ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

by | Feb 18, 2026 | breaking news, daily | 0 comments

ਸਮਾਗਮ ਦੌਰਾਨ ਨਵੀਨਤਮ ਸਿੱਖਿਆ ਵਿਧੀਆਂ, ਤਕਨੀਕੀ ਏਕੀਕਰਨ ਅਤੇ ਅਧਿਆਪਕਾਂ ਦੀ ਸਿਰਜਣਾਤਮਕਤਾ ਨੂੰ ਕੀਤਾ ਗਿਆ ਪੇਸ਼: ਹਰਜੋਤ ਸਿੰਘ ਬੈਂਸ*

*• ਮੈਗਾ ਫੈਸਟ ਦਾ ਉਦੇਸ਼ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨ ਲਈ ਸਿੱਖਿਆ ਸ਼ਾਸਤਰ ਨੂੰ ਨਵੀਨਤਾ ਨਾਲ ਜੋੜਨਾ ਹੈ: ਸਿੱਖਿਆ ਮੰਤਰੀ ਬੈਂਸ*

ਚੰਡੀਗੜ੍ਹ, 17 ਫਰਵਰੀ:

ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ “ਅਧਿਆਪਕ ਮੇਲਾ 2025-26” ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ।

ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ। ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ ‘ਤੇ ਪੰਜਾਬ ਦੇ ਹਰ ਬੱਚੇ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਸਮਾਗਮ ਦੌਰਾਨ ਦਿਖਾਈ ਗਈ ਊਰਜਾ ਅਤੇ ਰਚਨਾਤਮਕਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਉੱਤਮਤਾ ਦੇ ਇੱਕ ਨਵੇਂ ਯੁੱਗ ਵੱਲ ਵੱਧਣ ਲਈ ਪੂਰੀ ਤਰ੍ਹਾਂ ਤਿਆਰ ਹੈ।”

ਮੰਤਰੀ ਨੇ ਕਿਹਾ, “ਅਧਿਆਪਕ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ।” ਸ. ਬੈਂਸ ਨੇ ਕਿਹਾ ਕਿ ਇਸ ਅਧਿਆਪਕ ਮੇਲਾ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਵਿਸ਼ਾ ਅਧਿਆਪਕਾਂ ਨੇ ਦਸ ਵੱਖ-ਵੱਖ ਸ਼੍ਰੇਣੀਆਂ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਤਿ-ਆਧੁਨਿਕ ਸਿਖਲਾਈ ਐਪਸ ਅਤੇ ਆਈਟੀ ਟੂਲ ਵਿਕਸਤ ਕਰਨ ਤੋਂ ਲੈ ਕੇ ਵਨ-ਐਕਟ ਨਾਟਕਾਂ ਨਾਲ ਹਾਜ਼ਰੀਨ ਦਾ ਮਨੋਰੰਜਨ ਕਰਨ ਅਤੇ ਬਿਹਤਰ ਮਾਈਕ੍ਰੋ-ਟੀਚਿੰਗ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਤੱਕ, ਵਿਲੱਖਣ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹੋਰ ਸ਼੍ਰੇਣੀਆਂ ਵਿੱਚ ਮਨੋਰੰਜਕ ਗਤੀਵਿਧੀਆਂ ਜਿਵੇਂ ਕਿ ਪਹੇਲੀਆਂ ਅਤੇ ਕਵਿਜ਼, ਵਿਸ਼ੇਸ਼ ਸਿੱਖਿਆ ਕਿੱਟਾਂ, ਹੱਥ ਲਿਖਤ ਅਤੇ ਕੈਲੀਗ੍ਰਾਫੀ, ਦਸਤੀ ਮਾਡਲ ਅਤੇ ਫਲੈਸ਼ਕਾਰਡ ਅਤੇ ਸਿੱਖਣ ਲਈ ਤਿਆਰ ਕੀਤੇ ਗਏ ਮੈਨੂਅਲ ਅਤੇ ਵੀਡੀਓ ਗੇਮਾਂ, ਵਿਸ਼ੇ ਦੇ ਗਿਆਨ ਨੂੰ ਅਸਲ-ਜੀਵਨ ਵਿੱਚ ਅਪਣਾਉਣਾ ਸ਼ਾਮਲ ਸੀ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬਲਾਕ ਪੱਧਰ ‘ਤੇ 8,000 ਤੋਂ ਵੱਧ ਭਾਗੀਦਾਰ ਸ਼ਾਮਲ ਹੋਏ, ਜਿਸ ਵਿੱਚੋਂ ਹਰੇਕ ਬਲਾਕ ਵਿੱਚੋਂ ਚੋਟੀ ਦੇ ਦੋ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਮੁਕਾਬਲੇ ਲਈ ਚੁਣਿਆ ਗਿਆ। ਫਿਰ ਹਰੇਕ ਸ਼੍ਰੇਣੀ ਦੇ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਨੇ ਫਤਿਹਗੜ੍ਹ ਸਾਹਿਬ ਵਿਖੇ ਹੋਏ ਸੂਬਾ ਪੱਧਰੀ ਫਾਈਨਲ ਵਿੱਚ ਹਿੱਸਾ ਲਿਆ। ਜੇਤੂਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਨਵੀਨਤਾਕਾਰੀ ਯੋਗਦਾਨ ਨੂੰ ਮਾਨਤਾ ਦੇਣ ਦੇ ਨਾਲ-ਨਾਲ ਸਰਟੀਫਿਕੇਟ, ਟਰਾਫੀਆਂ ਅਤੇ ਵਿਸ਼ੇਸ਼ ਸੰਗ੍ਰਹਿ ਨਾਲ ਸਨਮਾਨਿਤ ਕੀਤਾ ਗਿਆ।

ਇਸ ਅਧਿਆਪਕ ਮੇਲੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਅਤੇ ਨੇੜਲੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਇੱਕ ਅਮੀਰ ਭਾਈਚਾਰਕ-ਸਿਖਲਾਈ ਮਾਹੌਲ ਬਣ ਗਿਆ। ਐਸਸੀਈਆਰਟੀ ਦੀ ਡਾਇਰੈਕਟਰ ਕਿਰਨ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੈਗਾ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਹਾਜ਼ਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਅਕ ਉੱਤਮਤਾ ਵਿੱਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...