਪ੍ਰਗਤੀ ਲਈ ਇਸ ਦੀ ਡਿਜੀਟਲ ਨੀਂਹ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...