ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

by | Feb 28, 2026 | AGRICULTURE UPDATES, daily, politics | 0 comments

ਨਵੀਂ ਯੂਨਿਟ ਪੰਜਾਬ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਦੁੱਧ ਦੀ ਪੈਦਾਵਾਰ ਅਤੇ ਡੇਅਰੀ ਉਤਪਾਦਕਤਾ ਵਧਾਉਣ ਵਿੱਚ ਸਹਾਈ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ; ਅਸੀਂ ‘ਰੰਗਲਾ ਪੰਜਾਬ’ ਦੇ ਨਿਰਮਾਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੇ ਪੰਜਾਬ ਨੂੰ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਨਿਵੇਸ਼ ਲਈ ਮੋਹਰੀ ਸਥਾਨਾਂ ਵਿੱਚੋਂ ਇੱਕ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਫਰਵਰੀ:

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ ਦਾ ਚਾਲੂ ਹੋਣਾ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਮਹੱਤਵਪੂਰਨ ਉਦਯੋਗਿਕ ਪ੍ਰਾਪਤੀ ਹੈ, ਜੋ ਪੰਜਾਬ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਅਤਿ-ਆਧੁਨਿਕ ਪਲਾਂਟ ਪੰਜਾਬ ਦੇ ਖੇਤੀਬਾੜੀ-ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ​​ਕਰਦਾ ਹੈ, ਰੋਜ਼ਗਾਰ ਪੈਦਾ ਕਰਦਾ ਹੈ ਅਤੇ ਦੁੱਧ ਦੀ ਪੈਦਾਵਾਰ ਵਿੱਚ ਸੁਧਾਰ ਅਤੇ ਡੇਅਰੀ ਉਤਪਾਦਕਤਾ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਂਦਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਖੇਤੀਬਾੜੀ-ਪ੍ਰਾਸੈਸਿੰਗ ਸਮਰੱਥਾ ਨੂੰ ਵਧਾਉਣ ਅਤੇ ਨਿਰੰਤਰ ਨਿਵੇਸ਼ ਅਤੇ ਨੀਤੀ-ਅਧਾਰਤ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “300 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਇਹ ਪਲਾਂਟ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੀ ਸਹੂਲਤ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਕਾਰਗਿਲ ਪ੍ਰਾਈਵੇਟ ਲਿਮਟਿਡ ਦੇ ਅਤਿ-ਆਧੁਨਿਕ ਪਲਾਂਟ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਉਦਯੋਗਿਕ ਪਾਰਕ ਵਿਖੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਨਵੈਸਟ ਪੰਜਾਬ ਪਹਿਲਕਦਮੀ ਰਾਹੀਂ ਪੰਜਾਬ ਵਿੱਚ ਕਾਫ਼ੀ ਉਦਯੋਗਿਕ ਨਿਵੇਸ਼ ਹੋ ਰਿਹਾ ਹੈ। ਅਜਿਹੇ ਨਿਵੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਨ ਅਤੇ ਪੰਜਾਬ ਦੇ ਸਮੁੱਚੇ ਆਰਥਿਕ ਵਿਕਾਸ ਨੂੰ ਤੇਜ਼ ਕਰ ਰਹੇ ਹਨ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਿਵੇਸ਼ਕਾਂ ਦਾ ਵਧ ਰਿਹਾ ਵਿਸ਼ਵਾਸ ਇਹ ਦਰਸਾਉਂਦਾ ਹੈ ਕਿ ਪੰਜਾਬ ਖਾਸ ਕਰਕੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਪ੍ਰਗਤੀਸ਼ੀਲ ਨੀਤੀਆਂ ਅਤੇ ਉਦਯੋਗ ਲਈ ਸੁਖਾਵੇਂ ਮਾਹੌਲ ਰਾਹੀਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਕਾਰੋਬਾਰ ਪੱਖੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਪ੍ਰਾਜੈਕਟ ਦੇ ਪੱਧਰ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “15 ਏਕੜ ਤੋਂ ਵੱਧ ਰਕਬੇ ਵਿੱਚ ਫੈਲੇ ਕਾਰਗਿਲ ਪਲਾਂਟ ਦੀ ਸਾਲਾਨਾ ਉਤਪਾਦਨ ਸਮਰੱਥਾ 4.5 ਲੱਖ ਮੀਟਰਿਕ ਟਨ ਹੈ ਅਤੇ ਇਹ ਦੱਖਣੀ ਏਸ਼ੀਆ ਵਿੱਚ ਸਭ ਤੋਂ ਵੱਡਾ ਪਸ਼ੂ ਫ਼ੀਡ ਪਲਾਂਟ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਠਿੰਡਾ ਤੋਂ ਬਾਅਦ ਇਹ ਪੰਜਾਬ ਵਿੱਚ ਕਾਰਗਿਲ ਦੀ ਦੂਜੀ ਵੱਡੀ ਯੂਨਿਟ ਹੈ, ਜੋ ਪੰਜਾਬ ਦੀ ਖੇਤੀਬਾੜੀ-ਉਦਯੋਗਿਕ ਲੜੀ ਨੂੰ ਹੋਰ ਮਜ਼ਬੂਤ ​​ਕਰਦੀ ਹੈ। ਉਨ੍ਹਾਂ ਕਿਹਾ, “ਇਹ ਪ੍ਰੋਜੈਕਟ ਉੱਚ-ਗੁਣਵੱਤਾ ਵਾਲੇ ਪਸ਼ੂ ਚਾਰੇ ਦੀ ਸਥਾਨਕ ਉਪਲਬਧਤਾ ਨੂੰ ਯਕੀਨੀ ਬਣਾ ਕੇ ਕਿਸਾਨਾਂ ਨੂੰ ਸਿੱਧਾ ਲਾਭ ਪ੍ਰਦਾਨ ਕਰੇਗਾ, ਜਿਸ ਨਾਲ ਦੁੱਧ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਹੋਵੇਗਾ। ਵਿਗਿਆਨਕ ਤੌਰ ‘ਤੇ ਵਿਕਸਤ ਫੀਡ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਵਧਾਏਗੀ, ਜਿਸ ਨਾਲ ਪੰਜਾਬ ਦੇ ਡੇਅਰੀ ਸੈਕਟਰ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਣ ਵਿੱਚ ਮਦਦ ਮਿਲੇਗੀ।”

ਆਪਣੇ ਐਕਸ ਹੈਂਡਲ ‘ਤੇ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “300 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਕਾਰਗਿਲ ਦੇ ਪਸ਼ੂ ਫੀਡ ਪਲਾਂਟ ਦਾ ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ਉਦਘਾਟਨ ਕੀਤਾ ਗਿਆ ਹੈ। ਇਹ ਪ੍ਰਾਜੈਕਟ ਸਾਡੇ ਡੇਅਰੀ ਕਿਸਾਨਾਂ ਦੀ ਆਮਦਨ ਵਧਾਏਗਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਸੈਂਕੜੇ ਨਵੇਂ ਮੌਕੇ ਪੈਦਾ ਕਰੇਗਾ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਅਹਿਮ ਪ੍ਰਾਪਤੀ ਹੈ। ਅਸੀਂ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...