ਪੰਜਾਬ ਦੇ ਬਹਾਦਰ ਸੈਨਿਕਾਂ ਨੇ ਕੌਮੀ ਪੱਧਰ ‘ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ : ਰਾਸ਼ਟਰਪਤੀ ਵੱਲੋਂ ਸੂਬੇ ਦੇ ਚਾਰ ਸੈਨਿਕ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ

by | May 27, 2025 | breaking news, daily | 0 comments

ਕਰਨਲ ਮਨਪ੍ਰੀਤ ਸਿੰਘ ਨੂੰ ਕੀਰਤੀ ਚੱਕਰ, ਸਿਪਾਹੀ ਪ੍ਰਦੀਪ ਸਿੰਘ, ਮੇਜਰ ਤ੍ਰਿਪਤਪ੍ਰੀਤ ਸਿੰਘ ਅਤੇ ਫਲਾਈਟ ਲੈਫਟੀਨੈਂਟ ਅਮਨ ਹੰਸ ਨੂੰ ਸ਼ੌਰਿਆ ਚੱਕਰ ਨਾਲ ਕੀਤਾ ਸਨਮਾਨਿਤ

ਮੋਹਿੰਦਰ ਭਗਤ ਵੱਲੋਂ ਪੰਜਾਬ ਦੇ ਬਹਾਦਰ ਸਪੂਤਾਂ ਨੂੰ ਸ਼ਰਧਾਂਜਲੀ ਭੇਟ; ਵੱਕਾਰੀ ਸਨਮਾਨ ਲਈ ਰਾਸ਼ਟਰਪਤੀ ਦਾ ਕੀਤਾ ਧੰਨਵਾਦ

ਚੰਡੀਗੜ੍ਹ, 26 ਮਈ:

ਪੰਜਾਬ ਦੇ ਚਾਰ ਬਹਾਦਰ ਸੈਨਿਕਾਂ – ਕਰਨਲ ਮਨਪ੍ਰੀਤ ਸਿੰਘ, ਸਿਪਾਹੀ ਪ੍ਰਦੀਪ ਸਿੰਘ, ਮੇਜਰ ਤ੍ਰਿਪਤਪ੍ਰੀਤ ਸਿੰਘ ਅਤੇ ਫਲਾਈਟ ਲੈਫਟੀਨੈਂਟ ਅਮਨ ਸਿੰਘ ਹੰਸ – ਨੂੰ ਹਾਲ ਹੀ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਦੁਆਰਾ 22 ਮਈ ਨੂੰ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਵੱਕਾਰੀ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਜੰਮੂ ਅਤੇ ਕਸ਼ਮੀਰ ਵਿੱਚ ਬਗਾਵਤ ਅਤੇ ਅੱਤਵਾਦ ਵਿਰੋਧੀ ਕਾਰਵਾਈਆਂ ਦੌਰਾਨ ਉਕਤ ਸੈਨਿਕਾਂ ਵੱਲੋਂ ਦਿਖਾਈ ਗਈ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਦੇ ਸਨਮਾਨ ਵਜੋਂ ਪ੍ਰਦਾਨ ਕੀਤੇ ਗਏ ਹਨ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੇਸ਼ ਸੇਵਾ ‘ਚ ਵੱਡੀ ਕੁਰਬਾਨੀ ਦੇਣ ਵਾਲੇ ਪੰਜਾਬ ਦੇ ਇਨ੍ਹਾਂ ਬਹਾਦਰ ਸਪੂਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੀ ਬੇਮਿਸਾਲ ਹਿੰਮਤ ਅਤੇ ਬਹਾਦਰੀ ਨੂੰ ਮਾਨਤਾ ਦੇਣ ਲਈ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਦਾ ਦਿਲੋਂ ਧੰਨਵਾਦ ਵੀ ਕੀਤਾ।

ਕਰਨਲ ਮਨਪ੍ਰੀਤ ਸਿੰਘ (19 ਰਾਸ਼ਟ੍ਰੀਯ ਰਾਈਫਲਜ਼) ਨੂੰ ਉਨ੍ਹਾਂ ਦੀ ਦਲੇਰਾਨਾ ਅਗਵਾਈ ਅਤੇ ਮਹਾਨ ਕੁਰਬਾਨੀ ਲਈ ਦੇਸ਼ ਦੇ ਦੂਜੇ ਸਭ ਤੋਂ ਵੱਡੇ ਬਹਾਦਰੀ ਪੁਰਸਕਾਰ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਮਨਜੀਤ ਕੌਰ ਅਤੇ ਪਤਨੀ ਸ਼੍ਰੀਮਤੀ ਜਗਮੀਤ ਗਰੇਵਾਲ ਨੇ ਪ੍ਰਾਪਤ ਕੀਤਾ।

ਸਿਪਾਹੀ ਪ੍ਰਦੀਪ ਸਿੰਘ (19 ਆਰਆਰ) ਨੂੰ ਵੀ ਇਸੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਵੱਲੋਂ ਦਿਖਾਈ ਗਈ ਨਿਡਰਤਾ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਉਨ੍ਹਾਂ ਦੀ ਪਤਨੀ, ਸ਼੍ਰੀਮਤੀ ਸੀਮਾ ਰਾਣੀ ਨੇ ਪ੍ਰਾਪਤ ਕੀਤਾ।

ਮੇਜਰ ਤ੍ਰਿਪਤਪ੍ਰੀਤ ਸਿੰਘ (34 ਆਰਆਰ) ਅਤੇ ਫਲਾਈਟ ਲੈਫਟੀਨੈਂਟ ਅਮਨ ਸਿੰਘ ਹੰਸ ਨੂੰ ਵਿਰੋਧੀ ਅਤੇ ਚੁਣੌਤੀਪੂਰਨ ਹਾਲਤਾਂ ਵਿੱਚ ਕੀਤੇ ਗਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਬੇਮਿਸਾਲ ਹਿੰਮਤ ਅਤੇ ਹੌਸਲਾ ਦਿਖਾਉਣ ਅਤੇ ਆਪਣੀ ਤੀਖਣ ਬੁੱਧੀ ਤੋਂ ਕੰਮ ਲੈਣ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਸ੍ਰੀ ਭਗਤ ਨੇ ਕਿਹਾ ਕਿ ਇਹ ਵੱਕਾਰੀ ਸਨਮਾਨ ਨਾ ਸਿਰਫ਼ ਪੰਜਾਬ ਦੇ ਸਪੂਤਾਂ ਦੀ ਬਹਾਦਰੀ ਨੂੰ ਸਦਾ ਲਈ ਅਮਰ ਕਰਨ ਦੇ ਨਾਲ-ਨਾਲ ਸੂਬੇ ਲਈ ਵੱਡੇ ਪੱਧਰ ‘ਤੇ ਮਾਣ-ਸਨਮਾਨ ਦਾ ਪ੍ਰਤੀਕ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ ਅਤੇ ਦੇਸ਼ ਪ੍ਰਤੀ ਪੰਜਾਬ ਦੀ ਅਟੁੱਟ ਵਚਨਬੱਧਤਾ ਦੇ ਸਥਾਈ ਪ੍ਰਤੀਕ ਵਜੋਂ ਹਮੇਸ਼ਾ ਮੌਜੂਦ ਰਹਿਣਗੀਆਂ।

ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...