ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by | Aug 20, 2026 | breaking news, daily, politics | 0 comments

ਟਰਾਂਸਪੋਰਟ ਵਿਭਾਗ ਨੇ 18.27 ਲੱਖ ਡੀ.ਐੱਲ. ਅਤੇ ਆਰ.ਸੀ. ਅਰਜ਼ੀਆਂ ਵਿੱਚ ਸਿਰਫ਼ 0.36% ਬਕਾਇਆ ਦਰਜ ਕੀਤਾ, ਭਗਵੰਤ ਮਾਨ ਸਰਕਾਰ ਨਾਗਰਿਕ-ਕੇਂਦਰਿਤ ਅਤੇ ਸੁਖਾਲੀਆਂ ਸੇਵਾਵਾਂ ਨੂੰ ਦੇ ਰਹੀ ਹੈ ਤਰਜੀਹ: ਹਰਪਾਲ ਸਿੰਘ ਚੀਮਾ

2.71 ਲੱਖ ਅਰਜ਼ੀਆਂ ਪ੍ਰਾਪਤ ਹੋਣ ਦੇ ਬਾਵਜੂਦ ਡਰਾਈਵਿੰਗ ਲਾਇਸੰਸ ਸੇਵਾਵਾਂ ਵਿੱਚ ਸਿਰਫ਼ 1.06% ਬਕਾਇਆ ਦਰਜ: ਹਰਪਾਲ ਸਿੰਘ ਚੀਮਾ

ਹਰਪਾਲ ਸਿੰਘ ਚੀਮਾ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਾਰਜਕੁਸ਼ਲਤਾ ਬਰਕਰਾਰ ਰੱਖਣ ਅਤੇ ਨਿਰਧਾਰਤ ਸਮਾਂ-ਸੀਮਾ ਤੋਂ ਵੱਧ ਬਕਾਇਆ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 

ਲੋਕਾਂ ਨੂੰ ਸਮੇਂ ਸਿਰ ਅਤੇ ਜਵਾਬਦੇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਅਹਿਦ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਇਸੰਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਸੇਵਾਵਾਂ ਵਿੱਚ ਕੁੱਲ ਬਕਾਇਆ ਦਰ ਨੂੰ ਘਟਾ ਕੇ ਮਹਿਜ਼ 0.36% ਕਰ ਦਿੱਤਾ ਹੈ, ਜਿਸ ਨਾਲ ਬਕਾਇਆ ਮਾਮਲੇ 1% ਦੇ ਪੈਮਾਨੇ ਤੋਂ ਕਾਫ਼ੀ ਹੇਠਾਂ ਰਹੇ ਹਨ।

ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਪੱਧਰੀ ਕਾਰਗੁਜ਼ਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਮੁਲਾਂਕਣ ਵਿੱਚ ‘ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਇਨ ਡਿਲੀਵਰੀ ਆਫ਼ ਪਬਲਿਕ ਸਰਵਿਸਿਜ਼ ਐਕਟ, 2018’ ਅਧੀਨ ਨੋਟੀਫਾਈ ਕੀਤੀਆਂ 12 ਪ੍ਰਮੁੱਖ ਜਨਤਕ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ। ਇਸ ਸਮੀਖਿਆ ਮੀਟਿੰਗ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਸਮੇਤ ਪੰਜਾਬ ਭਰ ਦੇ ਉਪ ਮੰਡਲ ਮੈਜਿਸਟ੍ਰੇਟ-ਕਮ-ਲਾਇਸੰਸਿੰਗ ਤੇ ਰਜਿਸਟਰਿੰਗ ਅਥਾਰਟੀਆਂ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਸ਼ਾਮਲ ਹੋਏ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਭਗਵੰਤ ਮਾਨ ਸਰਕਾਰ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿੱਥੇ ਬਿਨਾਂ ਕਿਸੇ ਪ੍ਰਸ਼ਾਸਨਿਕ ਰੁਕਾਵਟ ਦੇ ਜਨਤਕ ਸੇਵਾਵਾਂ ਕੁਸ਼ਲਤਾ ਨਾਲ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”

ਵਿਭਾਗ ਦੀ ਕਾਰਗੁਜ਼ਾਰੀ ਦੇ ਅੰਕੜੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ, “1 ਜਨਵਰੀ ਤੋਂ 17 ਅਗਸਤ 2026 ਦਰਮਿਆਨ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਲਈ 15,55,958 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਨਿਰਧਾਰਤ ਸਮਾਂ-ਸੀਮਾ ਤੋਂ ਬਾਅਦ ਸਿਰਫ਼ 3,673 ਅਰਜ਼ੀਆਂ ਹੀ ਬਕਾਇਆ ਰਹੀਆਂ, ਜਿਸ ਨਾਲ ਬਕਾਇਆ ਦਰ ਮਹਿਜ਼ 0.24% ਦਰਜ ਕੀਤੀ ਗਈ। ਇਸੇ ਤਰ੍ਹਾਂ ਡਰਾਈਵਿੰਗ ਲਾਇਸੰਸਾਂ ਲਈ ਪ੍ਰਾਪਤ ਹੋਈਆਂ 2,71,146 ਅਰਜ਼ੀਆਂ ਵਿੱਚੋਂ ਸਿਰਫ਼ 2,871 ਮਾਮਲੇ ਹੀ ਬਕਾਇਆ ਸਨ, ਜੋ ਕਿ ਸਿਰਫ਼ 1.06% ਦੀ ਘੱਟ ਬਕਾਇਆ ਦਰ ਨੂੰ ਦਰਸਾਉਂਦਾ ਹੈ।”

ਸੰਯੁਕਤ ਅੰਕੜਿਆਂ ਨੂੰ ਉਜਾਗਰ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਇਸ ਸਮੇਂ ਦੌਰਾਨ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਸੇਵਾਵਾਂ ਲਈ ਪ੍ਰਾਪਤ ਹੋਈਆਂ ਕੁੱਲ 18,27,104 ਅਰਜ਼ੀਆਂ ਵਿੱਚੋਂ ਨਿਰਧਾਰਤ ਸਮੇਂ ਤੋਂ ਬਾਅਦ ਸਿਰਫ਼ 6,544 ਮਾਮਲੇ ਹੀ ਬਕਾਇਆ ਸਨ, ਜਿਸ ਨਾਲ ਸਮੁੱਚੀ ਬਕਾਇਆ ਦਰ ਸਿਰਫ਼ 0.36% ਰਹਿ ਗਈ ਹੈ। ਇਹ ਅੰਕੜੇ ਵਿਭਾਗ ਦੀ ਨਿਰੰਤਰ ਨਿਗਰਾਨੀ ਅਤੇ ਸੁਚਾਰੂ ਨਿਪਟਾਰਾ ਪ੍ਰਣਾਲੀ ਦਾ ਸਪੱਸ਼ਟ ਸਬੂਤ ਹਨ।”

ਅਧਿਕਾਰੀਆਂ ਨੂੰ ਕਾਰਜਕੁਸ਼ਲਤਾ ਦੇ ਇਸੇ ਮਿਆਰ ਨੂੰ ਬਰਕਰਾਰ ਰੱਖਣ ਦੇ ਨਿਰਦੇਸ਼ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ, “ਸਾਰੀਆਂ ਲਾਇਸੰਸਿੰਗ ਅਤੇ ਰਜਿਸਟਰਿੰਗ ਅਥਾਰਟੀਆਂ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ ਇਸ ਕਾਰਜਕੁਸ਼ਲਤਾ ਦੇ ਬੈਂਚਮਾਰਕ ਨੂੰ ਬਣਾਈ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਨਿਰਧਾਰਤ ਸਮਾਂ-ਸੀਮਾ ਤੋਂ ਬਾਅਦ ਬਕਾਇਆ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਸੂਬੇ ਦੇ ਸਾਰੇ ਨਾਗਰਿਕਾਂ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਮੁਸ਼ਕਲ ਰਹਿਤ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਅਧਿਕਾਰੀ ਆਪੋ-ਆਪਣੇ ਪੱਧਰ ‘ਤੇ ਸਖ਼ਤ ਅੰਦਰੂਨੀ ਨਿਗਰਾਨੀ ਜਾਰੀ ਰੱਖਣ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...