ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ ਤਰੁਨਪ੍ਰੀਤ ਸਿੰਘ ਸੌਂਦ

by | Jan 22, 2026 | breaking news, daily | 0 comments

*ਕੰਮ ਵਿੱਚ ਲਾਪਰਵਾਹੀ ਅਤੇ ਝੂਠੀ ਰਿਪੋਰਟਿੰਗ ਨਹੀਂ ਹੋਵੇਗੀ ਬਰਦਾਸ਼ਤ,ਪਾਰਦਰਸ਼ਤਾ ਲਈ ਤਿੰਨ ਫਲਾਇੰਗ ਸਕੁਆਡ ਕੀਤੇ ਤਇਨਾਤ:ਸੌਂਦ*

*ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਧਿਕਾਰੀਆਂ ‘ਤੇ ਹੋਵੇਗੀ ਸਖ਼ਤ ਕਾਰਵਾਈ, ਜਵਾਬਦੇਹੀ ਕੀਤੀ ਤੈਅ:ਸੌਂਦ*

*ਖੇਡ ਮੈਦਾਨਾਂ ਦੀ ਹੋਵੇਗੀ ਡਿਜੀਟਲ ਨਿਗਰਾਨੀ, ਅਧਿਕਾਰੀਆਂ ਨੂੰ ਹਰ 15 ਦਿਨਾਂ ਬਾਅਦ ਐਮਆਈਐਸ ਪੋਰਟਲ ‘ਤੇ ਭੇਜਣੀ ਹੋਵੇਗੀ ਫੋਟੋ ਤੇ ਜਿਓ ਟੈਗਡ ਰਿਪੋਰਟ:ਸੌਂਦ*

*ਸਰਕਾਰੀ ਪੈਸੇ ਦੀ ਇੱਕ-ਇੱਕ ਪਾਈ ਦਾ ਰੱਖਿਆ ਜਾ ਰਿਹਾ ਹਿਸਾਬ, ਪੇਂਡੂ ਪੰਜਾਬ ਨੂੰ ਮਿਲੇਗਾ ਵਰਲਡ-ਕਲਾਸ ਬੁਨਿਆਦੀ ਢਾਂਚਾ:ਸੌਂਦ*

ਚੰਡੀਗੜ੍ਹ 21 ਜਨਵਰੀ

ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ ਰਹੀ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਹੈ।

ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਪ੍ਰੋਜੈਕਟ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਤਿੰਨ ਵਿਸ਼ੇਸ਼ ਫਲਾਇੰਗ ਸਕੁਆਡ ਤਾਇਨਾਤ ਕੀਤੇ ਹਨ। ਇਹ ਦਸਤੇ ਸਰਕਾਰ ਦੀਆਂ ‘ਅੱਖਾਂ ਅਤੇ ਕੰਨ’ ਵਜੋਂ ਕੰਮ ਕਰਨਗੇ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਜਮੀਨੀ ਪੱਧਰ ’ਤੇ ਜਾਂਚ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਕਾਗਜ਼ੀ ਕਾਰਵਾਈ ਨਹੀਂ ਚੱਲੇਗੀ, ਜ਼ਮੀਨ ‘ਤੇ ਕੰਮ ਦੀ ਗੁਣਵੱਤਾ ਦਿਖਣੀ ਲਾਜ਼ਮੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੈਦਾਨਾਂ ਦੀ ਜਮੀਨੀ ਰਿਪੋਰਟ ਲਈ ਅਸੀਂ ਇੱਕ ਐਮਆਈਐਸ ਪੋਰਟਲ ਤਿਆਰ ਕੀਤਾ ਹੈ, ਜਿਸ ਵਿੱਚ ਸੰਬੰਧਿਤ ਅਧਿਕਾਰੀ ਨੂੰ ਵਿਕਾਸ ਕਾਰਜ ਦੀ ਹਰ 15 ਦਿਨ ਵਿੱਚ ਫੋਟੋ ਅਤੇ ਜਿਓ ਟੈਗਿੰਗ ਦੇ ਨਾਲ ਰਿਪੋਰਟ ਭੇਜਣੀ ਹੋਵੇਗੀ।

ਸਿਸਟਮ ਵਿੱਚ ਸੁਧਾਰ ਦਾ ਸਖ਼ਤ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਝੂਠੀ ਰਿਪੋਰਟਿੰਗ ਜਾਂ ਕੰਮ ਵਿੱਚ ਲਾਪਰਵਾਹੀ ਪਾਈ ਗਈ, ਉੱਥੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਕਈ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਕਾਰਨ-ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੌਂਦ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਇੱਕਸਾਰ ਤਕਨੀਕੀ ਮਿਆਰ ਲਾਗੂ ਕੀਤੇ ਗਏ ਹਨ। ਕੰਮ ਦੀ ਨਿਗਰਾਨੀ ਲਈ ਤੀਸਰੇ ਪੱਖ (third party) ਦੇ ਟੈਕਨੋ-ਫਾਇਨੈਂਸ਼ਲ ਆਡੀਟ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪੈਸੇ ਦੀ ਇੱਕ-ਇੱਕ ਪਾਈ ਦਾ ਹਿਸਾਬ ਰੱਖਿਆ ਜਾ ਰਿਹਾ ਹੈ ਤਾਂ ਜੋ ਪੇਂਡੂ ਪੰਜਾਬ ਨੂੰ ਵਰਲਡ-ਕਲਾਸ ਬੁਨਿਆਦੀ ਢਾਂਚਾ ਮਿਲ ਸਕੇ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਰਪੰਚਾਂ, ਗ੍ਰਾਮ ਪੰਚਾਇਤਾਂ ਅਤੇ ਸਥਾਨਕ ਖੇਡ ਕਲੱਬਾਂ ਨੂੰ ਵੀ ਅਹਿਮ ਹਿੱਸੇਦਾਰ ਬਣਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਸੰਸਥਾਵਾਂ ਇਸ ਪ੍ਰੋਜੈਕਟ ਵਿੱਚ ਸਿਰਫ਼ ਦਰਸ਼ਕ ਨਹੀਂ ਹਨ, ਸਗੋਂ ਸਾਡੇ ਸਾਥੀ ਹਨ ਜੋ ਪਿੰਡ ਦੇ ਵਿਕਾਸ ਦੀ ਨਿਗਰਾਨੀ ਕਰਨਗੇ।

ਵਿਰੋਧੀ ਧਿਰ ਵੱਲੋਂ ਚੁੱਕੇ ਜਾ ਰਹੇ ਸਵਾਲਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਸੌਂਦ ਨੇ ਕਿਹਾ ਕਿ ਇਮਾਨਦਾਰ ਅਧਿਕਾਰੀਆਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ। ਸਜ਼ਾ ਸਿਰਫ਼ ਉਹਨਾਂ ਨੂੰ ਮਿਲੇਗੀ ਜੋ ਗਲਤ ਰਿਪੋਰਟਿੰਗ ਜਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣਗੇ। ਅਸੀਂ ਜਵਾਬਦੇਹੀ ਨੂੰ ਵਿਅਕਤੀਗਤ ਨਹੀਂ ਸਗੋਂ ਪ੍ਰਣਾਲੀਗਤ ਬਣਾ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਭਵਿੱਖ ਅਤੇ ਜਨਤਕ ਪੈਸੇ ਦੀ ਸੁਰੱਖਿਆ ਲਈ ਵਚਨਬੱਧ ਹੈ। ਇਹ ਨਵਾਂ ਪੰਜਾਬ ਹੈ, ਜਿੱਥੇ ਖੇਡ ਮੈਦਾਨ ਬਣਨਗੇ ਵੀ ਅਤੇ ਉਹਨਾਂ ਦੇ ਹਰ ਇੰਚ ਦੀ ਨਿਗਰਾਨੀ ਵੀ ਹੋਵੇਗੀ।

——-

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...